ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪਸਾਰ ਸਬੰਧੀ ਮੀਟਿੰਗ

ਜ਼ਿਲ੍ਹਾ ਭਾਸ਼ਾ ਅਫ਼ਸਰ ਵੱਲੋਂ ਨਿਗਮ ਕਮਿਸ਼ਨਰ ਨਾਲ ਵਿਚਾਰ ਵਟਾਂਦਰਾ
Advertisement

ਜਸਬੀਰ ਸਿੰਘ ਚਾਨਾ

ਕਪੂਰਥਲਾ, 11 ਜੂਨ

Advertisement

ਪੰਜਾਬ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪਸਾਰ ਸਬੰਧੀ ਸਮੇਂ-ਸਮੇਂ ’ਤੇ ਜਾਰੀ ਨਿਰਦੇਸ਼ਾਂ ਅਨੁਸਾਰ ਸਮੂਹ ਸਰਕਾਰੀ ਤੇ ਅਰਧ ਸਰਕਾਰੀ ਦਫ਼ਤਰਾਂ, ਵਿਭਾਗਾਂ, ਅਦਾਰਿਆਂ, ਸੰਸਥਾਵਾਂ, ਵਿੱਦਿਅਕ ਅਦਾਰਿਆਂ, ਬੋਰਡਾਂ, ਨਿਗਮਾਂ ਤੇ ਗੈਰ ਸਰਕਾਰੀ ਸੰਸਥਾਵਾਂ, ਜਨਤਕ ਤੇ ਨਿੱਜੀ ਦੁਕਾਨਾਂ ਤੇ ਵਪਾਰਕ ਅਦਾਰਿਆਂ ਆਦਿ ਦੇ ਨਾਮ ਅਤੇ ਸੜਕਾਂ ਦੇ ਨਾਮ, ਨਾਮ ਪੱਟੀਆਂ, ਮੀਲ ਪੱਥਰ ਤੇ ਸਾਈਨ ਬੋਰਡ ਲਿਖਣ ਸਮੇਂ ਸਭ ਤੋਂ ਪਹਿਲਾਂ ਗੁਰਮੁਖੀ ਲਿਪੀ ’ਚ ਪੰਜਾਬੀ ਭਾਸ਼ਾ ਅਤੇ ਹੇਠਾਂ ਦੂਸਰੀ ਭਾਸ਼ਾ ਦੀ ਵਰਤੋਂ ਕਰਨ ਦੀ ਹਦਾਇਤ ਕੀਤੀ ਗਈ ਹੈ।

ਇਸ ਸਬੰਧੀ ਜ਼ਿਲ੍ਹਾ ਭਾਸ਼ਾ ਅਫ਼ਸਰ ਕਪੂਰਥਲਾ ਜਸਪ੍ਰੀਤ ਕੌਰ ਵਲੋਂ ਕਮਿਸ਼ਨਰ ਨਗਰ ਨਿਗਮ ਕਪੂਰਥਲਾ ਅਨੁਪਮ ਕਲੇਰ ਨਾਲ ਮੀਟਿੰਗ ਕਰ ਰਾਜ ਭਾਸ਼ਾ ਐਕਟ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ। ਇਸ ਦੇ ਨਾਲ-ਨਾਲ ਦਫ਼ਤਰਾਂ ’ਚ ਪੰਜਾਬੀ ਭਾਸ਼ਾ ਦੀ ਵਰਤੋਂ ਕਰਨੀ ਯਕੀਨੀ ਬਣਾਉਣ ਦੀ ਅਪੀਲ ਕੀਤੀ ਗਈ। ਉਨ੍ਹਾਂ ਸਾਈਨ ਬੋਰਡ ਉੱਪਰ ਪਹਿਲਾਂ ਗੁਰਮੁਖੀ ਲਿਪੀ ’ਚ ਲਿਖੇ ਜਾਣ ਅਤੇ ਹੇਠਾਂ ਕਿਸੇ ਦੂਸਰੀ ਭਾਸ਼ਾ ਦੀ ਵਰਤੋਂ ਕਰਨ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ। ਕਮਿਸ਼ਨਰ ਨੇ ਭਰੋਸਾ ਦਵਾਇਆ ਕਿ ਇਹ ਕੰਮ ਯਕੀਨੀ ਤੌਰ ’ਤੇ ਕਰਵਾਇਆ ਜਾਵੇਗਾ।

 

Advertisement