ਦੁਕਾਨਾਂ ਖੁੱਲ੍ਹਵਾਉਣ ਲਈ ਕਿਸਾਨ ਜਥੇਬੰਦੀਆਂ ਵੱਲੋਂ ਮਾਰਚ

ਦੁਕਾਨਾਂ ਖੁੱਲ੍ਹਵਾਉਣ ਲਈ ਕਿਸਾਨ ਜਥੇਬੰਦੀਆਂ ਵੱਲੋਂ ਮਾਰਚ

ਹੁਸ਼ਿਆਰਪੁਰ ਵਿੱਚ ਰੋਸ ਮਾਰਚ ਕੱਢਦੇ ਹੋਏ ਵੱਖ-ਵੱਖ ਵਰਗਾਂ ਦੇ ਨੁਮਾਇੰਦੇ।

ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 8 ਮਈ

ਤਾਲਾਬੰਦੀ ਦੌਰਾਨ ਦੁਕਾਨਾਂ ਤੇ ਕਾਰੋਬਾਰ ਖੁੱਲ੍ਹਵਾਉਣ ਲਈ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਸ਼ਹਿਰਾਂ ਅਤੇ ਪਿੰਡਾਂ ਵਿੱਚ ਮਾਰਚ ਕੱਢੇ ਗਏ ਪਰ ਸ਼ਹਿਰਾਂ ਵਿੱਚ ਦੁਕਾਨਦਾਰਾਂ ਵੱਲੋਂ ਕਿਸਾਨਾਂ ਨੂੰ ਕੋਈ ਹੁੰਗਾਰਾ ਨਹੀਂ ਮਿਲਿਆ ਅਤੇ ਵਧੇਰੇ ਦੁਕਾਨਾਂ ਬੰਦ ਰਹੀਆਂ। ਸੰਯੁਕਤ ਕਿਸਾਨ ਮੋਰਚੇ ਦੇ ਫੈਸਲੇ ਅਨੁਸਾਰ ਅੱਜ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਅਤੇ ਲੋਕ ਭਲਾਈ ਵੈੱਲਫੇਅਰ ਸੁਸਾਇਟੀ ਦੇ ਆਗੂ ਹਰਜੀਤ ਸਿੰਘ ਝੀਤਾ ਤੇ ਮਹਿਤਾਬ ਸਿੰਘ ਸਿਰਸਾ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਮੋਟਰਸਾਈਕਲਾਂ ’ਤੇ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਮਾਰਚ ਕੱਢਿਆ ਗਿਆ।

ਇਸ ਦੌਰਾਨ ਹਾਲ ਗੇਟ ਅਤੇ ਕੁਝ ਹੋਰ ਥਾਵਾਂ ’ਤੇ ਪੁਲੀਸ ਵੱਲੋਂ ਰੋਕਾਂ ਲਾ ਕੇ ਕਿਸਾਨਾਂ ਦੇ ਮਾਰਚ ਨੂੰ ਰੋਕਿਆ ਗਿਆ ਤਾਂ ਇਸ ਦੌਰਾਨ ਆਪਸ ਵਿੱਚ ਦੋਵਾਂ ਧਿਰਾਂ ਵਿਚਾਲੇ ਤਕਰਾਰ ਵੀ ਹੋਈ। ਕਿਸਾਨਾਂ ਵੱਲੋਂ ਦਿੱਤੇ ਭਰੋਸੇ ਕਿ ਉਹ ਜਬਰੀ ਦੁਕਾਨਾਂ ਨਹੀਂ ਖੁਲਵਾਉਣਗੇ, ਉਨ੍ਹਾਂ ਨੂੰ ਅੱਗੇ ਜਾਣ ਦਿੱਤਾ ਗਿਆ। ਇਸ ਦੌਰਾਨ ਕਿਸਾਨ ਦੁਕਾਨਦਾਰਾਂ ਨੂੰ ਦੁਕਾਨਾਂ ਖੋਲ੍ਹਣ ਲਈ ਅਪੀਲ ਕਰ ਰਹੇ ਸਨ। ਇਹ ਮਾਰਚ ਅਲਫਾ ਮਾਲ ਕੋਲੋਂ ਸ਼ੁਰੂ ਕੀਤਾ ਗਿਆ।

