DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਮੀਟਿੰਗ

ਤਰਨ ਤਾਰਨ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਸਥਾਨਕ ਜ਼ਿਲ੍ਹਾ ਇਕਾਈ ਵੱਲੋਂ ਗੁਰਦੁਆਰਾ ਬਾਬਾ ਕਾਹਨ ਸਿੰਘ, ਪਿੱਦੀ ਵਿੱਚ ਅੱਜ ਇਕ ਮੀਟਿੰਗ ਕਰਕੇ ਕਿਸਾਨਾਂ ਦੀਆਂ ਭਖਦੀਆਂ ਮੰਗਾਂ ਬਾਰੇ ਵਿਚਾਰਾਂ ਕੀਤੀਆਂ। ਜਥੇਬੰਦੀ ਨੇ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਬਾਰੇ ਧਾਰਨ ਕੀਤੀ ਨੀਤੀ...

  • fb
  • twitter
  • whatsapp
  • whatsapp
Advertisement

ਤਰਨ ਤਾਰਨ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਸਥਾਨਕ ਜ਼ਿਲ੍ਹਾ ਇਕਾਈ ਵੱਲੋਂ ਗੁਰਦੁਆਰਾ ਬਾਬਾ ਕਾਹਨ ਸਿੰਘ, ਪਿੱਦੀ ਵਿੱਚ ਅੱਜ ਇਕ ਮੀਟਿੰਗ ਕਰਕੇ ਕਿਸਾਨਾਂ ਦੀਆਂ ਭਖਦੀਆਂ ਮੰਗਾਂ ਬਾਰੇ ਵਿਚਾਰਾਂ ਕੀਤੀਆਂ। ਜਥੇਬੰਦੀ ਨੇ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਬਾਰੇ ਧਾਰਨ ਕੀਤੀ ਨੀਤੀ ਖ਼ਿਲਾਫ਼ ਤਿੱਖਾ ਸੰਘਰਸ਼ ਕਰਨ ਦੀ ਚਿਤਾਵਨੀ ਦਿੱਤੀ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਮਾਨੋਚਾਹਲ ਦੀ ਅਗਵਾਈ ਵਿੱਚ ਕੀਤੀ ਇਸ ਮੀਟਿੰਗ ਨੂੰ ਸੂਬਾ ਆਗੂ ਸਤਨਾਮ ਸਿੰਘ ਪੰਨੂ ਨੇ ਸੰਬੋਧਨ ਕਰਦਿਆਂ ਐਲਾਨ ਕੀਤਾ ਕਿ ਜਥੇਬੰਦੀ ਸਰਕਾਰ ਵਲੋਂ ਕਿਸਾਨਾਂ ਦੀਆਂ ਜ਼ਮੀਨਾਂ ’ਤੇ ਧੱਕੇ ਨਾਲ ਕਬਜ਼ਾ ਕਰਨ ਨੂੰ ਕਿਸੇ ਵੀ ਤਰੀਕੇ ਨਾਲ ਬਰਦਾਸ਼ਤ ਨਹੀਂ ਕਰੇਗੀ| ਉਨ੍ਹਾਂ ਮੰਡੀ ਵਿੱਚ ਕਿਸਾਨ ਨੂੰ ਮੱਕੀ ਦਾ ਘੱਟੋ-ਘੱਟ ਸਮਰਥਨ ਮੁੱਲ ਨਾ ਮਿਲਣ ’ਤੇ ਸਰਕਾਰ ਦੀ ਨਿਖੇਧੀ ਕੀਤੀ। -ਪੱਤਰ ਪ੍ਰੇਰਕ

Advertisement

Advertisement
Advertisement
×