ਗੁਰਦੇਵ ਸਿੰਘ ਗਹੂੰਣ
ਬਲਾਚੌਰ, 19 ਦਸੰਬਰ
ਸੀਨੀਅਰ ਕਾਂਗਰਸੀ ਆਗੂ ਅਜੈ ਕੁਮਾਰ ਮੰਗੂਪੁਰ ਨੇ ਅੱਜ ਇੱਥੇ ਪਿੰਡ ਗਹੂੰਣ ਅਤੇ ਲੋਹਟਾਂ ਦੇ 277 ਗਰੀਬ ਅਤੇ ਲੋੜਵੰਦ ਬੇ-ਜ਼ਮੀਨੇ ਕਿਸਾਨਾਂ-ਮਜ਼ਦੂਰਾਂ ਨੂੰ ਕਰਜ਼ਾ ਮੁਆਫੀ ਦੇ ਚੈੱਕ ਵੰਡੇ। ਇਸ ਮੌਕੇ ਉਨ੍ਹਾਂ ਕਿਹਾ ਕਾਂਗਰਸ ਵੱਲੋਂ ਬਿਨਾਂ ਕਿਸੇ ਭੇਦਭਾਵ ਤੋਂ ਹਲਕੇ ਦੇ ਪਿੰਡਾਂ ਦਾ ਵਿਕਾਸ ਕਰਵਾਇਆ ਗਿਆ ਹੈ। ਇਸ ਤੋਂ ਪਹਿਲਾਂ ਅਕਾਲੀ ਦਲ ਨੇ 10 ਸਾਲ ਬਲਾਚੌਰ ਹਲਕੇ ਨੂੰ ਵਿਕਾਸ ਪੱਖੋਂ ਅਣਗੌਲਿਆਂ ਕੀਤਾ ਸੀ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਵੱਲੋਂ ਸਰਕਾਰੀ ਹਾਈ ਸਕੂਲ ਗਹੂੰਣ ਨੂੰ ਸੀਨੀਅਰ ਸੈਕੰਡਰੀ ਸਕੂਲ ਵਜੋਂ ਅਪਗਰੇਡ ਕਰਨ ’ਤੇ ਸਮੂੁਹ ਪਿੰਡ ਵਾਸੀਆਂ ਨੂੰ ਵਧਾਈ ਦਿੱਤੀ। ਅੰਤ ਵਿੱਚ ਕੇਂਦਰੀ ਸਹਿਕਾਰੀ ਬੈਂਕ ਨਵਾਂ ਸ਼ਹਿਰ ਦੇ ਚੇਅਰਮੈਨ ਹਰਜੀਤ ਸਿੰਘ ਜਾਡਲੀ ਅਤੇ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਹੀਰਾ ਲਾਲ ਖੇਪੜ ਨੇ ਵੀ ਵਿਚਾਰ ਰੱਖੇ। ਪਿੰਡ ਗਹੂੰਣ ਦੇ ਸਰਪੰਚ ਗੁਰਮੁਖ ਸਿੰਘ ਸਹੋਤਾ ਨੇ ਆਏ ਪਤਵੰਤਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਰਾਜਵਿੰਦਰ ਕੌਰ ਸਹੋਤਾ, ਬਲਵੀਰ ਸਿੰਘ ਸਹੋਤਾ, ਅਜੀਤ ਸਿੰਘ, ਨੰਬਰਦਾਰ ਜਰਨੈਲ ਸਿੰਘ, ਨੰਬਰਦਾਰ ਰਾਮ ਕਿਸ਼ਨ ਅਤੇ ਹੋਰ ਵੀ ਮੌਜੂਦ ਸਨ।