ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਬਾਰੇ ਮੀਟਿੰਗ

ਏਟੀਓ ਵੱਲੋਂ ਸਕੂਲਾਂ ਨੂੰ ਸੇਫ ਸਕੂਲ ਵਾਹਨ ਸਕੀਮ ਤਹਿਤ ਸਾਰੇ ਦਸਤਾਵੇਜ਼ ਦਰੁਸਤ ਰੱਖਣ ਦੀ ਹਦਾਇਤ
Advertisement

ਸੇਫ ਸਕੂਲ ਵਾਹਨ ਸਕੀਮ ਤਹਿਤ ਸਕੂਲ ਜਾਂਦੇ ਵਿਦਿਆਰਥੀਆਂ ਲਈ ਸੁਰੱਖਿਅਤ ਅਵਾਜਾਈ ਨੂੰ ਯਕੀਨੀ ਬਣਾਉਣ ਲਈ ਅੱਜ ਸਹਾਇਕ ਟਰਾਂਸਪੋਰਟ ਅਫ਼ਸਰ ਕਮਲੇਸ਼ ਕੁਮਾਰੀ ਵਲੋਂ ਇਸ ਸਕੀਮ ਨੂੰ ਸੁਚਾਰੂ ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਹਿੱਤ ਸਕੂਲ ਪ੍ਰਬੰਧਕਾਂ ਨਾਲ ਲੜੀਵਾਰ ਮੀਟਿੰਗਾਂ ਦੀ ਸ਼ੁਰੂਆਤ ਕੀਤੀ ਗਈ, ਜਿਸ ਤਹਿਤ ਅੱਜ ਆਈਵੀਵਾਈ ਵਰਲਡ ਸਕੂਲ ਜਲੰਧਰ ਵਿੱਚ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਏਟੀਓ ਕਮਲੇਸ਼ ਕੁਮਾਰੀ ਨੇ ਕਿਹਾ ਕਿ ਹਰੇਕ ਸਕੂਲ ਨੂੰ ਸਕੂਲੀ ਵਿਦਿਆਰਥੀਆਂ ਨੂੰ ਲਿਆਉਣ ਵਾਲੀਆਂ ਬੱਸਾਂ ਦੇ ਸਾਰੇ ਦਸਤਾਵੇਜ਼ ਜਿਸ ਵਿੱਚ ਆਰਸੀ, ਪੀਯੂਸੀ, ਇੰਸ਼ੋਰੈਂਸ, ਪਰਮਿਟ, ਵਹੀਕਲ ਫਿੱਟਨੈਸ ਸਰਟੀਫਿਕੇਟ ਅਤੇ ਡਰਾਈਵਰ ਤੇ ਕੰਡਕਟਰ ਦੇ ਡਰਾਈਵਿੰਗ ਲਾਇਸੈਂਸ, ਫਿੱਟਨੈਸ ਸਰਟੀਫਿਕੇਟ ਅਤੇ ਮੈਡੀਕਲ ਰਿਪੋਰਟਾਂ ਹਰ ਸਮੇਂ ਵਾਹਨ ਦੇ ਡਰਾਈਵਰ ਕੋਲ ਮੌਜੂਦ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਇਹ ਮਾਪਦੰਡ ਬੱਸਾਂ ਵਿੱਚ ਸਕੂਲ ਜਾਂਦੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲੋੜੀਂਦੇ ਹਨ। ਏਟੀਓ ਨੇ ਸਕੂਲ ਪ੍ਰਬੰਧਕਾਂ ਨੂੰ

ਇਹ ਵੀ ਹਦਾਇਤ ਕੀਤੀ ਕਿ ਸਮੇਂ-ਸਮੇਂ ’ਤੇ ਵਿਦਿਆਰਥੀਆਂ ਦੇ ਮਾਪਿਆਂ ਤੋਂ ਫੀਡਬੈਕ ਲਈ ਜਾਵੇ। ਉਨ੍ਹਾਂ ਸਪੱਸ਼ਟ ਕਿਹਾ ਕਿ ਜਾਂਚ ਦੌਰਾਨ ਜੇ ਕੋਈ ਖਾਮੀ ਪਾਈ ਜਾਂਦੀ ਹੈ ਤਾਂ ਇਸ ਲਈ ਸਕੂਲ ਪ੍ਰਬੰਧਕ ਜ਼ਿੰਮੇਵਾਰ ਹੋਣਗੇ। ਏਟੀਓ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਬੱਸਾਂ ਰਾਹੀਂ ਸਕੂਲ ਜਾਣ ਵਾਲੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

Advertisement

Advertisement
Show comments