ਬਲਾਚੌਰ (ਨਿੱਜੀ ਪੱਤਰ ਪ੍ਰੇਰਕ): ਵਿਧਾਇਕਾ ਬੀਬੀ ਸੰਤੋਸ਼ ਕਟਾਰੀਆ ਅਤੇ ਪਾਰਟੀ ਦੇ ਦੋਆਬਾ ਜ਼ੋਨ ਦੇ ਇੰਚਾਰਜ ਡਾ. ਸੰਨੀ ਆਹਲੂਵਾਲੀਆ ਨੇ ਬਲਾਚੌਰ ਹਲਕੇ ਦੇ ‘ਆਪ’ ਵਾਲੰਟੀਅਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਬੀਬੀ ਸੰਤੋਸ਼ ਕਟਾਰੀਆ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਵਿੱਚ ਵਾਲੰਟੀਅਰਾਂ ਦਾ ਅਹਿਮ ਯੋਗਦਾਨ ਰਿਹਾ ਹੈ, ਜਿਸ ਲਈ ਉਹ ਪਾਰਟੀ ਵਾਲੰਟੀਅਰਾਂ ਅਤੇ ਹਲਕੇ ਦੇ ਲੋਕਾਂ ਦੇ ਬੇਹੱਦ ਰਿਣ੍ਹੀ ਹਨ। ਇਸ ਮੌਕੇ ਪਾਰਟੀ ਦੇ ਦੁਆਬਾ ਜ਼ੋਨ ਦੇ ਇੰਚਾਰਜ ਡਾ. ਸੰਨੀ ਆਹਲੂਵਾਲੀਆ ਨੇ ਕਿਹਾ ਕਿ ਪਾਰਟੀ ਦੇ ਹਰੇਕ ਵਾਲੰਟੀਅਰ ਨੂੰ ਮਾਣ-ਸਤਿਕਾਰ ਦਿੱਤਾ ਜਾਵੇਗਾ।