ਕਿਸਾਨ ਮਕਬੂਲਪੁਰਾ ਚੌਕ ਤੋਂ ਹੁੰਦੇ ਹੋਏ ਬੱਸ ਅੱਡਾ, ਪੁਰਾਣੀ ਸਬਜ਼ੀ ਮੰਡੀ, ਹਾਲ ਬਾਜ਼ਾਰ, ਰਾਮ ਬਾਗ, ਮਹਾਂ ਸਿੰਘ ਗੇਟ, ਸ਼ੇਰਾਂ ਵਾਲਾ ਗੇਟ, ਘਿਉ ਮੰਡੀ ਚੌਕ ਤੋਂ ਰਾਮ ਤਲਾਈ ਹੁੰਦੇ ਹੋਏ ਧਰਨੇ ਵਾਲੀ ਥਾਂ ਪੁੱਜੇ। ਇਸ ਦੌਰਾਨ ਆਲ ਇੰਡੀਆ ਕਿਸਾਨ ਸਭਾ ਅਤੇ ਸਬਜ਼ੀ ਉਤਪਾਦਕ ਕਿਸਾਨ ਜਥੇਬੰਦੀ ਵੱਲੋਂ ਪਿੰਡ ਫਤਹਿਪੁਰ ਰਾਜਪੂਤਾਂ, ਨਵਾਂ ਪਿੰਡ ਤੇ ਹੋਰ ਥਾਵਾਂ ’ਤੇ ਲਖਬੀਰ ਸਿੰਘ ਨਿਜਾਮਪੁਰਾ ਦੀ ਅਗਵਾਈ ਹੇਠ ਮਾਰਚ ਕਰ ਕੇ ਦੁਕਾਨਾਂ ਖੁੱਲ੍ਹਵਾਈਆਂ ਗਈਆਂ।

ਜਲੰਧਰ (ਪਾਲ ਸਿੰਘ ਨੌਲੀ): ਅੱਜ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਜ਼ਿਲ੍ਹੇ ਦੇ ਕਸਬਿਆਂ ਤੇ ਸ਼ਹਿਰਾਂ ਵਿੱਚ ਜਾ ਕੇ ਦੁਕਾਨਦਾਰਾਂ ਨੂੰ ਦੁਕਾਨਾਂ ਖੋਲ੍ਹਣ ਦਾ ਹੋਕਾ ਦਿੱਤਾ। ਸੀਨੀਅਰ ਪੁਲੀਸ ਅਧਿਕਾਰੀ ਨਰੇਸ਼ ਡੋਗਰਾ ਨੇ ਸਪੱਸ਼ਟ ਕੀਤਾ ਕਿ ਕਿਸਾਨਾਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ ਕਿਉਂਕਿ ਕਰੋਨਾ ਦੇ ਕੇਸ ਬਹੁਤ ਵਧ ਰਹੇ ਹਨ। ਜਾਣਕਾਰੀ ਮੁਤਾਬਕ ਬੀਕੇਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਸਮਰਾ, ਮੁੱਖ ਬੁਲਾਰੇ ਕਸ਼ਮੀਰ ਸਿੰਘ ਤੇ ਯੂਥ ਵਿੰਗ ਦੇ ਪ੍ਰਧਾਨ ਅਮਰਜੋਤ ਸਿੰਘ ਜੰਡਿਆਲਾ ਦੀ ਅਗਵਾਈ ਹੇਠ ਕਿਸਾਨਾਂ ਦਾ ਇੱਕ ਵੱਡਾ ਕਾਫਲਾ ਜੰਡਿਆਲਾ ਮੰਜਕੀ ਤੋਂ ਚੱਲਿਆ ਜੋ ਪਿੰਡ ਸਮਰਾਏ, ਜਮਸ਼ੇਰ ਖ਼ਾਸ, ਰਾਮਾਮੰਡੀ ਚੌਂਕ, ਜੰਡੂ ਸਿੰਘਾ, ਲਾਡੋਵਾਲੀ ਰੋਡ ਤੋਂ ਹੁੰਦਾ ਹੋਇਆ ਸ਼ਾਸਤਰੀ ਚੌਂਕ, ਜੋਤੀ ਚੌਕ, ਨਕੋਦਰ ਚੌਂਕ ਤੋਂ ਸਿੱਧਾ ਪਿੰਡ ਕੰਗ-ਸਾਬੂ, ਨਕੋਦਰ, ਨੂਰਮਹਿਲ ਤੋਂ ਹੁੰਦਾ ਮੁੜ ਜੰਡਿਆਲਾ ਸਮਾਪਤ ਹੋਇਆ। ਕਿਸਾਨ ਜਥੇਬੰਦੀ ਦੇ ਆਗੂ ਜਦੋਂ ਜੋਤੀ ਚੌਂਕ ਪਹੁੰਚੇ ਤਾਂ ਪੁਲੀਸ ਨੇ ਸਾਰੇ ਪਾਸੇ ਤੋਂ ਪੁਲੀਸ ਨੇ ਘੇਰਾ ਪਾਈ ਰੱਖਿਆ। ਮਗਰੋਂ ਇਹ ਕਾਫ਼ਲਾ ਨਕੋਦਰ ਤੇ ਨੂਰਮਹਿਲ ਕਸਬਿਆਂ ਲਈ ਰਵਾਨਾ ਹੋ ਗਿਆ। ਕਿਸਾਨਾਂ ਨੇ ਜੰਡਿਆਲਾ ਵਿੱਚ ਜਾ ਕੇ ਵੀ ਰੋਸ ਪ੍ਰਦਰਸ਼ਨ ਕੀਤਾ।

