DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਕਈ ਪਰਿਵਾਰ Akali Dal Waris Punjab ’ਚ ਸ਼ਾਮਲ

ਅਕਾਲੀ ਦਲ ਵਾਰਿਸ ਪੰਜਾਬ ਨੇ 28 ਅਗਸਤ ਨੂੰ ਬਾਬਾ ਬਕਾਲਾ ਵਿੱਚ ਹੋਣ ਵਾਲੀ ਪੰਥਕ ਕਾਨਫਰੰਸ ਲਈ ਲਾਮਬੰਦੀ ਤੇਜ਼ ਕਰ ਦਿੱਤੀ ਗਈ ਹੈ। ਇਸ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਧਾਨ ਅਮਰਾਓ ਸਿੰਘ ਕੰਗ ਅਤੇ ਯੂਥ ਪ੍ਰਧਾਨ ਕਰਮਜੀਤ ਸਿੰਘ ਰੰਧਾਵਾ ਨੇ ਭੋਆ ਤੇ ਧੁੱਪਸੜੀ...

  • fb
  • twitter
  • whatsapp
  • whatsapp
featured-img featured-img
ਵੱਖ-ਵੱਖ ਪਰਿਵਾਰਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਦੇ ਹੋਏ ਅਮਰਾਓ ਸਿੰਘ ਕੰਗ।
Advertisement

ਅਕਾਲੀ ਦਲ ਵਾਰਿਸ ਪੰਜਾਬ ਨੇ 28 ਅਗਸਤ ਨੂੰ ਬਾਬਾ ਬਕਾਲਾ ਵਿੱਚ ਹੋਣ ਵਾਲੀ ਪੰਥਕ ਕਾਨਫਰੰਸ ਲਈ ਲਾਮਬੰਦੀ ਤੇਜ਼ ਕਰ ਦਿੱਤੀ ਗਈ ਹੈ। ਇਸ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਧਾਨ ਅਮਰਾਓ ਸਿੰਘ ਕੰਗ ਅਤੇ ਯੂਥ ਪ੍ਰਧਾਨ ਕਰਮਜੀਤ ਸਿੰਘ ਰੰਧਾਵਾ ਨੇ ਭੋਆ ਤੇ ਧੁੱਪਸੜੀ ਪਿੰਡਾਂ ਵਿੱਚ ਅਹਿਮ ਮੀਟਿੰਗਾਂ ਕੀਤੀਆਂ। ਇਨ੍ਹਾਂ ਮੀਟਿੰਗਾਂ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ, ਜਿਸ ਸਦਕਾ ਭੋਆ ਵਿੱਚ 50 ਦੇ ਕਰੀਬ ਪਰਿਵਾਰ ਵੱਖ-ਵੱਖ ਪਾਰਟੀਆਂ ਛੱਡ ਕੇ ਅਕਾਲੀ ਦਲ ਵਾਰਿਸ ਵਿੱਚ ਸ਼ਾਮਲ ਹੋ ਗਏ।

ਇਸ ਮੌਕੇ ਆਗੂਆਂ ਨੇ ਪੰਜਾਬ ਅਤੇ ਪੰਥ ਦੀ ਮਜ਼ਬੂਤੀ ਲਈ ਲੋਕਾਂ ਨੂੰ ਕਾਨਫਰੰਸ ਵਿੱਚ ਪੁੱਜਣ ਦਾ ਸੱਦਾ ਦਿੱਤਾ। ਉਨ੍ਹਾਂ ਰਵਾਇਤੀ ਪਾਰਟੀਆਂ ਉੱਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਉਨ੍ਹਾਂ ਨੇ ਪੰਜਾਬ ਦਾ ਵੱਡਾ ਹਿੱਸਾ ਵਿਕਾਊ ਕਰ ਦਿੱਤਾ ਹੈ, ਜਿਸ ਕਰਕੇ ਹੁਣ ਸੂਬੇ ਨੂੰ ਬਚਾਉਣ ਦੀ ਸਖ਼ਤ ਲੋੜ ਹੈ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਉੱਤੇ ਵਿਅੰਗ ਕਰਦਿਆਂ ਕਿਹਾ ਕਿ ਪਿੰਡਾਂ ਵਿੱਚ ਨਸ਼ਾ ਘਟਣ ਦੀ ਬਜਾਏ ਸ਼ਰੇਆਮ ਵਿਕ ਰਿਹਾ ਹੈ ਅਤੇ ਰੋਜ਼ਾਨਾ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ।

Advertisement

Advertisement
Advertisement
×