4 ਲੱਖ ਦੀ ਨਕਦੀ ਲੁੱਟਣ ਵਾਲੇ 48 ਘੰਟਿਆਂ ਵਿੱਚ ਕਾਬੂ
ਇਥੋਂ ਦੇ ਪੈਟਰੋਲ ਪੰਪ ਤੇ ਵਰਕਰ ਨਾਲ ਵਾਪਰੀ ਲੁੱਟ ਦੀ ਵਾਰਦਾਤ ਨੂੰ ਪੁਲੀਸ ਨੇ 48 ਘੰਟਿਆਂ ਵਿੱਚ ਹੱਲ ਕਰਕੇ 2 ਲੱਖ 82 ਹਜ਼ਾਰ ਰੁਪਏ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐੱਸਪੀ ਸਬ ਡਿਵੀਜ਼ਨ ਕਰਤਾਰਪੁਰ ਨਰਿੰਦਰ ਸਿੰਘ ਔਜਲਾ ਨੇ...
Advertisement
ਇਥੋਂ ਦੇ ਪੈਟਰੋਲ ਪੰਪ ਤੇ ਵਰਕਰ ਨਾਲ ਵਾਪਰੀ ਲੁੱਟ ਦੀ ਵਾਰਦਾਤ ਨੂੰ ਪੁਲੀਸ ਨੇ 48 ਘੰਟਿਆਂ ਵਿੱਚ ਹੱਲ ਕਰਕੇ 2 ਲੱਖ 82 ਹਜ਼ਾਰ ਰੁਪਏ ਬਰਾਮਦ ਕੀਤੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐੱਸਪੀ ਸਬ ਡਿਵੀਜ਼ਨ ਕਰਤਾਰਪੁਰ ਨਰਿੰਦਰ ਸਿੰਘ ਔਜਲਾ ਨੇ ਦੱਸਿਆ ਕਿ ਕਰਤਾਰਪੁਰ ਦੇ ਸੇਖੜੀ ਪੈਟਰੋਲ ਪੰਪ ਦਾ ਕਰਿੰਦਾ ਨਗਦੀ ਜਮ੍ਹਾਂ ਕਰਾਉਣ ਲਈ ਬੈਂਕ ਜਾ ਰਿਹਾ ਸੀ। ਜਿਸ ਨੂੰ ਕਾਰ ਸਵਾਰ ਵਿਅਕਤੀਆਂ ਨੇ ਟੱਕਰ ਮਾਰ ਕੇ ਹੇਠਾਂ ਸੁੱਟ ਦਿੱਤਾ ਅਤੇ ਸਕੂਟਰ ਦੀ ਹੁਕ ਨਾਲ ਬੰਨਿਆ ਪੈਸਿਆਂ ਵਾਲਾ ਲਿਫਾਫਾ ਜਿਸ ਵਿੱਚ 4 ਲੱਖ ਰੁਪਏ ਸਨ ਲੁੱਟ ਕੇ ਅੰਮ੍ਰਿਤਸਰ ਵੱਲ ਨੂੰ ਫਰਾਰ ਹੋ ਗਏ ਸਨ।
ਉਨ੍ਹਾਂ ਦੱਸਿਆ ਕਿ ਮਾਮਲੇ ਦੀ ਤਫਤੀਸ਼ ਕਰ ਰਹੇ ਸਹਾਇਕ ਸਬ ਇੰਸਪੈਕਟਰ ਬੋਧਰਾਜ ਨੇ ਲੁੱਟ-ਖੋਹ ਦੀ ਵਾਰਦਾਤ ਵਿੱਚ ਲੋੜੀਂਦੇ ਚਾਰ ਵਿਅਕਤੀਆਂ ਨੂੰ ਵਾਰਦਾਤ ਲਈ ਵਰਤੀ ਗਈ ਕਾਰ ਸਮੇਤ ਕਾਬੂ ਕੀਤਾ ਹੈ। ਜਿਨ੍ਹਾਂ ਦੀ ਪਛਾਣ ਮੁਕੇਸ਼ ਕੁਮਾਰ, ਸੂਰਜ ਕੁਮਾਰ, ਵਿੱਕੀ ਅਤੇ ਅੰਕਿਤ ਭਾਟੀਆ ਸਾਰੇ ਵਾਸੀ ਕਰਤਾਰਪੁਰ ਵਜੋਂ ਹੋਈ ਹੈ।
ਡੀਐੱਸਪੀ ਔਜਲਾ ਨੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ ਤਾਂ ਕਿ ਹੋਰ ਜਾਣਕਾਰੀ ਹਾਸਲ ਕੀਤੀ ਜਾ ਸਕੇ।
Advertisement
Advertisement
×