ਪੱਤਰ ਪ੍ਰੇਰਕ
ਹੁਸ਼ਿਆਰਪੁਰ, 30 ਨਵੰਬਰ
ਇੱਥੇ ਕੱਲ੍ਹ ਦੇਰ ਰਾਤ ਘੰਟਾ ਘਰ ਬਾਜ਼ਾਰ ’ਚ ਕੱਪੜਿਆਂ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਦੁਕਾਨ ਮਾਲਕ ਚੰਦਨ ਵਾਸੀ ਕਮਾਲਪੁਰ ਨੇ ਦੱਸਿਆ ਕਿ ਉਸ ਨੇ ਪਾਇਲ ਗਾਰਮੈਂਟਸ ਨਾਂ ਦੀ ਦੁਕਾਨ ਕਰੀਬ ਤਿੰਨ ਮਹੀਨੇ ਪਹਿਲਾਂ ਹੀ ਖੋਲ੍ਹੀ ਸੀ। ਅੱਗ ਦੇ ਕਾਰਨ ਦਾ ਅਜੇ ਪਤਾ ਨਹੀਂ ਲੱਗ ਸਕਿਆ। ਫਾਇਰ ਵਿਭਾਗ ਨੇ ਮੁਸ਼ੱਕਤ ਨਾਲ ਅੱਗ ’ਤੇ ਕਾਬੂ ਪਾਇਆ। ਸਥਾਨਕ ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਮੌਕੇ ਦਾ ਜਾਇਜ਼ਾ ਲਿਆ ਅਤੇ ਪੀੜਤ ਦੁਕਾਨਦਾਰ ਨੂੰ ਮੁਆਵਜ਼ੇ ਦਾ ਵਿਸ਼ਵਾਸ ਦਿਵਾਇਆ। ਅੱਜ ਸਵੇਰੇ ਸਾਬਕਾ ਵਿਧਾਇਕ ਤੀਕਸ਼ਨ ਸੂਦ ਨੇ ਵੀ ਮੌਕੇ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਮੰਗ ਕੀਤੀ ਕਿ ਦੁਕਾਨਦਾਰ ਨੂੰ 25 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ।