ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸ਼ਹੀਦੀ ਸ਼ਤਾਬਦੀ: ਲਾਈਟ ਐਂਡ ਸਾਊਂਡ ਸ਼ੋਅ ’ਚ ਸ਼ਾਮਲ ਹੋਣ ਦਾ ਸੱਦਾ

ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਜ਼ਿਲ੍ਹਾ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਗੁਰੂ ਤੇਗ ਬਹਾਦਰ ਦੀ ਸ਼ਹਾਦਤ ਦੇ 350ਵੇਂ ਵਰ੍ਹੇ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ 4 ਨਵੰਬਰ ਨੂੰ ਇੱਥੇ ਗੁਰੂ ਗੋਬਿੰਦ...
Advertisement
ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਜ਼ਿਲ੍ਹਾ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਗੁਰੂ ਤੇਗ ਬਹਾਦਰ ਦੀ ਸ਼ਹਾਦਤ ਦੇ 350ਵੇਂ ਵਰ੍ਹੇ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ 4 ਨਵੰਬਰ ਨੂੰ ਇੱਥੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਵਧ-ਚੜ੍ਹ ਕੇ ਪਹੁੰਚਣ। ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਪੁਲੀਸ ਕਮਿਸ਼ਨਰ ਧਨਪ੍ਰੀਤ ਕੌਰ ਸਮੇਤ ਮੀਡੀਆ ਦੇ ਰੂ-ਬਰੂ ਹੁੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਵੱਲੋਂ ਮਨੁੱਖਤਾ ਦੀ ਭਲਾਈ ਲਈ ਦਿੱਤੀ ਲਾਸਾਨੀ ਕੁਰਬਾਨੀ ਦੀ ਮਿਸਾਲ ਪੂਰੀ ਦੁਨੀਆ ਵਿੱਚ ਕਿਧਰੇ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਮਹਾਨ ਜੀਵਨ ਅਤੇ ਫਲਸਫਾ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਗੁਰੂ ਤੇਗ ਬਹਾਦਰ ਦੀ ਸ਼ਹਾਦਤ ਦੀ 350ਵੀਂ ਵਰ੍ਹੇਗੰਢ ਨੂੰ ਪੰਜਾਬ ਸਰਕਾਰ ਵਲੋਂ ਵੱਡੇ ਪੱਧਰ ’ਤੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਵੀਂ ਦਿੱਲੀ ਸਥਿਤ ਇਤਿਹਾਸਕ ਗੁਰਦੁਆਰਾ ਸੀਸਗੰਜ ਸਾਹਿਬ ਤੋਂ ਅਰਦਾਸ ਕਰਕੇ 25 ਅਕਤੂਬਰ ਨੂੰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਸ਼ੁਰੂਆਤ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵੱਖ-ਵੱਖ ਸਮਾਗਮ ਉਲੀਕੇ ਗਏ ਹਨ। ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬ ਦੇ ਚਰਨ ਛੋਹ ਪ੍ਰਾਪਤ ਨਗਰਾਂ ਤੇ ਸ਼ਹਿਰਾਂ ਵਿੱਚ ਕੀਰਤਨ ਸਮਾਗਮ ਕਰਵਾਏ ਜਾ ਰਹੇ ਹਨ। ਨਾਲ ਹੀ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਲਾਈਟ ਐਂਡ ਸਾਊਂਡ ਸ਼ੋਅ ਵੀ ਕਰਵਾਏ ਜਾ ਰਹੇ ਹਨ।

Advertisement
Advertisement
Show comments