ਨਿੱਜੀ ਪੱਤਰ ਪ੍ਰੇਰਕ
ਗੜ੍ਹਸ਼ੰਕਰ, 21 ਮਾਰਚ
ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਇਕਾਈ ਗੜ੍ਹਸ਼ੰਕਰ ਦੀ ਮੀਟਿੰਗ ਅਮਰੀਕ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਫੈਡਰੇਸ਼ਨ ਦੇ ਸੂਬਾਈ ਆਗੂ ਮੱਖਣ ਸਿੰਘ ਵਾਹਿਦਪੁਰੀ ਅਤੇ ਜ਼ਿਲ੍ਹਾ ਪ੍ਰਧਾਨ ਰਾਮ ਜੀ ਦਾਸ ਚੌਹਾਨ ਸ਼ਾਮਲ ਹੋਏ। ਮੀਟਿੰਗ ਦੇ ਆਰੰਭ ਵਿਚ ਬਜ਼ੁਰਗ ਕਮਿਊਨਿਸਟ ਆਗੂ ਕਾਮਰੇਡ ਭਗਤ ਸਿੰਘ ਨੂੰ ਸ਼ਰਧਾਂਜਲੀ ਦਿੱਤੀ ਗਈ । ਇਸ ਮੌਕੇ ਜੀਤ ਸਿੰਘ ਨੇ ਦੱਸਿਆ ਕਿ 27-28 ਮਾਰਚ ਨੂੰ ਮਜ਼ਦੂਰ ਤੇ ਮੁਲਾਜ਼ਮ ਜਥੇਬੰਦੀਆਂ ਵੱਲੋਂ ਕੀਤੀ ਜਾ ਰਹੀ ਦੇਸ਼ ਵਿਆਪੀ ਹੜਤਾਲ ਨੂੰ ਪੰਜਾਬ ਤੇ ਯੂਟੀ ਮੁਲਾਜ਼ਮ-ਪੈਨਸ਼ਨਰ ਸਾਂਝਾ ਫਰੰਟ ਵੱਲੋਂ ਪੂਰਨ ਸਮਰਥਨ ਹੈ। ਸਮੂਹ ਸਾਥੀ ਫਰੰਟ ਦੀ ਅਗਵਾਈ ਵਿਚ ਪੂਰਨ ਹੜਤਾਲ ਕਰਨਗੇ । ਮੁਲਾਜ਼ਮ ਮੰਗਾਂ ਦੇ ਹੱਕ ਵਿੱਚ 28 ਮਾਰਚ ਨੂੰ ਗੜ੍ਹਸ਼ੰਕਰ ਵਿੱਚ ਰੋਸ ਰੈਲੀ ਤੇ ਸ਼ਹਿਰ ਵਿਚ ਰੋਸ ਮਾਰਚ ਕਰਨਗੇ । ਮੀਟਿੰਗ ਵਿੱਚ ਆਪ ਸਰਕਾਰ ਤੋਂ ਮੰਗ ਕੀਤੀ ਗਈ ਕਿ ਸਰਕਾਰ ਆਪਣੇ ਕੀਤੇ ਵਾਅਦੇ ਮੁਤਾਬਕ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਪੂਰੀਆਂ ਕਰੇ। ਇਸ ਮੌਕੇ ਸ਼ਾਮ ਸੁੰਦਰ ਕਪੂਰ, ਹਰਮੇਸ਼ ਕੁਮਾਰ, ਸੁੱਚਾ ਸਿੰਘ, ਕੁਲਵਿੰਦਰ ਸਹੂੰਗੜਾ ਹਾਜ਼ਰ ਸਨ ।