DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Lok Sabha session: ਚੱਬੇਵਾਲ ਨੇ ਪ੍ਰਾਈਵੇਟ ਸਕੂਲਾਂ ’ਚ ਫ਼ੀਸ ਵਾਧੇ ਦਾ ਮੁੱਦਾ ਲੋਕ ਸਭਾ ‘ਚ ਉਠਾਇਆ

ਫ਼ੀਸ ਰੈਗੂਲੇਟਰੀ ਕਮੇਟੀਆਂ ਬਣਾੳੁਣ ਦੀ ਮੰਗ ਕੀਤੀ

  • fb
  • twitter
  • whatsapp
  • whatsapp
featured-img featured-img
ਡਾ. ਰਾਜ ਕੁਮਾਰ ਚੱਬੇਵਾਲ ਲੋਕ ਸਭਾ ’ਚ ਫ਼ੀਸਾਂ ਦਾ ਮੁੱਦਾ ਉਠਾਉਂਦੇ ਹੋਏ।
Advertisement
ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਵਿਦਿਆਰਥੀਆਂ ਦੀਆਂ ਫ਼ੀਸਾਂ ’ਚ ਕੀਤੇ ਜਾਂਦੇ ਮਨਮਰਜ਼ੀ ਨਾਲ ਵਾਧੇ ਦਾ ਮੁੱਦਾ ਲੋਕ ਸਭਾ ’ਚ ਚੁੱਕਦਿਆਂ ਦੇਸ਼ ਭਰ ’ਚ ਫੀਸਾਂ ਵਧਾਉਣ ਦੀ ਮਨਜ਼ੂਰੀ ਲਈ ਮੌਜੂਦਾ ਪ੍ਰਣਾਲੀ ਨੂੰ ਮਜ਼ਬੂਤ ਕਰਨ ਹਿੱਤ ਫ਼ੀਸ ਰੈਗੂਲੇਟਰੀ ਕਮੇਟੀਆਂ ਗਠਿਤ ਕਰਨ ਦੀ ਮੰਗ ਕੀਤੀ ।

ਉਨ੍ਹਾਂ ਦੇ ਸਵਾਲ ਦਾ ਜਵਾਬ ਦਿੰਦਿਆਂ ਕੇਂਦਰੀ ਸਿੱਖਿਆ ਰਾਜ ਮੰਤਰੀ ਜਯੰਤ ਚੌਧਰੀ ਨੇ ਸਪੱਸ਼ਟ ਕੀਤਾ ਕਿ ਸਿੱਖਿਆ ਸਾਰਿਆਂ ਦਾ ਸੰਵਿਧਾਨਕ ਹੱਕ ਹੈ ਤੇ ਕੇਂਦਰ ਸਰਕਾਰ ਦੇ ਅਧਿਕਾਰ ਵਾਲੇ ਸਕੂਲਾਂ ਤੋਂ ਇਲਾਵਾ ਬਾਕੀ ਸਾਰੇ ਸਕੂਲ ਸਬੰਧਿਤ ਰਾਜ ਸਰਕਾਰਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਪ੍ਰਸ਼ਾਸਨ ਦੇ ਅਧਿਕਾਰ ਖੇਤਰ ’ਚ ਆਉਂਦੇ ਹਨ। ਉਨ੍ਹਾਂ ਕਿਹਾ ਕਿ ਸਬੰਧਿਤ ਰਾਜ ਫੀਸਾਂ ਨੂੰ ਨਿਯਮਤ ਕਰਨ ਤੇ ਵਾਧਾ ਨਿਰਧਾਰਤ ਕਰਨ ਲਈ ਅਧਿਕਾਰਤ ਹਨ।

Advertisement

ਉਨ੍ਹਾਂ ਫੀਸਾਂ ’ਚ ਵਾਧੇ ਬਾਰੇ ਕਿਹਾ ਕਿ ਪੰਜਾਬ ਸਰਕਾਰ ਨੇ ਰਾਜ ਦੇ ਲੱਖਾਂ ਵਿਦਿਆਰਥੀਆਂ ਦੇ ਵੱਡੇ ਹਿੱਤਾਂ ਨੂੰ ਮੁੱਖ ਰੱਖਦਿਆਂ ਪਹਿਲਾਂ ਹੀ ਇੱਕ ਆਰਡੀਨੈਂਸ ਲਿਆਂਦਾ ਸੀ, ਜਿਸ ਰਾਹੀਂ ਪ੍ਰਾਈਵੇਟ ਸਕੂਲਾਂ ਨੂੰ ਸਾਲਾਨਾ 5 ਫ਼ੀਸਦੀ ਤੱਕ ਫੀਸ ਵਧਾਉਣ ਲਈ ਪਾਬੰਦ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਨਿੱਜੀ ਸਕੂਲਾਂ ਦੀਆਂ ਫੀਸਾਂ ਨੂੰ ਰੈਗੂਲੇਟ ਕਰਨ ਦਾ ਅਧਿਕਾਰ ਰਾਜ ਸਰਕਾਰਾਂ ਕੋਲ ਹੈ, ਜਿਸ ਨਾਲ ਪੰਜਾਬ ਸਰਕਾਰ ਵਲੋਂ ਲੱਖਾਂ ਵਿਦਿਆਰਥੀਆਂ ਦੇ ਹੱਕ ’ਚ ਲਏ ਫੈਸਲੇ ਤੇ ਮੋਹਰ ਲੱਗੀ ਹੈ।

Advertisement

Advertisement
×