‘ਆਪ’ ਦੇ ਜ਼ਿਲ੍ਹਾ ਪ੍ਰਧਾਨ ਵੱਲੋਂ ਮੀਟਿੰਗ
ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਸ਼ਹਿਰ ਦੇ ਜ਼ਿਲ੍ਹਾ ਪ੍ਰਧਾਨ ਤੇ ਚੇਅਰਮੈਨ ਪਨਸਪ (ਪੰਜਾਬ) ਪ੍ਰਭਬੀਰ ਸਿੰਘ ਬਰਾੜ ਨੇ ਅੰਮ੍ਰਿਤਸਰ ਦੱਖਣੀ ਦੇ ਵਾਰਡ 47 ਵਿੱਚ ਮੀਟਿੰਗ ਕੀਤੀ। ਇਸ ਮੌਕੇ ਵਰਪਾਲ ਸਿੰਘ ਬੱਬਰ, ਬਲਾਕ ਇੰਚਾਰਜ ਬਲਜੀਤ ਸਿੰਘ ਜੌੜਾ ਅਤੇ ਹੋਰ ਮੌਜੂਦ ਸਨ। ਇਸ...
Advertisement
ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਸ਼ਹਿਰ ਦੇ ਜ਼ਿਲ੍ਹਾ ਪ੍ਰਧਾਨ ਤੇ ਚੇਅਰਮੈਨ ਪਨਸਪ (ਪੰਜਾਬ) ਪ੍ਰਭਬੀਰ ਸਿੰਘ ਬਰਾੜ ਨੇ ਅੰਮ੍ਰਿਤਸਰ ਦੱਖਣੀ ਦੇ ਵਾਰਡ 47 ਵਿੱਚ ਮੀਟਿੰਗ ਕੀਤੀ। ਇਸ ਮੌਕੇ ਵਰਪਾਲ ਸਿੰਘ ਬੱਬਰ, ਬਲਾਕ ਇੰਚਾਰਜ ਬਲਜੀਤ ਸਿੰਘ ਜੌੜਾ ਅਤੇ ਹੋਰ ਮੌਜੂਦ ਸਨ। ਇਸ ਦੌਰਾਨ ਵਾਰਡ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਮੁੱਖ ਮੰਤਰੀ ਸਿਹਤ ਬੀਮਾ ਬਾਰੇ ਚਰਚਾ ਕੀਤੀ ਗਈ। ਸ੍ਰੀ ਬਰਾੜ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ 15 ਜਨਵਰੀ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜਿਸ ਅਧੀਨ ਪੰਜਾਬ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਕੈਸ਼ਲੈਸ ਇਲਾਜ ਮਿਲੇਗਾ। ਬਰਾੜ ਨੇ ਕਿਹਾ ਕਿ ਪਹਿਲੀਆਂ ਸਰਕਾਰਾਂ ਵੱਲੋਂ ਚਲਾਈਆਂ ਸਿਹਤ ਯੋਜਨਾਵਾਂ ਵਿੱਚ ਕੇਵਲ 5 ਲੱਖ ਰੁਪਏ ਤੱਕ ਦੀ ਕਵਰੇਜ ਮਿਲਦੀ ਸੀ ਪਰ ਮਾਨ ਸਰਕਾਰ ਨੇ ਇਤਿਹਾਸਕ ਫੈਸਲਾ ਲੈਂਦੇ ਹੋਏ ਇਸ ਸੀਮਾ ਨੂੰ ਦੋ ਗੁਣਾ ਕਰਕੇ 10 ਲੱਖ ਰੁਪਏ ਕਰ ਦਿੱਤਾ ਹੈ।
Advertisement
Advertisement
×

