ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਮਨੀਸ਼ ਤਿਵਾੜੀ ਨੇ ਵਿਕਾਸ ਕਾਰਜਾਂ ਲਈ ਚੈੱਕ ਵੰਡੇ

ਗੜ੍ਹਸ਼ੰਕਰ: ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਗੜ੍ਹਸ਼ੰਕਰ ਹਲਕੇ ਦੇ ਪਿੰਡਾਂ ਰੋਡ ਮਜਾਰਾ, ਨੰਗਲਾਂ ਅਤੇ ਰਾਮਪੁਰ ਬਿਲੜੋਂ ਦਾ ਦੌਰਾ ਕੀਤਾ ਅਤੇ ਵਿਕਾਸ ਕਾਰਜਾਂ ਲਈ ਕਰੀਬ 9 ਲੱਖ ਰੁਪਏ ਦੇ ਚੈੱਕ ਸਬੰਧਤ ਪਿੰਡਾਂ ਦੀਆਂ...
ਪਿੰਡ ਰਾਮਪੁਰ ਦੀ ਪੰਚਾਇਤ ਨੂੰ ਚੈੱਕ ਸੌਂਪਦੇ ਹੋਏ ਸੰਸਦ ਮੈਂਬਰ ਮਨੀਸ਼ ਤਿਵਾੜੀ।-ਫੋਟੋ: ਸੇਖੋਂ
Advertisement

ਗੜ੍ਹਸ਼ੰਕਰ: ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਗੜ੍ਹਸ਼ੰਕਰ ਹਲਕੇ ਦੇ ਪਿੰਡਾਂ ਰੋਡ ਮਜਾਰਾ, ਨੰਗਲਾਂ ਅਤੇ ਰਾਮਪੁਰ ਬਿਲੜੋਂ ਦਾ ਦੌਰਾ ਕੀਤਾ ਅਤੇ ਵਿਕਾਸ ਕਾਰਜਾਂ ਲਈ ਕਰੀਬ 9 ਲੱਖ ਰੁਪਏ ਦੇ ਚੈੱਕ ਸਬੰਧਤ ਪਿੰਡਾਂ ਦੀਆਂ ਪੰਚਾਇਤਾਂ ਨੂੰ ਸੌਂਪੇ। ਇਸ ਮੌਕੇ ਸ੍ਰੀ ਤਿਵਾੜੀ ਨੇ ਕਿਹਾ ਕਿ ਬੁਨਿਆਦੀ ਸਹੂਲਤਾਂ ਤੋਂ ਬਿਨਾਂ ਵਿਕਾਸ ਦੀ ਕਲਪਨਾ ਨਹੀਂ ਕੀਤੀ ਜਾ ਸਕਦੀ ਅਤੇ ਉਨ੍ਹਾਂ ਦਾ ਉਦੇਸ਼ ਹਲਕੇ ਦਾ ਸਰਬਪੱਖੀ ਵਿਕਾਸ ਕਰਨਾ ਹੈ। ਇਸ ਮੰਤਵ ਦੀ ਪੂਰਤੀ ਲਈ ਉਹ ਹਲਕੇ ਦੇ ਪਿੰਡਾਂ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਲਈ ਲਗਾਤਾਰ ਗ੍ਰਾਂਟਾਂ ਜਾਰੀ ਕਰ ਰਹੇ ਹਨ। ਇਸ ਦੌਰਾਨ ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਇਸ ਮੌਕੇ ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ, ਸੂਬਾ ਕਾਂਗਰਸ ਸਕੱਤਰ ਪੰਕਜ ਕ੍ਰਿਪਾਲ, ਮਨਦੀਪ ਸਿੰਘ, ਰਾਜੀਵ ਕੰਡਾ, ਗੁਰਚੇਤ ਸਿੰਘ, ਕੁਲਵਿੰਦਰ ਬਿੱਟੂ, ਸਰਪੰਚ ਰਾਜਵੰਤ ਕੌਰ ਤੇ ਚੇਅਰਮੈਨ ਮੋਹਨ ਸਿੰਘ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement
Advertisement