ਨਗਰ ਕੀਰਤਨ ਦੌਰਾਨ ਖੁੱਲ੍ਹੇ ਰਹੇ ਸ਼ਰਾਬ ਦੇ ਠੇਕੇ
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਰੋਹਾਂ ਤਹਿਤ ਪੰਜਾਬ ਸਰਕਾਰ ਵੱਲੋਂ ਸਜਾਏ ਜਾ ਰਹੇ ਨਗਰ ਕੀਰਤਨਾਂ ਦੌਰਾਨ ਸ਼ਰਾਬ ਦੇ ਠੇਕੇ, ਮੀਟ ਦੀਆਂ ਦੁਕਾਨਾਂ ਅਤੇ ਤੰਬਾਕੂ ਦੀਆਂ ਦੁਕਾਨਾਂ ਬੰਦ ਰੱਖਣ ਦੇ ਆਦੇਸ਼ ਦਿੱਤੇ ਹੋਏ ਪਰ ਅੱਜ...
Advertisement
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਰੋਹਾਂ ਤਹਿਤ ਪੰਜਾਬ ਸਰਕਾਰ ਵੱਲੋਂ ਸਜਾਏ ਜਾ ਰਹੇ ਨਗਰ ਕੀਰਤਨਾਂ ਦੌਰਾਨ ਸ਼ਰਾਬ ਦੇ ਠੇਕੇ, ਮੀਟ ਦੀਆਂ ਦੁਕਾਨਾਂ ਅਤੇ ਤੰਬਾਕੂ ਦੀਆਂ ਦੁਕਾਨਾਂ ਬੰਦ ਰੱਖਣ ਦੇ ਆਦੇਸ਼ ਦਿੱਤੇ ਹੋਏ ਪਰ ਅੱਜ ਗੜ੍ਹਸ਼ੰਕਰ-ਮਾਹਿਲਪੁਰ ਵਿੱਚ ਸ਼ਰੇਆਮ ਉਲੰਘਣਾ ਦੇਖਣ ਨੂੰ ਮਿਲੀ। ਇਲਾਕੇ ਵਿੱਚ ਸ਼ਰਾਬ ਦੇ ਸਾਰੇ ਠੇਕੇ ਰੋਜ਼ਾਨਾ ਵਾਂਗ ਖੁੱਲ੍ਹੇ ਰਹੇ। ਇਸ ਸਬੰਧੀ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵੱਲੋਂ ਜਾਰੀ ਪੱਤਰ ਨੰਬਰ 16028 ਅਨੁਸਾਰ ਮਿਤੀ 22 ਨਵੰਬਰ ਨੂੰ ਹੁਸ਼ਿਆਰਪੁਰ-ਗੜ੍ਹਸ਼ੰਕਰ-ਮਾਹਿਲਪੁਰ ਤੋਂ ਸ੍ਰੀ ਆਨੰਦਪੁਰ ਸਾਹਿਬ ਨੂੰ ਸਜਾਏ ਜਾਣ ਵਾਲੇ ਨਗਰ ਕੀਰਤਨ ਦੌਰਾਨ ਸ਼ਰਾਬ ਦੇ ਠੇਕੇ ਬੰਦ ਰੱਖਣ ਦੀਆਂ ਆਬਕਾਰੀ ਵਿਭਾਗ ਅਤੇ ਪੁਲੀਸ ਮਹਿਕਮੇ ਸਮੇਤ ਹੋਰ ਵੱਖ ਵੱਖ ਸਬੰਧਤ ਵਿਭਾਗਾਂ ਨੂੰ ਹਦਾਇਤਾਂ ਜਾਰੀ ਹੋਈਆਂ ਸਨ ਪਰ ਇਨ੍ਹਾਂ ਨਿਰਦੇਸ਼ਾਂ ਦੀਆਂ ਗੜ੍ਹਸ਼ੰਕਰ, ਸੈਲਾਖੁਰਦ ਅਤੇ ਮਾਹਿਲਪੁਰ ਵਿੱਚ ਸਿੱਧੀ ਉਲੰਘਣਾ ਕੀਤੀ ਗਈ।
Advertisement
Advertisement
