DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮਜੀਠੀਆ ਬਰੀ ਨਹੀਂ ਹੋਏ: ਗਿੱਲ

ਸਾਬਕਾ ਸਾਥੀ ਨੇ ਅਕਾਲੀ ਆਗੂ ਨੂੰ ਘੇਰਿਆ

  • fb
  • twitter
  • whatsapp
  • whatsapp
Advertisement

ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਜ਼ਮਾਨਤ ’ਤੇ ਬਾਹਰ ਆਉਣ ਤੋਂ ਬਾਅਦ ਸਿਆਸਤ ਭਖਣੀ ਸ਼ੁਰੂ ਹੋ ਗਈ ਹੈ। ਮਜੀਠਾ ਹਲਕੇ ਵਿੱਚ ਵੀ ਇਸ ਦਾ ਪ੍ਰਭਾਵ ਨਜ਼ਰ ਆਉਣ ਲੱਗਾ ਹੈ।

ਅੱਜ ਇੱਥੇ ਉਨ੍ਹਾਂ ਦੇ ਨੇੜਲੇ ਸਾਥੀ ਰਹੇ ਅਤੇ ਮੌਜੂਦਾ ਸਮੇਂ ਆਪ ਆਗੂ ਤਲਬੀਰ ਸਿੰਘ ਗਿੱਲ ਨੇ ਆਖਿਆ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਨਤੀਜੇ ਸਾਹਮਣੇ ਆ ਜਾਣਗੇ। ਸ੍ਰੀ ਗਿੱਲ ਨੇ ਆਖਿਆ ਕਿ ਅਦਾਲਤ ਵਿੱਚੋਂ ਜ਼ਮਾਨਤ ਤਾਂ ਹਰ ਇੱਕ ਅਪਰਾਧ ਵਿੱਚ ਮਿਲ ਜਾਂਦੀ ਹੈ ਪਰ ਇਸ ਦਾ ਮਤਲਬ ਇਹ ਨਹੀਂ ਕਿ ਦੋਸ਼ਾਂ ਤੋਂ ਬਰੀ ਹੋ ਗਏ ਹਨ। ਉਨ੍ਹਾਂ ਆਖਿਆ ਕਿ ਹਾਲ ਹੀ ਵਿੱਚ ਹੋਈਆਂ ਜ਼ਿਲ੍ਹਾ ਪਰਿਸ਼ਦ ਚੋਣਾਂ ਵਿੱਚ ਨਤੀਜੇ ਸਾਹਮਣੇ ਆ ਚੁੱਕੇ ਹਨ। ਮਜੀਠਾ ਦੇ ਲੋਕਾਂ ਨੇ ਆਪ ਨੂੰ ਵੋਟਾਂ ਪਾ ਕੇ ਜਿਤਾਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਹੁਣ ਮਜੀਠਾ ਹਲਕੇ ਵਿੱਚ ਦਮਨ ਦੀ ਨੀਤੀ ਨਹੀਂ ਚੱਲੇਗੀ। ਕੁਝ ਦਿਨ ਪਹਿਲਾਂ ਮਜੀਠਾ ਦੀ ਦਾਣਾ ਮੰਡੀ ਵਿੱਚ ਤਲਬੀਰ ਸਿੰਘ ਗਿੱਲ ਵੱਲੋਂ ਵੱਡੀ ਰੈਲੀ ਕੀਤੀ ਗਈ ਸੀ, ਜਿਸ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਸ ਨੂੰ ਆਮ ਆਦਮੀ ਪਾਰਟੀ ਦਾ ਮਜੀਠਾ ਹਲਕੇ ਤੋਂ ਉਮੀਦਵਾਰ ਐਲਾਨਿਆ ਸੀ। ਮਜੀਠੀਆ ਵੱਲੋਂ ਜ਼ਮਾਨਤ ’ਤੇ ਬਾਹਰ ਆਉਣ ਮਗਰੋਂ ਉਸ ਨੂੰ ਅਜਿਹੀ ਵੱਡੀ ਰੈਲੀ ਕਰਨ ਦੀ ਚੁਣੌਤੀ ਦਿੱਤੀ ਗਈ ਹੈ, ਜਿਸ ਬਾਰੇ ਉਸਨੇ ਆਖਿਆ ਕਿ ਉਹ ਕੱਲ੍ਹ ਹੀ ਅਜਿਹੀ ਰੈਲੀ ਕਰਨ ਨੂੰ ਤਿਆਰ ਹੈ। ਆਉਂਦੇ ਦਿਨਾਂ ਵਿੱਚ ਬਿਕਰਮ ਸਿੰਘ ਮਜੀਠੀਆ ਵੱਲੋਂ ਹਲਕੇ ਵਿੱਚ ਇੱਕ ਵੱਡਾ ਮਾਰਚ ਕਰਨ ਦੀ ਯੋਜਨਾ ਹੈ। ਸ੍ਰੀ ਗਿੱਲ ਨੇ ਭਾਰਤ ਸਰਕਾਰ ਵੱਲੋਂ ਅਮਰੀਕਾ ਨਾਲ ਕੀਤੇ ਗਏ ਵਪਾਰ ਸਮਝੌਤੇ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਇਸ ਨਾਲ ਪੰਜਾਬ ਦਾ ਖੇਤੀ ਖੇਤਰ ਅਤੇ ਕਿਸਾਨ ਪ੍ਰਭਾਵਿਤ ਹੋਣਗੇ।

Advertisement

Advertisement
Advertisement
×