ਗੜ੍ਹਸ਼ੰਕਰ ਨੂੰ ਨਵੇਂ ਜ਼ਿਲ੍ਹੇ ’ਚ ਸ਼ਾਮਿਲ ਕਰਨ ਦੀ ਤਜਵੀਜ਼ ਵਿਰੁੱਧ ਬਾਜ਼ਾਰ ਬੰਦ
ਬੁਲਾਰਿਆਂ ਕਾਮਰੇਡ ਦਰਸ਼ਨ ਸਿੰਘ ਮੱਟੂ, ਕਾਂਗਰਸੀ ਆਗੂ ਅਮਰਪ੍ਰੀਤ ਸਿੰਘ ਲਾਲੀ, ਭਾਜਪਾ ਦੀ ਮਹਿਲਾ ਆਗੂ ਨਿਮਿਸ਼ਾ ਮਹਿਤਾ, ਕਾਮਰੇਡ ਗੁਰਨੇਕ ਭੱਜਲ, ਕਾਮਰੇਡ ਮਹਿੰਦਰ ਸਿੰਘ ਬੱਢੋਆਣ ਤੇ ਮਾਸਟਰ ਮੁਕੇਸ਼ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪ੍ਰਸਤਾਵਿਤ ਜ਼ਿਲ੍ਹਾ ਸ੍ਰੀ ਆਨੰਦਪੁਰ ਸਾਹਿਬ ਵਿੱਚ ਗੜ੍ਹਸ਼ੰਕਰ ਦੇ ਪਿੰਡਾਂ ਨੂੰ ਸ਼ਾਮਿਲ ਕਰਨ ਦਾ ਫੈਸਲਾ ਲੋਕ ਵਿਰੋਧੀ ਹੈ ਜਿਸ ਨੂੰ ਕਿਸੇ ਵੀ ਹਾਲਤ ਵਿੱਚ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਗੜ੍ਹਸ਼ੰਕਰ ਦੇ ਲੋਕ ਹੁਸ਼ਿਆਰਪੁਰ ਜ਼ਿਲ੍ਹੇ ਨਾਲ ਜੁੜੇ ਰਹਿਣਾ ਪਸੰਦ ਕਰਦੇ ਹਨ ਕਿਉਂਕਿ ਸ਼੍ਰੀ ਆਨੰਦਪੁਰ ਸਾਹਿਬ ਨਾਲੋਂ ਜਿਲ੍ਹਾ ਹੁਸ਼ਿਆਰਪੁਰ ਵਿੱਚ ਵੱਧ ਸਹੂਲਤਾਂ ਉਪਲੱਬਧ ਹਨ ਅਤੇ ਜੇਕਰ ਸਰਕਾਰ ਨੇ ਗੜ੍ਹਸ਼ੰਕਰ ਨੂੰ ਜ਼ਿਲ੍ਹਾ ਸ੍ਰੀ ਆਨੰਦਪੁਰ ਸਾਹਿਬ ਨਾਲ ਜੋੜਿਆ ਤਾਂ ਲੋਕਾਂ ਨੂੰ ਪ੍ਰੇਸ਼ਾਨੀ ਝੱਲਣੀ ਪਵੇਗੀ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਲੋਕਾਂ ਨੂੰ ਭਾਰੀ ਪ੍ਰਸ਼ਾਸਨਿਕ ਉਲਝਣਾਂ ਝੱਲਣੀਆਂ ਪੈਣਗੀਆਂ। ਉਨ੍ਹਾਂ ਸਥਾਨਕ ਵਿਧਾਇਕ ਅਤੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵਿਰੁੱਧ ਵੀ ਆਪਣੀ ਭੜਾਸ ਕੱਢੀ।
