ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਮੈਡੀਕਲ ਪ੍ਰੈਕਟੀਸ਼ਨਰਾਂ ਦੀ ਮੀਟਿੰਗ

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਬਲਾਚੌਰ ਦੀ ਮੀਟਿੰਗ ਮਨੋਹਰ ਲਾਲ ਟਕਾਰਲਾ ਦੀ ਪ੍ਰਧਾਨਗੀ ਹੇਠ ਹੋਈ। ਗਿਆਨ ਸਿੰਘ ਜਨਰਲ ਸਕੱਤਰ ਨੇ ਪਿਛਲੇ ਮਹੀਨੇ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਸੂਬੇ ਦੇ ਉਪ ਪ੍ਰਧਾਨ ਦਿਲਦਾਰ ਸਿੰਘ ਚਾਹਲ ਵਿਸ਼ੇਸ਼ ਤੌਰ ’ਤੇ ਪਹੁੰਚੇ। ਬਲਾਕ ਪ੍ਰਧਾਨ ਤਜਿੰਦਰ...
Advertisement
ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਬਲਾਚੌਰ ਦੀ ਮੀਟਿੰਗ ਮਨੋਹਰ ਲਾਲ ਟਕਾਰਲਾ ਦੀ ਪ੍ਰਧਾਨਗੀ ਹੇਠ ਹੋਈ। ਗਿਆਨ ਸਿੰਘ ਜਨਰਲ ਸਕੱਤਰ ਨੇ ਪਿਛਲੇ ਮਹੀਨੇ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਸੂਬੇ ਦੇ ਉਪ ਪ੍ਰਧਾਨ ਦਿਲਦਾਰ ਸਿੰਘ ਚਾਹਲ ਵਿਸ਼ੇਸ਼ ਤੌਰ ’ਤੇ ਪਹੁੰਚੇ। ਬਲਾਕ ਪ੍ਰਧਾਨ ਤਜਿੰਦਰ ਜੋਤ ਨੇ ਤਹਿਸੀਲ ਦੇ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਅਪੀਲ ਕੀਤੀ ਕਿ ਆਪਣੇ ਆਪਣੇ ਪਿੰਡਾਂ ਵਿੱਚ ਮੱਛਰ ਮਾਰ ਦਵਾਈ ਦਾ ਛਿੜਕਾਅ ਕੀਤਾ ਜਾਵੇ। ਉਨ੍ਹਾਂ ਦੂਸ਼ਿਤ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਣ ਲਈ ਸਾਵਧਾਨੀਆਂ ਅਪਣਾਉਣ ਦੀ ਸਲਾਹ ਦਿੱਤੀ ਅਤੇ ਦਸਤ, ਜਾਂ ਹੋਰ ਕੋਈ ਲੱਛਣ ਮਹਿਸੂਸ ਹੋਣ ਤਾਂ ਤੁਰੰਤ ਨੇੜਲੇ ਸਰਕਾਰੀ ਹਸਪਤਾਲ ਜਾਂ ਡਿਸਪੈਂਸਰੀ ’ਚ ਸੰਪਰਕ ਕਰਨ ਲਈ ਕਿਹਾ।
Advertisement