DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

local news: ਡਿਪਟੀ ਸਪੀਕਰ ਦੀ ਰਿਹਾਇਸ਼ ਘੇਰਨ ਦਾ ਐਲਾਨ

ਮੁਲਾਜ਼ਮ ਤੇ ਪੈਨਸ਼ਨਰ ਫਰੰਟ ਨੇ ਮੀਟਿੰਗ ਦੌਰਾਨ ਫ਼ੈਸਲਾ ਕੀਤਾ

  • fb
  • twitter
  • whatsapp
  • whatsapp
featured-img featured-img
ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਦੀ ਜ਼ਿਲ੍ਹਾ ਨਵਾਂਸ਼ਹਿਰ ਅਤੇ ਬਲਾਕ ਗੜ੍ਹਸ਼ੰਕਰ ਇਕਾਈ ਦੀ ਮੀਟਿੰਗ ਕੁਲਦੀਪ ਸਿੰਘ ਦੌੜਕਾ ਦੀ ਪ੍ਰਧਾਨਗੀ ਹੇਠ ਗਾਂਧੀ ਪਾਰਕ ਗੜਸ਼ੰਕਰ ਵਿਖੇ ਹੋਈ। ਮੀਟਿੰਗ ਦੌਰਾਨ ਬੁਲਾਰਿਆਂ ਕਿਹਾ ਕਿ ਫਰੰਟ ਵਲੋਂ ਉਲੀਕੇ ਸੂਬਾ ਪੱਧਰੀ ਸੰਘਰਸ਼ ਅਨੁਸਾਰ 7 ਜੁਲਾਈ ਨੂੰ ਨਵਾਂ ਸ਼ਹਿਰ ਅਤੇ ਗੜ੍ਹਸ਼ੰਕਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਦੀ ਰਿਹਾਇਸ਼ ਅੱਗੇ ਰੋਸ ਧਰਨਾ ਦੇ ਕੇ ਸਰਕਾਰ ਨੂੰ ਮੰਗਾਂ ਸਬੰਧੀ ਚਿਤਾਵਨੀ ਪੱਤਰ ਦਿੱਤਾ ਜਾਵੇਗਾ। ਬੁਲਾਰਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤੇ ਚੋਣ ਵਾਅਦਿਆਂ ਉਲਟ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਬਹੁਤ ਹੀ ਅੜੀਅਲ ਰੁਖ਼ ਅਪਣਾਇਆ ਹੋਇਆ ਹੈ। ਲਗਾਤਾਰ ਕੀਤੇ ਜਾ ਰਹੇ ਸੰਘਰਸ਼ ਅਤੇ ਅਦਾਲਤੀ ਹੁਕਮਾਂ ਦੇ ਬਾਵਜੂਦ ਵੀ ਸਰਕਾਰ ਇਸ ਵਰਗ ਦੀ ਕੋਈ ਗੱਲ ਸੁਣਨ ਨੂੰ ਤਿਆਰ ਨਹੀਂ। ਮੁੱਖ ਮੰਤਰੀ ਤੇ ਵਿੱਤ ਮੰਤਰੀ ਨੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਲਾਰਿਆਂ ਤੋਂ ਸਿਵਾ ਕੁਝ ਵੀ ਨਹੀਂ ਦਿੱਤਾ। ਸਰਕਾਰੀ ਵਿਭਾਗਾਂ ਨੂੰ ਠੇਕੇਦਾਰੀ ਸਿਸਟਮ ਦੇ ਹਵਾਲੇ ਅਤੇ ਲੋਕਾਂ ਦੇ ਅਸਲੀ ਮੁੱਦੇ ਹੱਲ ਕਰਨ ਦੀ ਥਾਂ ਲੋਕ ਲੁਭਾਬਣੀਆਂ ਸਕੀਮਾਂ ਲਾਗੂ ਕਰ ਕੇ ਜਨਤਾ ਨੂੰ ਗੁੰਮਰਾਹ ਕਰ ਰਹੀ ਹੈ। ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਿਚ ਸਰਕਾਰ ਪ੍ਰਤੀ ਰੋਹ ਦਿਨ ਪ੍ਰਤੀ ਦਿਨ ਵਧਦਾ ਜਾ ਰਿਹਾ ਹੈ ਜਿਸ ਦਾ ਜਵਾਬ ਇਹ ਵਰਗ ਆਉਣ ਵਾਲੀਆਂ ਚੋਣਾਂ ਵਿੱਚ ਦੇਵੇਗਾ। ਬੁਲਾਰਿਆਂ ਸਮੂਹ ਮੁਲਾਜ਼ਮ ਤੇ ਪੈਨਸ਼ਨਰ ਵਰਗ ਨੂੰ ਇਸ ਧਰਨੇ ਨੂੰ ਸਫਲ ਬਨਾਉਣ ਲਈ ਵੱਧ ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ।

×