ਧਿਆਨ ਸਿੰਘ ਭਗਤ
ਕਪੂਰਥਲਾ, 14 ਮਾਰਚ
ਕਪੂਰਥਲਾ ਵਿਧਾਨ ਸਭਾ ਹਲਕੇ ਵਿਚੋਂ ਚੋਣਾਂ ਦੌਰਾਨ ਧਾਂਦਲੀ ਦਾ ਦੋਸ਼ ਲਗਾਉਣ ਵਾਲੀ ‘ਆਪ’ ਉਮੀਦਵਾਰ ਰਿਟਾਇਰਡ ਜੱਜ ਮੰਜੂ ਰਾਣਾ ਨੇ ਅੱਜ ਪੰਜਵੇਂ ਦਿਨ ਆਪਣਾ ਧਰਨਾ ਸਮਾਪਤ ਕਰ ਦਿੱਤਾ। ਹਾਲਾਂਕਿ ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਮੰਨਦੇ ਹੋਏ ਸਿਵਲ ਅਤੇ ਪੁਲੀਸ ਪ੍ਰਸ਼ਾਸਨ ਨੇ ਕਥਿਤ ਦੋਸ਼ੀਆਂ ’ਤੇ ਮਾਮਲਾ ਦਰਜ ਕਰ ਲਿਆ ਹੈ। ਪ੍ਰੰਤੂ ਮਾਮਲਾ ਦਰਜ ਕਰਨ ਸਬੰਧੀ ਅਧਿਕਾਰਤ ਪੁਸ਼ਟੀ ਨਹੀਂ ਹੋਈ। ਉਥੇ ਧਰਨਾ ਪ੍ਰਦਰਸ਼ਨ ਖਤਮ ਹੋਣ ਨਾਲ ਪੁਲੀਸ ਪ੍ਰਸ਼ਾਸਨ ਨੇ ਸੁੱਖ ਦਾ ਸਾਹ ਲਿਆ। ਧਰਨਾ ਸਮਾਪਤ ਕਰਨ ਤੋਂ ਬਾਅਦ ਉਨ੍ਹਾਂ ਸ਼ਹਿਰ ਵਿੱਚ ਜੇਤੂ ਮਾਰਚ ਕੀਤਾ।