ਲਾਜਵੰਤ ਸਿੰਘ
ਨਵਾਂਸ਼ਹਿਰ, 29 ਜਨਵਰੀ
20 ਫ਼ਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਨੈਤਿਕ ਮਤਦਾਨ ਨੂੰ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਚਲਾਈ ਜਾ ਰਹੀ ਸਵੀਪ ਮੁਹਿੰਮ ਨੂੰ ਵੱਡਾ ਹੁੰਗਾਰਾ ਦਿੰਦੇ ਹੋਏ, ਪ੍ਰਸਿੱਧ ਗਾਇਕ ਮਨਮੋਹਨ ਵਾਰਿਸ ਨੇ ਵੋਟਰਾਂ ਦੇ ਨਾਮ ਇੱਕ ਵੀਡੀਓ ਅਪੀਲ ਜਾਰੀ ਕਰਕੇ ਇਨ੍ਹਾਂ ਯਤਨਾਂ ਦਾ ਸਮਰਥਨ ਕੀਤਾ। ਮੁੱਖ ਚੋਣ ਅਫ਼ਸਰ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਸ਼ਹੀਦ ਭਗਤ ਸਿੰਘ ਨਗਰ ਦੇ ਯਤਨਾਂ ਦਾ ਜ਼ਿਕਰ ਕਰਦਿਆਂ ਪ੍ਰਸਿੱਧ ਪੰਜਾਬੀ ਗਾਇਕ ਵਾਰਿਸ ਨੇ ਕਿਹਾ ਕਿ ਸਾਰੇ ਵੋਟਰ 20 ਫਰਵਰੀ, 2022 ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਜ਼ਰੂਰ ਕਰਨ।