ਸ਼ਹੀਦੀ ਸ਼ਤਾਬਦੀ: ਲਾਈਟ ਐਂਡ ਸਾਊਂਡ ਸ਼ੋਅ ਦੀਆਂ ਤਿਆਰੀਆਂ ਮੁਕੰਮਲ
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵਲੋਂ 4 ਨਵੰਬਰ ਨੂੰ ਗੁਰੂ ਤੇਗ ਬਹਾਦਰ ਦੇ 350 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਲਾਈਟ ਐਂਡ ਸਾਊਂਡ ਸ਼ੋਅ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਇਹ ਸ਼ੋਅ...
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵਲੋਂ 4 ਨਵੰਬਰ ਨੂੰ ਗੁਰੂ ਤੇਗ ਬਹਾਦਰ ਦੇ 350 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਲਾਈਟ ਐਂਡ ਸਾਊਂਡ ਸ਼ੋਅ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਇਹ ਸ਼ੋਅ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਹੈ। ਡਾ. ਅਗਰਵਾਲ ਵਲੋਂ ਸਮਾਗਮ ਸਬੰਧੀ ਕੀਤੀਆਂ ਜਾ ਰਹੀਆਂ ਵੱਖ-ਵੱਖ ਤਿਆਰੀਆਂ ਜਿਵੇਂ ਸੁਰੱਖਿਆ, ਅਵਾਜਾਈ ਪ੍ਰਬੰਧਨ, ਸਾਫ਼-ਸਫ਼ਾਈ, ਪਾਰਕਿੰਗ ਪ੍ਰਬੰਧ, ਨਿਰਵਿਘਨ ਬਿਜਲੀ ਸਪਲਾਈ, ਮੈਡੀਕਲ ਟੀਮਾਂ ਦੀ ਤਾਇਨਾਤੀ ਅਤੇ ਪੀਣ ਵਾਲੇ ਪਾਣੀ ਦੀ ਉਪਲਬੱਧਤਾ ਆਦਿ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਗਿਆ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 45 ਮਿੰਟ ਦੇ ਲਾਈਟ ਐਂਡ ਸਾਊਂਡ ਸ਼ੋਅ ਦੌਰਾਨ ਡਿਜੀਟਲ ਤਰੀਕੇ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਵਿਰਾਸਤ, ਸਿੱਖਿਆਵਾਂ ਅਤੇ ਮਹਾਨ ਬਲੀਦਾਨ ਬਾਰੇ ਚਾਨਣਾ ਪਾਇਆ ਜਾਵੇਗਾ।
ਕਪੂਰਥਲਾ ’ਚ 21 ਨੂੰ ਪੁੱਜੇਗੀ ਸ਼ਹੀਦੀ ਸ਼ਤਾਬਦੀ ਯਾਤਰਾ
ਫਗਵਾੜਾ (ਪੱਤਰ ਪ੍ਰੇਰਕ): ਪੰਜਾਬ ਸਰਕਾਰ ਵਲੋਂ ਗੁਰੂ ਤੇਗ ਬਹਾਦਰ ਦੇ 350ਵੇਂ ਸ਼ਹੀਦੀ ਸ਼ਤਾਬਦੀ ਸਬੰਧੀ ਕਰਵਾਏ ਜਾ ਰਹੇ ਸਮਾਗਮਾਂ ਤਹਿਤ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਯਾਤਰਾ ਕਪੂਰਥਲਾ ਵਿਖੇ 21 ਨਵੰਬਰ ਨੂੰ ਪੁੱਜੇਗੀ। ਇਹ ਯਾਤਰਾ ਗੋਇੰਦਵਾਲ ਸਾਹਿਬ ਤੋਂ ਹੁੰਦੀ ਹੋਈ ਮੁੰਡੀ ਮੋੜ, ਉੱਚਾ, ਪਰਵੇਜ ਨਗਰ ਤੇ ਕਪੂਰਥਲਾ ਤੋਂ ਹੁੰਦੀ ਹੋਈ ਕਰਤਾਰਪੁਰ ਰਾਹੀਂ ਜਲੰਧਰ ਵਿਖੇ ਦਾਖਲ ਹੋਵੇਗੀ। 22 ਨਵੰਬਰ ਨੂੰ ਇਹ ਜਲੰਧਰ ਤੋਂ ਫਗਵਾੜਾ ਹੁੰਦੀ ਹੋਈ ਅੱਗੇ ਬੰਗਾ ਨੂੰ ਰਵਾਨਾ ਹੋਵੇਗੀ। ਅੱਜ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਤਿਆਰੀਆਂ ਦਾ ਜਾਇਜ਼ਾ ਲਿਆ।

