ਦੂਸ਼ਿਤ ਪਾਣੀ ਕਾਰਨ ਮਿਸਤਰੀ ਦੀ ਮੌਤ
ਭੁਲੱਥ ’ਚ ਦੂਸ਼ਿਤ ਪਾਣੀ ਪੀਣ ਕਾਰਨ ਇੱਕ ਰਾਜ ਮਿਸਤਰੀ ਦੀ ਮੌਤ ਦੀ ਸੂਚਨਾ ਮਿਲੀ ਹੈ। ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੇ ਆਗੂ ਅਬਦੇਸ਼ ਯਾਦਵ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਬੰਬਮ ਕੁਮਾਰ (22) ਪੁੱਤਰ ਨਰਾਇਣ ਮੰਡਲ ਵਾਸੀ ਬਿਹਾਰ ਵਜੋਂ ਹੋਈ ਹੈ।...
Advertisement
ਭੁਲੱਥ ’ਚ ਦੂਸ਼ਿਤ ਪਾਣੀ ਪੀਣ ਕਾਰਨ ਇੱਕ ਰਾਜ ਮਿਸਤਰੀ ਦੀ ਮੌਤ ਦੀ ਸੂਚਨਾ ਮਿਲੀ ਹੈ। ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੇ ਆਗੂ ਅਬਦੇਸ਼ ਯਾਦਵ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਬੰਬਮ ਕੁਮਾਰ (22) ਪੁੱਤਰ ਨਰਾਇਣ ਮੰਡਲ ਵਾਸੀ ਬਿਹਾਰ ਵਜੋਂ ਹੋਈ ਹੈ। ਇਹ ਵਿਅਕਤੀ ਕਈ ਸਾਲਾਂ ਤੋਂ ਭੁਲੱਥ ’ਚ ਰਹਿੰਦਾ ਸੀ ਤੇ ਰਾਜ ਮਿਸਤਰੀ ਦਾ ਕੰਮ ਕਰਦਾ ਸੀ। ਕੁਝ ਦਿਨ ਪਹਿਲਾਂ ਦੂਸ਼ਿਤ ਪਾਣੀ ਪੀਣ ਨਾਲ ਬੰਬਮ ਦੀ ਸਿਹਤ ਵਿਗੜ ਗਈ ਸੀ ਤੇ ਉਸਨੂੰ ਡਾਇਰੀਆ ਹੋਣ ਕਾਰਨ ਸਿਵਲ ਹਸਪਤਾਲ ਭੁਲੱਥ ’ਚ ਦਾਖ਼ਲ ਕਰਵਾਇਆ ਗਿਆ ਜਿੱਥੇ ਉਸਦੀ ਹਾਲਤ ਗੰਭੀਰ ਹੋ ਗਈ ਤੇ ਉਸ ਨੂੰ ਗੁਰੂ ਨਾਨਕ ਮਿਸ਼ਨ ਹਸਪਤਾਲ ਅੰਮ੍ਰਿਤਸਰ ਰੈੱਫ਼ਰ ਕਰ ਦਿੱਤਾ ਜਿੱਥੇ ਉਸ ਨੇ ਦਮ ਤੋੜ ਦਿੱਤਾ।
Advertisement
Advertisement
×