DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

martyr commemoration: ਸ਼ਹੀਦਾਂ ਦੇ ਜੀਵਨ ਤੋਂ ਸੇਧ ਲੈਣ ਦਾ ਹੋਕਾ

ਸੀ ਪੀ ਆਈ ਐੱਮ ਐੱਲ ਨੇ ਬਾਬਾ ਬੂਝਾ ਸਿੰਘ ਦੀ 56ਵੀਂ ਬਰਸੀ ਮਨਾਈ

  • fb
  • twitter
  • whatsapp
  • whatsapp
featured-img featured-img
ਬਾਬਾ ਬੂਝਾ ਸਿੰਘ ਦੀ ਯਾਦਗਾਰ ’ਤੇ ਝੰਡਾ ਲਹਿਰਾਉਂਦੇ ਹੋਏ ਕਾਮਰੇਡ ਦਲਜੀਤ ਸਿੰਘ ਐਡਵੋਕੇਟ ਤੇ ਹੋਰ।
Advertisement
ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ) ਨਿਊਡੈਮੋਕਰੇਸੀ ਵਲੋਂ ਅੱਜ ਪਿੰਡ ਚੱਕ ਮਾਈਦਾਸ ਵਿਖੇ ਬਾਬਾ ਬੂਝਾ ਸਿੰਘ ਦੀ 56ਵੀ ਬਰਸੀ ਮੌਕੇ ਸ਼ਹੀਦਾਂ ਦੇ ਦਰਸਾਏ ਰਾਹ ਉੱਤੇ ਅੱਗੇ ਵਧਣ ਦਾ ਸੱਦਾ ਦਿੱਤਾ ਗਿਆ। ਸ਼ਹੀਦੀ ਯਾਦਗਾਰ ’ਤੇ ਝੰਡਾ ਲਹਿਰਾਉਣ ਦੀ ਰਸਮ ਮਗਰੋਂ ਕਾਮਰੇਡ ਦਲਜੀਤ ਸਿੰਘ ਐਡਵੋਕੇਟ ਨੇ ਕਿਹਾ ਕਿ ਬਾਬਾ ਬੂਝਾ ਸਿੰਘ ਨੇ ਆਪਣਾ ਸਾਰਾ ਜੀਵਨ ਲੋਕ ਹਿੱਤਾਂ ਲਈ ਕੁਰਬਾਨ ਕਰ ਦਿੱਤਾ ਜਿਸ ਤੋਂ ਅੱਜ ਸਾਨੂੰ ਬਹੁਤ ਕੁੱਝ ਸਿੱਖਣ ਦੀ ਲੋੜ ਹੈ। ਉਨ੍ਹਾਂ ਨੇ ਗਦਰ ਪਾਰਟੀ, ਕਿਰਤੀ ਪਾਰਟੀ, ਲਾਲ ਪਾਰਟੀ , ਸੀਪੀਆਈਸੀਪੀਆਈ (ਐੱਮ) ਅਤੇ ਨਕਸਲਬਾੜੀ ਲਹਿਰ ਵਿਚ ਆਗੂ ਭੂਮਿਕਾਵਾਂ ਨਿਭਾਈਆਂ ਅਤੇ ਪੰਜਾਬ ਵਿਚ ਨਕਸਲਬਾੜੀ ਦਾ ਸੂਹਾ ਪਰਚਮ ਬੁਲੰਦ ਕੀਤਾ।

ਉਨ੍ਹਾਂ ਕਿਹਾ ਕਿ ਸ਼ਹੀਦਾਂ ਨੇ ਜਿਹੜਾ ਸਮਾਜ ਸਿਰਜਣ ਦਾ ਸੁਪਨਾ ਲਿਆ ਸੀ ਉਹ ਸੁਪਨਾ ਪੂਰਾ ਨਹੀਂ ਹੋਇਆ। ਦੇਸ਼ ਵਿਚ ਅਮੀਰੀ ਤੇ ਗਰੀਬੀ ਦਾ ਪਾੜਾ ਵਧਦਾ ਜਾ ਰਿਹਾ ਹੈ। ਸਰਮਾਇਆ, ਦੌਲਤ ਅਤੇ ਵਪਾਰ ’ਤੇ ਦੇਸੀ-ਵਿਦੇਸ਼ੀ ਕਾਰਪੋਰੇਟ ਕਾਬਜ਼ ਹਨ ਅਤੇ ਕੇਂਦਰ ਦੀ ਮੋਦੀ ਸਰਕਾਰ ਇਨ੍ਹਾਂ ਕਾਰਪੋਰੇਟਾਂ ਨੂੰ ਜਨਤਕ ਅਦਾਰੇ ਕੌਡੀਆਂ ਦੇ ਭਾਅ ਵੇਚ ਰਹੀ ਹੈ।

Advertisement

ਇਸ ਮੌਕੇ ਹਰੀ ਰਾਮ ਰਸੂਲਪੁਰੀ, ਕਮਲਜੀਤ ਸਣਾਵਾ ਅਤੇ ਅਵਤਾਰ ਕੱਟ ਨੇ ਕਿਹਾ ਕਿ

Advertisement

ਆਦਿਵਾਸੀਆਂ, ਦਲਿਤਾਂ, ਘੱਟ ਗਿਣਤੀਆਂ ਨੂੰ ਉਚੇਚੇ ਤੌਰ ਉੱਤੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਵਿਰੋਧੀ ਆਵਾਜ਼ ਨੂੰ ਕੁਚਲਣ ਲਈ ਫਾਸ਼ੀਵਾਦੀ ਹਥਿਆਰ ਵਰਤੇ ਜਾ ਰਹੇ ਹਨ ਪਰ ਦਿੱਲੀ ਦੇ ਵਿਦਿਆਰਥੀ ਅੰਦੋਲਨ ਨੇ ਫਾਸ਼ੀਵਾਦੀ ਭਾਜਪਾ ਨੂੰ ਤਕੜਾ ਜਵਾਬ ਦਿੱਤਾ ਹੈ। ਉਨ੍ਹਾਂ ਆਖਿਆ ਕਿ ਬਾਬਾ ਬੂਝਾ ਸਿੰਘ ਨੂੰ ਇਹੀ ਸੱਚੀ ਸ਼ਰਧਾਂਜਲੀ ਹੋਵੇਗੀ ਕਿ ਅਸੀਂ ਬਰਾਬਰਤਾ ਦਾ ਸਮਾਜ ਸਿਰਜਣ ਲਈ ਸੰਘਰਸ਼ ਨੂੰ ਹੋਰ ਤਿੱਖਾ ਕਰੀਏ। ਇਸ ਮੌਕੇ ਢਾਡੀ ਗੁਰਦੀਪ ਸਿੰਘ ਉੜਾਪੜ, ਮਾਸਟਰ ਪ੍ਰੀਤਮ ਸਿੰਘ ਲੱਲੀਆਂ , ਜਸਵੰਤ ਖਟਕੜ, ਜਸਬੀਰ ਦੀਪ, ਸਰਬਜੀਤ ਮੰਗੂਵਾਲ, ਹਰੀ ਰਾਮ ਰਸੂਲਪੁਰੀ, ਬਲਜੀਤ ਸਿੰਘ ਧਰਮਕੋਟ ਨੇ ਇਨਕਲਾਬੀ ਗੀਤ ਅਤੇ ਕਵਿਤਾਵਾਂ ਪੇਸ਼ ਕੀਤੀਆਂ।

Advertisement
×