DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮਜੀਠੀਆ ਦੀ ਰਿਹਾਈ ਸੱਚ ਦੀ ਜਿੱਤ: ਛੀਨਾ

ਝੂਠੇ ਕੇਸਾਂ ਵਿਚ ਫਸਾੳੁਣ ਦਾ ਦੋਸ਼

  • fb
  • twitter
  • whatsapp
  • whatsapp
Advertisement

ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਰਾਹਤ ਮਿਲਣ ’ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਇਹ ਰਿਹਾਈ ਸੱਚ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਲੋਕ, ਆਪ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਭਲੀਭਾਂਤ ਜਾਣੂ ਹੋ ਚੁੱਕੇ ਹਨ, ਜਿਸ ਦਾ ਜਵਾਬ ਉਹ 2027 ਵਿੱਚ ਆ ਰਹੀਆਂ ਚੋਣਾਂ ਦੇਣਗੇ।

ਉਨ੍ਹਾਂ ਕਿਹਾ ਕਿ ਰੱਬ ਦੇ ਘਰ ਦੇਰ ਹੈ ਪਰ ਅੰਧੇਰ ਨਹੀਂ, ਭਾਵੇਂ ਕਿ ਫੈਸਲਾ ਆਉਣ ’ਚ ਦੇਰ ਲੱਗੀ ਪਰ ਇਸ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਝੂਠ ਦੀ ਹਾਰ ਹੀ ਹੁੰਦੀ ਹੈ।

Advertisement

ਉਨ੍ਹਾਂ ਕਿਹਾ ਕਿ ਸ੍ਰੀ ਮਜੀਠੀਆ ਨੂੰ ਰਾਜਨੀਤਕ ਬਦਲਾਖੋਰੀ ਤਹਿਤ ਝੂਠੇ ਕੇਸਾਂ ’ਚ ਫਸਾਇਆ ਗਿਆ ਸੀ ਪਰ ਅੱਜ ਅਦਾਲਤ ਦੇ ਫ਼ੈਸਲੇ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਸੱਚ ਨੂੰ ਕਦੇ ਦਬਾਇਆ ਨਹੀਂ ਜਾ ਸਕਦਾ।

Advertisement

ਉਨ੍ਹਾਂ ਕਿਹਾ ਕਿ ਸ੍ਰੀ ਮਜੀਠੀਆ ਨੇ ਹਮੇਸ਼ਾ ਪੰਜਾਬ ਅਤੇ ਪੰਜਾਬੀਆਂ ਦੇ ਹੱਕਾਂ ਦੀ ਲੜਾਈ ਲੜੀ ਹੈ ਅਤੇ ਭਵਿੱਖ ’ਚ ਵੀ ਉਹ ਹੋਰ ਵੱਧ ਜੋਸ਼ ਨਾਲ ਲੋਕਾਂ ਦੀ ਸੇਵਾ ਕਰਦੇ ਰਹਿਣਗੇ।

Advertisement
×