DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

LPU Violence: ਲਵਲੀ ਯੂਨੀਵਰਸਿਟੀ ਹਿੰਸਾ ਮਾਮਲੇ ’ਚ ਪੁਲੀਸ ਵਲੋਂ ਹੁਣ ਤੱਕ 9 ਵਿਅਕਤੀ ਗ੍ਰਿਫ਼ਤਾਰ

ਸ਼ਾਂਤਮਈ ਧਰਨੇ ਵਾਲਿਆਂ 'ਤੇ ਨਹੀਂ, ਹਿੰਸਾ ਤੇ ਭੰਨਤੋੜ ਕਰਨ ਵਾਲਿਆਂ 'ਤੇ ਹੋਵੇਗੀ ਕਾਰਵਾਈ: ਡੀ ਆਈ ਜੀ

  • fb
  • twitter
  • whatsapp
  • whatsapp
featured-img featured-img
ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ ਆਈ ਜੀ ਨਵੀਨ ਸਿੰਗਲਾ।-ਫ਼ੋਟੋ: ਚਾਨਾ
Advertisement

ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿੱਚ ਹੋਈ ਹਿੰਸਾ ਦੇ ਮਾਮਲੇ ’ਚ ਪੁਲੀਸ ਨੇ ਹੁਣ ਤੱਕ 9 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ’ਚ ਸੱਤ ਵਿਦਿਆਰਥੀ ਅਤੇ ਦੋ ਬਾਹਰੀ ਵਿਅਕਤੀ ਸ਼ਾਮਲ ਹਨ। ਪੁਲੀਸ ਵੱਲੋਂ ਘਟਨਾ ਨਾਲ ਸਬੰਧਤ 20 ਵਿਅਕਤੀਆਂ ਦੀ ਪਛਾਣ ਕੀਤੀ ਗਈ ਹੈ ਅਤੇ ਮਾਮਲੇ ਦੀ ਜਾਂਚ ਲਈ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (ਸਿੱਟ) ਵੱਲੋਂ ਸੀ ਸੀ ਟੀ ਵੀ ਫੁਟੇਜ, ਵੀਡੀਓ ਅਤੇ ਹੋਰ ਡਿਜੀਟਲ ਸਬੂਤਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਜਲੰਧਰ ਰੇਂਜ ਦੇ ਡੀ ਆਈ ਜੀ ਨਵੀਨ ਸਿੰਗਲਾ ਨੇ ਅੱਜ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਘਟਨਾ ਦੌਰਾਨ ਪੁਲੀਸ ਨੇ ਕਾਫ਼ੀ ਸੰਜਮ ਤੋਂ ਕੰਮ ਲਿਆ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਪੂਰੇ ਇਲਾਕੇ ਵਿੱਚ ਸੁਰੱਖਿਆ ਪ੍ਰਬੰਧ ਪੁਖ਼ਤਾ ਕਰਕੇ ਸਥਿਤੀ ਨੂੰ ਕਾਬੂ ’ਚ ਕੀਤਾ। ਉਨ੍ਹਾਂ ਮੁਤਾਬਕ ਸ਼ਾਮ ਸਮੇਂ ਵਿਦਿਆਰਥੀਆਂ ਦੀ ਗਿਣਤੀ ਕਾਫ਼ੀ ਵੱਧ ਗਈ ਅਤੇ ਜਦੋਂ ਪੱਥਰਬਾਜ਼ੀ ਸ਼ੁਰੂ ਹੋਈ ਤਾਂ ਹਾਲਾਤ ਕਾਬੂ ਕਰਨ ਲਈ ਪੁਲੀਸ ਵੱਲੋਂ ਸੀਮਤ ਫ਼ੋਰਸ ਦੀ ਵਰਤੋਂ ਕੀਤੀ ਗਈ।

Advertisement

ਡੀ ਆਈ ਜੀ ਨੇ ਦੱਸਿਆ ਕਿ ਪੁਲੀਸ ਟੀਮ ਗਗਨਦੀਪ, ਜਸਵੀਰ, ਅੰਤਰਿਕਸ਼ ਅਤੇ ਸਾਹਿਲ ਸਿੰਘ ਨੂੰ ਜੰਮੂ-ਕਸ਼ਮੀਰ ਤੋਂ ਕਾਬੂ ਕਰਕੇ ਲੈ ਕੇ ਆਈ ਹੈ, ਜਦਕਿ ਆਸ਼ੂਤੋਸ਼ ਨੂੰ ਫਗਵਾੜਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਉੱਥੇ ਹੀ ਕ੍ਰਿਸ਼ਨਾ ਕੁਮਾਰ ਅਤੇ ਭਵਿਸ਼ਯ ਕਰਨ ਨੂੰ ਭੰਨਤੋੜ ਅਤੇ ਪੁਲੀਸ ਵਾਹਨਾਂ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ’ਚ ਕਾਬੂ ਕੀਤਾ ਗਿਆ ਹੈ। ਉੱਥੇ ਹੀ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ’ਚ ਇੱਕ ਨਾਬਾਲਗ ਵਿਦਿਆਰਥੀ ਵੀ ਸ਼ਾਮਲ ਹੈ।

Advertisement

ਉਨ੍ਹਾਂ ਦੱਸਿਆ ਕਿ ਗਗਨਦੀਪ ਅਤੇ ਜਸਵੀਰ ਦੋਵੇਂ ਡੋਮੀਨੋਜ਼ ’ਚ ਕੰਮ ਕਰਦੇ ਹਨ ਅਤੇ ਇਸ ਕਾਰਨ ਉਨ੍ਹਾਂ ਦੀ ਯੂਨੀਵਰਸਿਟੀ ਕੈਂਪਸ ’ਚ ਆਵਾਜਾਈ ਰਹਿੰਦੀ ਸੀ। ਪੁਲੀਸ ਵੱਲੋਂ ਮਾਮਲੇ ਵਿੱਚ ਕਈ ਵਿਅਕਤੀਆਂ ਦੇ ਬਿਆਨ ਦਰਜ ਕੀਤੇ ਗਏ ਹਨ। ਡੀ ਆਈ ਜੀ ਨੇ ਕਿਹਾ ਕਿ ਸ਼ਾਂਤਮਈ ਧਰਨੇ ’ਚ ਬੈਠੇ ਵਿਦਿਆਰਥੀਆਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ, ਪਰ ਪੁਲੀਸ ਵਾਹਨਾਂ ਨੂੰ ਅੱਗ ਲਗਾਉਣ, ਭੰਨਤੋੜ ਕਰਨ ਅਤੇ ਪੁਲੀਸ ’ਤੇ ਹਮਲਾ ਕਰਨ ਦੇ ਦੋਸ਼ਾਂ ਵਾਲੇ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੇ ਆਲੇ-ਦੁਆਲੇ ਰਹਿਣ ਵਾਲੇ ਲੋਕਾਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਦੌਰਾਨ ਜਿਸ ਕਿਸੇ ਦੀ ਭੂਮਿਕਾ ਸਾਹਮਣੇ ਆਵੇਗੀ, ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।  ਇਸ ਮੌਕੇ ਐੱਸ ਐੱਸ ਪੀ ਗੌਰਵ ਤੂਰਾ, ਐੱਸ ਪੀ ਮੇਜਰ ਸਿੰਘ ਅਤੇ ਐੱਸ ਪੀ ਰੁਪਿੰਦਰ ਭੱਟੀ ਸਮੇਤ ਕਈ ਸੀਨੀਅਰ ਅਧਿਕਾਰੀ ਸ਼ਾਮਲ ਸਨ।

Advertisement
×