ਪਠਾਨਕੋਟ (ਐੱਨ ਪੀ ਧਵਨ): ਪਠਾਨਕੋਟ ਸ਼ਹਿਰ ਵਿੱਚ ਕਾਰੋਬਾਰ ਨੂੰ ਬਚਾਉਣ ਲਈ ਲੌਕਡਾਊਨ ਦਾ ਵਿਰੋਧ ਕੀਤਾ ਗਿਆ। ਮੋਰਚੇ ਦੇ ਆਗੂਆਂ ਕਾਮਰੇਡ ਨੱਥਾ ਸਿੰਘ ਢਡਵਾਲ, ਬਲਵੰਤ ਸਿੰਘ ਘੋਹ, ਕੇਵਲ ਕਾਲੀਆ, ਪ੍ਰਸ਼ੋਤਮ ਕੁਮਾਰ ਅਤੇ ਸ਼ਿਵ ਕਮਾਰ ਨੇ ਕਿਹਾ ਕਿ ਮੋਦੀ ਅਤੇ ਕੈਪਟਨ ਸਰਕਾਰ ਵੱਲੋਂ ਲੋਕ ਮਸਲਿਆਂ ਦਾ ਹੱਲ ਕਰਨ ਦੀ ਬਜਾਏ ਲੌਕਡਾਊਨ ਲਗਾ ਕੇ ਆਗੂਆਂ ਨੂੰ ਘਰਾਂ ਵਿੱਚ ਹੀ ਰੱਖਣ ਦੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਹੁਸ਼ਿਆਰਪੁਰ (ਹਰਪ੍ਰੀਤ ਕੌਰ): ਕਿਸਾਨਾਂ, ਮਜ਼ਦੂਰਾਂ ਤੇ ਦੁਕਾਨਦਾਰਾਂ ਨੇ ਪੰਜਾਬ ਸਰਕਾਰ ਦੀਆਂ ਪਾਬੰਦੀਆਂ ਵਿਰੁੱਧ ਸ਼ਹਿਰ ਵਿੱਚ ਰੋਸ ਮਾਰਚ ਕੱਢਿਆ। ਗੁਰਦੁਆਰਾ ਸਿੰਘ ਸਭਾ ਰੇਲਵੇ ਰੋਡ ਤੋਂ ਕਿਸਾਨ ਆਗੂ ਮਨਜੀਤ ਸਿੰਘ ਰਾਏ, ਗੁਰਮੇਸ਼ ਸਿੰਘ, ਲਾਰੈਂਸ ਚੌਧਰੀ, ਗੁਰਨਾਮ ਸਿੰਘ ਸਿੰਗੜੀਵਾਲਾ, ਮਾਸਟਰ ਦਵਿੰਦਰ ਸਿੰਘ ਕੱਕੋਂ, ਵਿਕਾਸ ਹੰਸ, ਮੋਹਨ ਲਾਲ ਢੀਂਗਰਾ ਆਦਿ ਦੀ ਅਗਵਾਈ ਹੇਠ ਇਹ ਰੋਸ ਮਾਰਚ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ’ਚੋਂ ਲੰਘਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਤਿਹਾਸ ਦੀ ਰਾਖੀ ਲਈ ਲੜਾਈ

