DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਜੇਲ੍ਹ ਵਿੱਚ ਨਸ਼ੀਲੇ ਕੈਪਸੂਲ ਸਪਲਾਈ ਕਰਨ ਵਾਲੇ ਗਰੋਹ ਦਾ ਮੈਂਬਰ ਕਾਬੂ

ਇੱਥੇ ਸਥਿਤ ਕੇਂਦਰੀ ਜੇਲ੍ਹ ਵਿੱਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਨੂੰ ਜੇਲ੍ਹ ਵਿੱਚ ਬਾਹਰੋਂ ਨਸ਼ਿਆਂ ਦੀ ਸਪਲਾਈ ਕਰਨ ਵਾਲੇ ਗਰੋਹ ਦੇ ਇੱਕ ਨੌਜਵਾਨ ਨੂੰ ਪੁਲੀਸ ਨੇ ਕਾਬੂ ਕੀਤਾ ਹੈ ਜਦੋਂ ਕਿ ਪੁਲੀਸ ਦੀ ਲਾਪ੍ਰਵਾਹੀ ਕਾਰਨ ਇੱਕ ਮੁਲਜ਼ਮ ਫਰਾਰ ਹੋ ਗਿਆ। ਕਾਬੂ...

  • fb
  • twitter
  • whatsapp
  • whatsapp
Advertisement

ਇੱਥੇ ਸਥਿਤ ਕੇਂਦਰੀ ਜੇਲ੍ਹ ਵਿੱਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਨੂੰ ਜੇਲ੍ਹ ਵਿੱਚ ਬਾਹਰੋਂ ਨਸ਼ਿਆਂ ਦੀ ਸਪਲਾਈ ਕਰਨ ਵਾਲੇ ਗਰੋਹ ਦੇ ਇੱਕ ਨੌਜਵਾਨ ਨੂੰ ਪੁਲੀਸ ਨੇ ਕਾਬੂ ਕੀਤਾ ਹੈ ਜਦੋਂ ਕਿ ਪੁਲੀਸ ਦੀ ਲਾਪ੍ਰਵਾਹੀ ਕਾਰਨ ਇੱਕ ਮੁਲਜ਼ਮ ਫਰਾਰ ਹੋ ਗਿਆ। ਕਾਬੂ ਕੀਤੇ ਨੌਜਵਾਨ ਦੀ ਪਛਾਣ ਅਰਮਾਨਦੀਪ ਸਿੰਘ ਵਾਸੀ ਹੰਸਵਾਲਾ ਵਜੋਂ ਹੋਈ ਹੈ ਜਦਕਿ ਫ਼ਰਾਰ ਨੌਜਵਾਨ ਦੀ ਪਛਾਣ ਲਵਪ੍ਰੀਤ ਸਿੰਘ ਵਾਸੀ ਗੋਇੰਦਵਾਲ ਸਾਹਿਬ ਵਜੋਂ ਹੋਈ ਹੈ।

ਐੱਸ ਐੱਚ ਓ ਬਲਜੀਤ ਕੌਰ ਨੇ ਦੱਸਿਆ ਕਿ ਇਲਾਕੇ ਵਿੱਚ ਗਸ਼ਤ ਦੌਰਾਨ ਕੰਪਲੈਕਸ ਏਰੀਏ ਵਿੱਚ ਸਥਿਤ ਦਾਣਾ ਮੰਡੀ ਨੇੜੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਸ਼ੱਕ ਪੈਣ ’ਤੇ ਚੈਕਿੰਗ ਲਈ ਰੋਕਿਆ ਗਿਆ ਤਾਂ ਮੋਟਰਸਾਈਕਲ ਪਿੱਛੇ ਬੈਠੇ ਨੌਜਵਾਨ ਦੀ ਤਲਾਸ਼ੀ ਲੈਣ ’ਤੇ ਉਸ ਕੋਲੋਂ 42 ਗ੍ਰਾਮ ਹੈਰੋਇਨ, 252 ਨਸ਼ੀਲੇ ਕੈਪਸੂਲ ਅਤੇ 4800 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੌਰਾਨ ਮੋਟਰਸਾਈਕਲ ਸਵਾਰ ਲਵਪ੍ਰੀਤ ਸਿੰਘ ਸਿੰਘ ਭੱਜਣ ਵਿੱਚ ਕਾਮਯਾਬ ਹੋ ਗਿਆ। ਪੁੱਛ ਪੜਤਾਲ ਦੌਰਾਨ ਅਰਮਾਨਦੀਪ ਸਿੰਘ ਨੇ ਪੁਲੀਸ ਨੂੰ ਦੱਸਿਆ ਕਿ ਉਹ ਰਾਜਿੰਦਰ ਸਿੰਘ ਵਾਸੀ ਗੋਇੰਦਵਾਲ ਸਾਹਿਬ ਦੇ ਕਹਿਣ ’ਤੇ ਜੇਲ੍ਹ ਵਿੱਚ ਹੈਰੋਇਨ ਅਤੇ ਨਸ਼ੀਲੇ ਕੈਪਸੂਲਾਂ ਦੀ ਸਪਲਾਈ ਦੇਣ ਜਾ ਰਹੇ ਸਨ।

Advertisement

ਐੱਸ ਐੱਚ ਓ ਬਲਜੀਤ ਕੌਰ ਨੇ ਦੱਸਿਆ ਕਿ ਇਸ ਬਾਬਤ ਅਰਮਾਨਦੀਪ ਸਿੰਘ, ਲਵਪ੍ਰੀਤ ਸਿੰਘ ਅਤੇ ਰਾਜਿੰਦਰ ਸਿੰਘ ਖਿਲਾਫ਼ ਐੱਨ ਡੀ ਪੀ ਐੱਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ। ਮਾਮਲੇ ਵਿੱਚ ਲੋੜੀਂਦੇ ਮੁਲਜ਼ਮਾਂ ਦੀ ਭਾਲ ਲਈ ਛਾਪੇ ਮਾਰੇ ਜਾ ਰਹੇ ਹਨ।

Advertisement

Advertisement
×