ਪੱਤਰ ਪ੍ਰੇਰਕ
ਫਿਲੌਰ, 17 ਮਈ
ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐੱਮਪੀਆਈ) ਦੀ ਤਹਿਸੀਲ ਕਮੇਟੀ ਨੇ ਕਿਹਾ ਕਿ ਪੁਲੀਸ ਦੀਆਂ ਵਧੀਕੀਆਂ ਖ਼ਿਲਾਫ਼ ਛੇਤੀ ਹੀ ਧਰਨਾ ਲਗਾਇਆ ਜਾਵੇਗਾ। ਇਹ ਫ਼ੈਸਲਾ ਤਹਿਸੀਲ ਕਮੇਟੀ ਦੀ ਮੀਟਿੰਗ ਦੌਰਾਨ ਕੀਤਾ ਗਿਆ। ਬਨਾਰਸੀ ਦਾਸ ਘੁੜਕਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਬਾਰੇ ਤਹਿਸੀਲ ਸਕੱਤਰ ਸੰਤੋਖ ਸਿੰਘ ਬਿਲਗਾ ਨੇ ਦੱਸਿਆ ਕਿ ਲੁੱਟ-ਖੋਹ ਤੇ ਨਸ਼ੇ ਤੋਂ ਇਲਾਵਾ ਹੋਰ ਮਸਲਿਆਂ ’ਚ ਪੁਲੀਸ ਵੱਲੋਂ ਮਾੜੀ ਭੂਮਿਕਾ ਨਿਭਾਈ ਜਾ ਰਹੀ ਹੈ। ਜੇ ਪੁਲੀਸ ਨੇ ਅਜਿਹੇ ਮਾਮਲਿਆਂ ਵਿੱਚ ਕਾਰਵਾਈ ਨਾ ਕੀਤੀ ਤਾਂ ਡੀਐੱਸਪੀ ਦਫ਼ਤਰ ਅੱਗੇ ਧਰਨਾ ਦਿੱਤਾ ਜਾਵੇਗਾ।