DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਉੱਚੀ ਬੱਸੀ ਦੇ ਕਈ ਭਾਜਪਾ ਆਗੂ ਪਰਿਵਾਰ ਸਣੇ ‘ਆਪ’ ਵਿੱਚ ਸ਼ਾਮਲ

ਹਲਕਾ ਦਸੂਹਾ ਦੇ ਪਿੰਡ ਉੱਚੀ ਬੱਸੀ ਵਿੱਚ ਭਾਜਪਾ ਨੂੰ ਉਸ ਸਮੇਂ ਝਟਕਾ ਲੱਗਿਆ ਜਦੋਂ ਕਈ ਪ੍ਰਮੁੱਖ ਯੂਥ ਆਗੂ ਪਰਿਵਾਰਾਂ ਸਣੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਭਾਜਪਾ ਦੇ ਯੂਥ ਆਗੂ ਅਮਿਤ ਮਿਨਹਾਸ, ਰਣਬੀਰ ਸਿੰਘ ਮਿਨਹਾਸ, ਪੰਜਾਬ...

  • fb
  • twitter
  • whatsapp
  • whatsapp
Advertisement

ਹਲਕਾ ਦਸੂਹਾ ਦੇ ਪਿੰਡ ਉੱਚੀ ਬੱਸੀ ਵਿੱਚ ਭਾਜਪਾ ਨੂੰ ਉਸ ਸਮੇਂ ਝਟਕਾ ਲੱਗਿਆ ਜਦੋਂ ਕਈ ਪ੍ਰਮੁੱਖ ਯੂਥ ਆਗੂ ਪਰਿਵਾਰਾਂ ਸਣੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਭਾਜਪਾ ਦੇ ਯੂਥ ਆਗੂ ਅਮਿਤ ਮਿਨਹਾਸ, ਰਣਬੀਰ ਸਿੰਘ ਮਿਨਹਾਸ, ਪੰਜਾਬ ਸਿੰਘ ਅਤੇ ਧਿਆਨ ਸਿੰਘ ਆਪਣੇ ਪਰਿਵਾਰਾਂ ਅਤੇ ਸਮਰਥਕਾਂ ਸਣੇ ‘ਆਪ’ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਨੇ ਕਿਹਾ ਕਿ ਉਹ ਵਿਧਾਇਕ ਕਰਮਬੀਰ ਘੁੰਮਣ ਦੀਆਂ ਵਿਕਾਸ ਮੁਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ‘ਆਪ’ ਨਾਲ ਜੁੜ ਰਹੇ ਹਨ। ਵਿਧਾਇਕ ਘੁੰਮਣ ਨੇ ਪਾਰਟੀ ਵਿੱਚ ਸ਼ਾਮਿਲ ਹੋਣ ’ਤੇ ਇਨ੍ਹਾਂ ਆਗੂਆਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ‘ਆਪ’ ਹਮੇਸ਼ਾ ਲੋਕਾਂ ਦੇ ਹੱਕਾਂ ਅਤੇ ਵਿਕਾਸ ਲਈ ਵਚਨਬੱਧ ਰਹੀ ਹੈ। ਉਨ੍ਹਾਂ ਨੇ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਇਹ ਪਾਰਟੀਆਂ ਸਿਰਫ਼ ਵਾਅਦਿਆਂ ਤੱਕ ਸੀਮਤ ਰਹੀਆਂ ਹਨ ਜਦਕਿ ‘ਆਪ’ ਸਰਕਾਰ ਨੇ ਜ਼ਮੀਨੀ ਪੱਧਰ ’ਤੇ ਵਿਕਾਸ ਕਰ ਕੇ ਦਿਖਾਇਆ ਹੈ।

ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਕੇ ਪੀ ਸੰਧੂ, ਸਰਪੰਚ ਗੁਰਵਿੰਦਰ ਸਿੰਘ, ਐਡਵੋਕੇਟ ਸੁਮਨਦੀਪ ਸਿੰਘ, ਬਲਾਕ ਪ੍ਰਧਾਨ ਕਰਨਲ ਮਾਲਵਾ, ਰੇਸ਼ਮ ਸਿੰਘ, ਮਹਿੰਦਰ ਸਿੰਘ ਬਾਜਵਾ, ਰਾਜਿੰਦਰ ਸਿੰਘ, ਰਸ਼ਪਾਲ ਸਿੰਘ ਨੰਬਰਦਾਰ, ਭੁੱਲਾ ਰਾਮ, ਪਾਸਟਰ ਦਲੀਪ ਚੰਦ, ਅਮਨ ਅਰੋੜਾ ਅਤੇ ਜੱਗਾ ਸਣੇ ਹੋਰ ਪਤਵੰਤੇ ਮੌਜੂਦ ਸਨ।

Advertisement

Advertisement

ਰਮਨਦੀਪ ਭਰੋਵਾਲ ਅਕਾਲੀ ਦਲ ਛੱਡ ਕੇ ਭਾਜਪਾ ’ਚ ਸ਼ਾਮਲ

ਰਮਨਦੀਪ ਸਿੰਘ ਨੂੰ ਭਾਜਪਾ ਵਿੱਚ ਸ਼ਾਮਲ ਕਰਵਾਉਂਦੇ ਹੋਏ ਪਾਰਟੀ ਦੇ ਆਗੂ| -ਫੋਟੋ: ਗੁਰਬਖਸ਼ਪੁਰੀ
ਰਮਨਦੀਪ ਸਿੰਘ ਨੂੰ ਭਾਜਪਾ ਵਿੱਚ ਸ਼ਾਮਲ ਕਰਵਾਉਂਦੇ ਹੋਏ ਪਾਰਟੀ ਦੇ ਆਗੂ| -ਫੋਟੋ: ਗੁਰਬਖਸ਼ਪੁਰੀ

ਤਰਨ ਤਾਰਨ (ਪੱਤਰ ਪ੍ਰੇਰਕ): ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਰਮਨਦੀਪ ਸਿੰਘ ਭਰੋਵਾਲ ਨੇ ਅੱਜ ਅਕਾਲੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਤਿਆਗ ਪੱਤਰ ਦੇ ਕੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੂੰ ਭਾਜਪਾ ਵਿੱਚ ਸ਼ਾਮਲ ਕਰਵਾਉਣ ਲਈ ਪਾਰਟੀ ਨੇ ਚੰਡੀਗੜ੍ਹ ਵਿੱਚ ਸਮਾਗਮ ਕਰਵਾਇਆ। ਰਮਨਦੀਪ ਸਿੰਘ ਭਰੋਵਾਲ ਨੇ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਵਾਸਤੇ ਕੰਮ ਕਰਨ ਨੂੰ ਪਹਿਲ ਦੇਣਗੇ। ਉਨ੍ਹਾਂ ਨੂੰ ਭਾਜਪਾ ਵਿੱਚ ਸ਼ਾਮਲ ਕਰਵਾਉਣ ਮੌਕੇ ਭੁਪਿੰਦਰ ਸਿੰਘ ਟੀਟੂ, ਤਰਸੇਮ ਸਿੰਘ ਛਾਪੜੀ, ਵਿਨੀਤ ਜੋਸ਼ੀ, ਚਰਨਜੀਤ ਸਿੰਘ ਬਰਾੜ, ਸੁਭਾਸ਼ ਸ਼ਰਮਾ ਆਦਿ ਵੀ ਹਾਜ਼ਰ ਰਹੇ।

Advertisement
×