ਇਤਿਹਾਸ ਦੀ ਰਾਖੀ ਲਈ ਲੜਾਈ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮੁੱਖ ਖ਼ਬਰਾਂ

12ਵੀਂ ਦੀ ਪ੍ਰੀਖਿਆ: ਸੀਬੀਐੱਸਈ ਅਤੇ ਆਈਸੀਐੱਸਈ ਨੇ ਸੁਪਰੀਮ ਕੋਰਟ ਨੂੰ ਮੁਲਾਂਕਣ ਯੋਜਨਾ ’ਚ ਸੋਧ ਬਾਰੇ ਜਾਣੂ ਕਰਵਾਇਆ

12ਵੀਂ ਦੀ ਪ੍ਰੀਖਿਆ: ਸੀਬੀਐੱਸਈ ਅਤੇ ਆਈਸੀਐੱਸਈ ਨੇ ਸੁਪਰੀਮ ਕੋਰਟ ਨੂੰ ਮੁਲਾਂਕਣ ਯੋਜਨਾ ’ਚ ਸੋਧ ਬਾਰੇ ਜਾਣੂ ਕਰਵਾਇਆ

ਨਤੀਜਿਆਂ ਦੇ ਵਿਵਾਦ ਦੇ ਨਿਪਟਾਰੇ ਲਈ ਸ਼ਿਕਾਇਤ ਨਿਵਾਰਣ ਢਾਂਚਾ ਕਾਇਮ; ਮਾ...

ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਨੇ ‘ਧਾਰਮਿਕ ਸੀਟਾਂ’ ਬਾਰੇ ਟਿੱਪਣੀ ਲਈ ‘ਬਿਨਾਂ ਸ਼ਰਤ’ ਮੁਆਫ਼ੀ ਮੰਗੀ

ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਨੇ ‘ਧਾਰਮਿਕ ਸੀਟਾਂ’ ਬਾਰੇ ਟਿੱਪਣੀ ਲਈ ‘ਬਿਨਾਂ ਸ਼ਰਤ’ ਮੁਆਫ਼ੀ ਮੰਗੀ

ਅਨੁਸੂਚਿਤ ਜਾਤੀ ਕਮਿਸ਼ਨ ਅੱਗੇ ਪੇਸ਼ ਹੋ ਕੇ ਆਪਣਾ ਪੱਖ ਰੱਖਿਆ

ਕਾਂਗਰਸ ਨੇ ਲੋਕਾਂ ਦੇ ਦਿਲਾਂ ’ਚ ਥਾਂ ਬਣਾਉਣੀ ਹੈ ਤਾਂ ਪਹਿਲਾਂ ਆਪਣਾ ਨਾਮ ਤਬਦੀਲ ਕਰੇ: ਸਿੰਧੀਆ

ਕਾਂਗਰਸ ਨੇ ਲੋਕਾਂ ਦੇ ਦਿਲਾਂ ’ਚ ਥਾਂ ਬਣਾਉਣੀ ਹੈ ਤਾਂ ਪਹਿਲਾਂ ਆਪਣਾ ਨਾਮ ਤਬਦੀਲ ਕਰੇ: ਸਿੰਧੀਆ

ਰਾਜ ਸਭਾ ਮੈਂਬਰ ਦੀ ਸੁਰੱਖਿਆ ’ਚ ਅਣਗਹਿਲੀ ਲਈ 14 ਪੁਲੀਸ ਮੁਲਾਜ਼ਮ ਮੁਅੱ...

ਸ਼ਹਿਰ

View All