ਪੱਤਰ ਪ੍ਰੇਰਕ
ਸ਼ਾਹਕੋਟ, 3 ਅਗਸਤ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਵਫਦ ਨੇ ਕਿਸਾਨਾਂ ਦੀਆਂ ਮੰਗਾਂ ਸਬੰਧੀ ਐੱਸਡੀਐੱਮ ਸ਼ਾਹਕੋਟ ਲਾਲ ਵਿਸਵਾਸ਼ ਬੈਂਸ ਨਾਲ ਮੀਟਿੰਗ ਕੀਤੀ। ਜ਼ਿਲ੍ਹਾ ਪ੍ਰਧਾਨ ਸਲਵਿੰਦਰ ਸਿੰਘ ਜਾਣੀਆਂ ਅਤੇ ਪ੍ਰੈੱਸ ਸਕੱਤਰ ਹਰਪ੍ਰੀਤ ਸਿੰਘ ਕੋਟਲੀ ਨੇ ਦੱਸਿਆ ਕਿ ਉਨ੍ਹਾਂ ਨੇ ਐੱਸ.ਡੀ.ਐੱਮ ਨੂੰ ਕਿਸਾਨਾਂ ਦੀਆਂ ਮੁਸ਼ਕਲਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਜੰਮੂ-ਕੱਟੜਾ ਹਾਈਵੇਅ ਲਈ ਕਿਸਾਨਾਂ ਦੀਆਂ ਐਕੁਆਇਰ ਕੀਤੀਆਂ ਜਾਣ ਵਾਲੀਆਂ ਜ਼ਮੀਨਾਂ ਦੀ ਕੀਮਤ ਬਜ਼ਾਰੂ ਕੀਮਤ ਤੋਂ ਚਾਰ ਗੁਣਾ ਭਾਅ ਵਿਚ 30 ਫ਼ੀਸਦੀ ਉਜਾੜਾ ਭੱਤਾ ਜੋੜ ਕੇ ਦੇਣ, ਅਬਾਦਕਾਰਾਂ ਨੂੰ ਵੀ ਜ਼ਮੀਨਾਂ ਦਾ ਮੁਆਵਜ਼ਾ ਦੇਣ ਅਤੇ ਕਿਸਾਨਾਂ ਦੀਆਂ ਹੋਰ ਭਖਦੀਆਂ ਮੰਗਾਂ ਨੂੰ ਮੰਨਣ ਦੀ ਮੰਗ ਕੀਤੀ। ਐੱਸ.ਡੀ.ਐੱਮ ਨੇ ਵਫਦ ਨੂੰ ਕਿਸਾਨਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ। ਮੀਟਿੰਗ ਵਿਚ ਕਈ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਜ਼ੋਨ ਸ਼ਾਹਕੋਟ ਦੇ ਪ੍ਰਧਾਨ ਜਰਨੈਲ ਸਿੰਘ ਰਾਮੇ, ਜ਼ੋਨ ਲੋਹੀਆਂ ਖਾਸ ਦੇ ਪ੍ਰਧਾਨ ਸਤਨਾਮ ਸਿੰਘ ਰਾਈਵਾਲ, ਜ਼ੋਨ ਤਲਵੰਡੀ ਸੰਘੇੜਾ ਦੇ ਪ੍ਰਧਾਨ ਨਿਰਮਲ ਸਿੰਘ ਢੰਡੋਵਾਲ ਆਦਿ ਹਾਜ਼ਰ ਸਨ।