‘ਆਪ’ ਦੇ ਕਈ ਕਾਰਕੁਨ ਕਾਂਗਰਸ ਵਿੱਚ ਸ਼ਾਮਲ
ਹਲਕਾ ਭੋਆ ਦੇ ਪਿੰਡ ਰਾਜਪੁਰਾ ਵਿੱਚ ਕਾਂਗਰਸ ਬਲਾਕ ਪ੍ਰਧਾਨ ਗੁਰਨਾਮ ਸਿੰਘ ਛੀਨਾ, ਹਨੀਸ਼ ਠਾਕੁਰ ਅਤੇ ਸਾਬਕਾ ਬਲਾਕ ਸਮਿਤੀ ਮੈਂਬਰ ਪ੍ਰੇਮ ਲਾਲ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਸਾਬਕਾ ਵਿਧਾਇਕ ਜੋਗਿੰਦਰਪਾਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸਮਾਗਮ ਦੌਰਾਨ...
Advertisement
ਹਲਕਾ ਭੋਆ ਦੇ ਪਿੰਡ ਰਾਜਪੁਰਾ ਵਿੱਚ ਕਾਂਗਰਸ ਬਲਾਕ ਪ੍ਰਧਾਨ ਗੁਰਨਾਮ ਸਿੰਘ ਛੀਨਾ, ਹਨੀਸ਼ ਠਾਕੁਰ ਅਤੇ ਸਾਬਕਾ ਬਲਾਕ ਸਮਿਤੀ ਮੈਂਬਰ ਪ੍ਰੇਮ ਲਾਲ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਸਾਬਕਾ ਵਿਧਾਇਕ ਜੋਗਿੰਦਰਪਾਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸਮਾਗਮ ਦੌਰਾਨ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਨਿਰਾਸ਼ ਹੋ ਕੇ ਕਈ ਨੌਜਵਾਨ ‘ਆਪ’ ਨੂੰ ਅਲਵਿਦਾ ਆਖ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। ਸਾਬਕਾ ਵਿਧਾਇਕ ਨੇ ਨੌਜਵਾਨਾਂ ਦਾ ਸਿਰੋਪਾਓ ਪਾ ਕੇ ਪਾਰਟੀ ਵਿੱਚ ਸਵਾਗਤ ਕੀਤਾ ਅਤੇ ਕਾਂਗਰਸ ਪਰਿਵਾਰ ਦਾ ਹਿੱਸਾ ਬਣਨ ’ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਕਾਂਗਰਸ ਹਮੇਸ਼ਾ ਆਮ ਲੋਕਾਂ ਅਤੇ ਨੌਜਵਾਨਾਂ ਦੇ ਹੱਕਾਂ ਲਈ ਲੜਦੀ ਆਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ‘ਆਪ’ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਲੋਕਾਂ ਦਾ ਮੋਹ ਭੰਗ ਹੋ ਰਿਹਾ ਹੈ ਅਤੇ ਹਲਕਾ ਭੋਆ ਵਿੱਚ ਕਾਂਗਰਸ ਲਗਾਤਾਰ ਮਜ਼ਬੂਤ ਹੋ ਰਹੀ ਹੈ।
Advertisement
Advertisement
×

