‘ਲੋਕ ਮਿਲਣੀ’ ਪ੍ਰੋਗਰਾਮ ਮਸਲੇ ਨਿਬੇੜਨ ’ਚ ਨਿਭਾਅ ਰਿਹੈ ਅਹਿਮ ਭੂਮਿਕਾ: ਭਗਤ
ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਕੱਲ੍ਹ ਸ਼ਾਮ ਗੀਤਾ ਕਲੋਨੀ ਵਿੱਚ ਕਰਵਾਏ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕ ਮਸਲਿਆਂ ਦੇ ਤੁਰੰਤ ਨਿਪਟਾਰੇ ਲਈ ਇਹ ਨਿਵੇਕਲਾ ਉਪਰਾਲਾ ਸ਼ੁਰੂ ਕੀਤਾ ਗਿਆ...
ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਕੱਲ੍ਹ ਸ਼ਾਮ ਗੀਤਾ ਕਲੋਨੀ ਵਿੱਚ ਕਰਵਾਏ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕ ਮਸਲਿਆਂ ਦੇ ਤੁਰੰਤ ਨਿਪਟਾਰੇ ਲਈ ਇਹ ਨਿਵੇਕਲਾ ਉਪਰਾਲਾ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕ ਮਿਲਣੀ ਪ੍ਰੋਗਰਾਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਅ ਰਹੇ ਹਨ।
ਸ੍ਰੀ ਭਗਤ ਨੇ ਕਿਹਾ ਕਿ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਲੋਕ ਬਿਨਾਂ ਕਿਸੇ ਝਿਜਕ ਦੇ ਸਮੱਸਿਆਵਾਂ ਸਰਕਾਰ ਅਤੇ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਉਂਦੇ ਹਨ, ਜਿਨ੍ਹਾਂ ਦਾ ਮੌਕੇ ’ਤੇ ਹੀ ਤੁਰੰਤ ਨਿਪਟਾਰੇ ਲਈ ਸਬੰਧਿਤ ਵਿਭਾਗਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਲੋਕਾਂ ਨੂੰ ਹਰ ਤਰ੍ਹਾਂ ਦੀ ਰਾਹਤ ਪਹੁੰਚਾਉਣ ਲਈ ਵਚਨਬੱਧ ਹੈ।
ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਲੋਕ ਮਿਲਣੀ ਪ੍ਰੋਗਰਾਮਾਂ ਦਾ ਲਾਹਾ ਚੁੱਕਣ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵਲੋਂ ਸੂਬੇ ਦੇ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਮੁਹੱਈਆ ਕਰਵਾਉਣ ਲਈ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਕੂਲਾਂ ਦੀ ਨੁਹਾਰ ਬਦਲੀ ਗਈ ਹੈ। ਇਸ ਮੌਕੇ ਏ ਸੀ ਪੀ (ਵੈਸਟ) ਅਤਿਸ਼ ਭਾਟੀਆ, ਥਾਣਾ ਮੁਖੀ ਰਾਜਿੰਦਰ ਸਿੰਘ, ਵਾਰਡ ਇੰਚਾਰਜ ਸੁਭਾਸ਼ ਗੌਰੀਆ ਅਤੇ ਪਰਵੀਨ ਗੌਰੀਆ ਤੋਂ ਇਲਾਵਾ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।
