ਬਲਾਕ ਦੇ ਨੋਡਲ ਅਫਸਰਾਂ ਨਾਲ ਮੀਟਿੰਗ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕਰਨ ਦੇ ਨਾਲ-ਨਾਲ ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਇਸ ਤਹਿਤ ਖੇਤੀਬਾੜੀ ਵਿਭਾਗ ਦੇ ਏ ਡੀ ਓ ਡਾ. ਜੋਬਨਜੀਤ...
Advertisement
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕਰਨ ਦੇ ਨਾਲ-ਨਾਲ ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਇਸ ਤਹਿਤ ਖੇਤੀਬਾੜੀ ਵਿਭਾਗ ਦੇ ਏ ਡੀ ਓ ਡਾ. ਜੋਬਨਜੀਤ ਸਿੰਘ ਖਹਿਰਾ ਵੱਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਅੱਜ ਕਾਦੀਆਂ ਬਲਾਕ ਦੇ ਨੋਡਲ ਅਫ਼ਸਰਾਂ ਨਾਲ ‘ਉੱਨਤ ਕਿਸਾਨ ਐਪ’ ਸਬੰਧੀ ਮੀਟਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਸਬਸਿਡੀ ’ਤੇ ਮੁਹੱਈਆ ਕਰਵਾਈ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿਸਾਨ ਵੀਰ ਫਸਲਾਂ ਦੀ ਰਹਿੰਦ-ਖੂੰਹਦ ਸੰਭਾਲਣ ਲਈ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ।
ਉਨ੍ਹਾਂ ਕਿਹਾ ਪਰਾਲੀ ਪ੍ਰਬੰਧਨ ਲਈ ਬੇਲਰ, ਸੁਪਰ ਸੀਡਰ, ਚੌਪਰ, ਸੁਪਰ ਐੱਸ ਐੱਮ ਐੱਸ ਤੇ ਹੈਪੀ ਸੀਡਰ ਵਰਗੀ ਮਸ਼ੀਨਰੀ ਉਪਲੱਬਧ ਹੈ। ਉਨ੍ਹਾਂ ਕਿਹਾ ਕਿਸਾਨ ਮਸ਼ੀਨਰੀ ਦੀ ਬੁਕਿੰਗ ਲਈ ਪੰਜਾਬ ਸਰਕਾਰ ਵੱਲੋਂ ਤਿਆਰ ਕੀਤੀ ‘ਉੱਨਤ ਕਿਸਾਨ‘ ਐਪ ਦੀ ਵਰਤੋਂ ਕਰਨ।
Advertisement
Advertisement
Advertisement
×

