ਪੱਤਰ ਪ੍ਰੇਰਕ
ਗੜ੍ਹਸ਼ੰਕਰ, 26 ਸਤੰਬਰ
ਨਵਜੋਤ ਸਾਹਿਤ ਸੰਸਥਾ ਔੜ ਵੱਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਪਿੰਡ ਕੁੱਲੇਵਾਲ ਵਿੱਚ ਸਾਹਿਤਕ ਸੱਥ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਰੌੜੀ ਨੇ ਸ਼ਿਰਕਤ ਕੀਤੀ। ਇਸ ਮੌਕੇ ਹਰਵਿੰਦਰ ਸਿੰਘ, ਹਰਪ੍ਰੀਤ ਕੌਰ, ਹਰਮਨ, ਨਵਨੀਤ, ਕ੍ਰਿਸ਼ਨਾ ਦੇਵੀ, ਗੁਰਨਾਮ ਸਿੰਘ, ਅੰਕਿਤ ਕੁਮਾਰ ਆਦਿ ਸ਼ਾਮਲ ਸਨ। ਸਮਾਗਮ ਵਿੱਚ ਪੁੱਜੇ ਮਹਿਮਾਨਾਂ ਅਤੇ ਪ੍ਰਤੀਯੋਗੀਆਂ ਨੂੰ ਸੰਸਥਾ ਦੇ ਪ੍ਰਧਾਨ ਸੱਤਪਾਲ ਸਾਹਲੋਂ ਅਤੇ ਸਕੱਤਰ ਸੁਰਜੀਤ ਮਜਾਰੀ ਦੀ ਅਗਵਾਈ ਵਿੱਚ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਬੁਲਾਰਿਆਂ ਵਿੱਚ ਸ਼ਾਮਲ ਕੇਂਦਰੀ ਲੇਖਕ ਸਭਾ (ਸੇਖੋਂ) ਦੇ ਜਨਰਲ ਸਕੱਤਰ ਪ੍ਰੋ. ਸੰਧੂ ਵਰਿਆਣਵੀ, ਪਿੰਡ ਦੇ ਸਰਪੰਚ ਜੋਗਿੰਦਰ ਸਿੰਘ ਕੁੱਲੇਵਾਲ, ਤਰਕਸ਼ੀਲ ਆਗੂ ਸੱਤਪਾਲ ਸਲੋਹ ਨੇ ਹਾਜ਼ਰੀਨ ਨੂੰ ਸਮੂਹਿਕ ਸਾਹਿਤਕ ਲਹਿਰ ਦਾ ਹਿੱਸਾ ਪਾ ਕੇ ਸਮਾਜਿਕ ਤਬਦੀਲੀ ਲਈ ਹੋਕਾ ਦਿੱਤਾ। ਇਸ ਮੌਕੇ ਹੋਏ ਕਵੀ ਦਰਬਾਰ ਵਿੱਚ ਹਰੀ ਕ੍ਰਿਸ਼ਨ ਪਟਵਾਰੀ, ਦਵਿੰਦਰ ਸਕੋਹਪੁਰੀ, ਰਾਮ ਨਾਥ ਕਟਾਰੀਆ, ਪਿਆਰਾ ਲਾਲ ਬੰਗੜ, ਅਮਰੀਕ ਹਮਰਾਜ, ਗੁਰਨੇਕ ਸ਼ੇਰ ਆਦਿ ਸ਼ਾਮਲ ਸਨ। ਇਸ ਮੌਕੇ ਤਰਕਸ਼ੀਲ ਸਾਹਿਤ ਦਾ ਸਟਾਲ ਗੁਰਨਾਮ ਸਿੰਘ ਤੇ ਮਾ. ਨਰੇਸ਼ ਨੇ ਲਗਾਇਆ।