ਪੱਤਰ ਪ੍ਰੇਰਕ
ਸ਼ਾਹਕੋਟ, 22 ਅਪਰੈਲ
ਪਿੰਡ ਸੋਹਲ ਜਗੀਰ ਦੇ ਕਈ ਕਾਂਗਰਸੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ‘ਆਪ’ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਸਾਬਕਾ ਸਰਪੰਚ ਗੁਰਮੀਤ ਸਿੰਘ, ਸਾਬਕਾ ਪੰਚ ਰਾਜਾ ਫੌਜੀ, ਬਲਵੀਰ ਸਿੰਘ, ਸ਼ਰਨਜੀਤ ਸਿੰਘ, ਤਰਲੋਕ ਸਿੰਘ, ਮਨਜੀਤ ਸਿੰਘ, ਨੰਬਰਦਾਰ ਨਰਿੰਦਰ ਸਿੰਘ, ਭਜਨ ਸਿੰਘ, ਅਵਤਾਰ ਸਿੰਘ, ਸੰਦੀਪ ਸਿੰਘ, ਪ੍ਰਦੀਪ ਸਿੰਘ, ਸੋਖਾ ਅਤੇ ਪਵਨ ਸ਼ਾਮਲ ਸਨ। ਹਲਕਾ ਸ਼ਾਹਕੋਟ ਦੇ ‘ਆਪ’ ਦੇ ਹਲਕਾ ਇੰਚਾਰਜ ਪਰਮਿੰਦਰ ਸਿੰਘ ਪਿੰਦਰ ਪੰਡੋਰੀ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਕਾਂਗਰਸੀਆਂ ਤੇ ਅਕਾਲੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕ ‘ਆਪ’ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤੋਂ ਪ੍ਰਭਾਵਿਤ ਹੋ ਕੇ ਰਵਾਇਤੀ ਪਾਰਟੀਆਂ ਤਿਆਗ ਕੇ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਹਲਕਾ ਜਲੰਧਰ ਤੋਂ ਬਣਾਏ ਉਮੀਦਵਾਰ ਪਵਨ ਕੁਮਾਰ ਟੀਨੂੰ ਦੀ ਜਿੱਤ ਨਾਲ ਇਲਾਕੇ ਦੀਆਂ ਮੰਗਾਂ ਦੀ ਆਵਾਜ਼ ਸੰਸਦ ’ਚ ਗੂੰਜੇਗੀ। ਇਸ ਮੌਕੇ ਬਲਾਕ ਪ੍ਰਧਾਨ ਸੁੱਚਾ ਗਿੱਲ, ਪੀਏ ਕ੍ਰਿਸ਼ਨ ਕੁਮਾਰ, ਸਾਬਕਾ ਸਰਪੰਚ ਦਲਜੀਤ ਸਿੰਘ, ਜੱਗਾ ਸੋਹਲ ਅਤੇ ਸ਼ਾਹਕੋਟ ਸ਼ਹਿਰੀ ਦੇ ਪ੍ਰਧਾਨ ਮਨੋਜ ਅਰੋੜਾ ਤੋਂ ਇਲਾਵਾ ਕਈ ਹੋਰ ਆਗੂਆਂ ਨੇ ਵੀ ਸੰਬੋਧਨ ਕੀਤਾ।