DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

ਮਗਨਰੇਗਾ ਮੁਲਾਜ਼ਮਾਂ ਦੀ ਹੜਤਾਲ ਜਾਰੀ

ਮਗਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੀ ਕਲਮ ਛੋੜ ਹੜਤਾਲ ਜਾਰੀ ਹੈ। ਹੜਤਾਲ ਕਾਰਨ ਪਿੰਡਾਂ ਵਿੱਚ ਵਿਕਾਸ ਕਾਰਜ ਬੰਦ ਹੋ ਗਏ ਹਨ। ਜ਼ਿਲ੍ਹਾ ਹੁਸ਼ਿਆਰਪੁਰ ਦੇ ਉਪ ਪ੍ਰਧਾਨ ਏ ਪੀ ਓ ਮੋਹਿਤ ਕੁਮਾਰ ਨੇ ਦੱਸਿਆ ਕਿ ਲੰਘੇ ਕੱਲ੍ਹ ਸਿਵਲ ਸਕੱਤਰੇਤ ਚੰਡੀਗੜ੍ਹ ਵਿੱਚ ਵਿੱਤ...

  • fb
  • twitter
  • whatsapp
  • whatsapp
Advertisement

ਮਗਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੀ ਕਲਮ ਛੋੜ ਹੜਤਾਲ ਜਾਰੀ ਹੈ। ਹੜਤਾਲ ਕਾਰਨ ਪਿੰਡਾਂ ਵਿੱਚ ਵਿਕਾਸ ਕਾਰਜ ਬੰਦ ਹੋ ਗਏ ਹਨ। ਜ਼ਿਲ੍ਹਾ ਹੁਸ਼ਿਆਰਪੁਰ ਦੇ ਉਪ ਪ੍ਰਧਾਨ ਏ ਪੀ ਓ ਮੋਹਿਤ ਕੁਮਾਰ ਨੇ ਦੱਸਿਆ ਕਿ ਲੰਘੇ ਕੱਲ੍ਹ ਸਿਵਲ ਸਕੱਤਰੇਤ ਚੰਡੀਗੜ੍ਹ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਜਥੇਬੰਦੀ ਦੇ ਵਫ਼ਦ ਦੀ ਮੀਟਿੰਗ ਵਿੱਤ ਸਕੱਤਰ ਅਜੀਤ ਬਾਲਾਜੀ ਜੋਸ਼ੀ, ਸੰਯੁਕਤ ਵਿਕਾਸ ਕਮਿਸ਼ਨਰ ਸੇਨਾ ਅਗਰਵਾਲ, ਸਟੇਟ ਪ੍ਰਾਜੈਕਟ ਮੈਨੇਜਰ ਰਜਨੀ ਮਾਰੀਆ ਅਤੇ ਉੱਚ ਅਧਿਕਾਰੀ ਹਰਜਿੰਦਰ ਸਿੰਘ ਨਾਲ ਸੁਖਾਵੇਂ ਮਾਹੌਲ ਵਿੱਚ ਹੋਈ। ਵਫ਼ਦ ਨੇ ਪੰਜਾਬ ਭਰ ਵਿੱਚ ਮਗਨਰੇਗਾ ਤਹਿਤ ਕੰਮ ਕਰਦੇ 2100 ਆਊਟਸੋਰਸਡ ਮੁਲਾਜ਼ਮਾਂ ਨੂੰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਮਰਜ (ਸ਼ਾਮਲ) ਕਰਨ ਦੀ ਮੰਗ ਤੱਥਾਂ ਸਮੇਤ ਰੱਖੀ। ਉੱਚ ਅਧਿਕਾਰੀਆਂ ਨੇ ਵਫ਼ਦ ਮੈਂਬਰਾਂ ਨੂੰ ਦੱਸਿਆ ਕਿ ਮਗਨਰੇਗਾ ਮੁਲਾਜ਼ਮਾਂ ਨੂੰ ਪੰਚਾਇਤ ਵਿਭਾਗ ਵਿੱਚ ਮਰਜ਼ ਕਰਨ ਦੀ ਫ਼ਾਈਲ ਪਹਿਲਾਂ ਹੀ ਪ੍ਰਸੋਨਲ (ਪ੍ਰਸਾਸ਼ਨਿਕ) ਵਿਭਾਗ ਕੋਲ ਵਿਚਾਰ ਅਧੀਨ ਹੈ।

ਵਿੱਤ ਮੰਤਰੀ ਚੀਮਾ ਨੇ ਅਗਲੇ ਵੀਰਵਾਰ 18 ਤਾਰੀਕ ਨੂੰ ਪੈਨਲ ਮੀਟਿੰਗ ਸੱਦੀ ਹੈ, ਜਿਸ ਵਿੱਚ ਵਿੱਤ ਵਿਭਾਗ, ਪ੍ਰਸੋਨਲ ਵਿਭਾਗ, ਪੰਚਾਇਤ ਵਿਭਾਗ ਤੋਂ ਇਲਾਵਾ ਜਥੇਬੰਦੀ ਦੇ ਨੁਮਾਇੰਦਿਆਂ ਨੂੰ ਸ਼ਾਮਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਦੂਜ ਪਾਸੇ ਮਗਨਰੇਗਾ ਵਰਕਰਜ਼ ਯੂਨੀਅਨ ਪੰਜਾਬ ਨੇ ਮਗਨਰੇਗਾ ਕਰਮਚਾਰੀ ਯੂਨੀਅਨ ਦੀ ਹੜਤਾਲ ਦਾ ਸਮਰਥਨ ਕੀਤਾ ਹੈ। ਯੂਨੀਅਨ ਦੇ ਸੂਬਾਈ ਆਗੂ ਬਲਵਿੰਦਰ ਕੌਰ, ਚਰਨਜੀਤ ਸਿੰਘ ਥੰਮੂਵਾਲ, ਪ੍ਰਕਾਸ਼ ਸਿੰਘ ਬਠਿੰਡਾ ਅਤੇ ਫ਼ੌਜੀ ਨਰਿੰਦਰ ਸਿੰਘ ਰਟੌਲ ਆਦਿ ਨੇ ਮਗਨਰੇਗਾ ਕਰਮਚਾਰੀਆਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਿਆ ਹੈ।

Advertisement

Advertisement
Advertisement
×