DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

protest: ਮਿੱਡ-ਡੇਅ ਮੀਲ ਵਰਕਰਾਂ ਵੱਲੋਂ ਖਾਣਾ ਬੰਦ ਕਰ ਕੇ ਰੋਸ ਰੈਲੀ

ਮੰਗਾਂ ਪੂਰੀਆਂ ਨਾ ਹੋਣ ’ਤੇ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਣ ਦੀ ਚਿਤਾਵਨੀ

  • fb
  • twitter
  • whatsapp
  • whatsapp
featured-img featured-img
ਹੁਸ਼ਿਆਰਪੁਰ ’ਚ ਮਿੰਨੀ ਸਕੱਤਰੇਤ ਅੱਗੇ ਰੋਸ ਰੈਲੀ ਨੂੰ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਆਸ਼ਾ ਰਾਣੀ।
Advertisement
ਮਿੱਡ-ਡੇਅ ਮੀਲ ਵਰਕਰਜ਼ ਯੂਨੀਅਨ ਨੇ ਆਪਣੀਆਂ ਮੰਗਾਂ ਦੀ ਪ੍ਰਾਪਤੀ ਅਤੇ ਕਥਿਤ ਆਰਥਿਕ ਤੇ ਮਾਨਸਿਕ ਸ਼ੋਸ਼ਣ ਖ਼ਿਲਾਫ਼ ਸੰਘਰਸ਼ ਮਘਾ ਦਿੱਤਾ ਹੈ। ਜਥੇਬੰਦੀ ਵੱਲੋਂ ਅੱਜ ਸੂਬੇ ਭਰ ਦੇ ਸਕੂਲਾਂ ਵਿੱਚ ਖਾਣਾ ਬਣਾਉਣਾ ਬੰਦ ਕਰਕੇ ਰੋਸ ਰੈਲੀਆਂ ਕੀਤੀਆਂ ਗਈਆਂ। ਇਸੇ ਕੜੀ ਤਹਿਤ ਹੁਸ਼ਿਆਰਪੁਰ ਮਿੰਨੀ ਸਕੱਤਰੇਤ ਅੱਗੇ ਜ਼ਿਲ੍ਹਾ ਪ੍ਰਧਾਨ ਆਸ਼ਾ ਰਾਣੀ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ।

ਰੈਲੀ ਨੂੰ ਸੰਬੋਧਨ ਕਰਦਿਆਂ ਆਸ਼ਾ ਰਾਣੀ ਨੇ ਦੋਸ਼ ਲਾਇਆ ਕਿ ਭਗਵੰਤ ਮਾਨ ਸਰਕਾਰ ਪਿਛਲੀਆਂ ਸਰਕਾਰਾਂ ਵਾਂਗ ਹੀ ਮੁਲਾਜ਼ਮ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਹੈ ਅਤੇ ਮੀਟਿੰਗਾਂ ਵਿੱਚ ਹੋਏ ਫ਼ੈਸਲਿਆਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ। ਇਸੇ ਦੇ ਰੋਸ ਵਜੋਂ ਪਹਿਲੀ ਜੁਲਾਈ ਤੋਂ ਸਕੂਲਾਂ ਵਿੱਚ ਖਾਣਾ ਨਾ ਬਣਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸੰਘਰਸ਼ ਦੇ ਦਬਾਅ ਕਾਰਨ 3 ਜੁਲਾਈ ਨੂੰ ਸਿੱਖਿਆ ਮੰਤਰੀ ਨਾਲ ਮੀਟਿੰਗ ਤੈਅ ਹੋਈ ਹੈ, ਪਰ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਜਾਰੀ ਰਹੇਗਾ।

Advertisement

ਇਸ ਮੌਕੇ ਪੀ ਐੱਸ ਐੱਸ ਐੱਫ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਇੰਦਰਜੀਤ ਵਿਰਦੀ, ਮਨਜੀਤ ਬਾਜਵਾ ਅਤੇ ਬਲਵੀਰ ਸੈਣੀ ਨੇ ਵੀ ਰੈਲੀ ਨੂੰ ਸੰਬੋਧਨ ਕੀਤਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਆਪਣਾ ਰਵੱਈਆ ਨਾ ਬਦਲਿਆ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦਾ ਡੱਟਵਾਂ ਵਿਰੋਧ ਕੀਤਾ ਜਾਵੇਗਾ। ਰੈਲੀ ਦੌਰਾਨ ਪਹੁੰਚੇ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਜਿੰਦਰ ਕੌਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਅਮਨਦੀਪ ਸ਼ਰਮਾ ਨੇ ਮੰਗ ਪੱਤਰ ਪ੍ਰਾਪਤ ਕੀਤਾ ਅਤੇ ਭਰੋਸਾ ਦਿੱਤਾ ਕਿ ਜ਼ਿਲ੍ਹਾ ਪੱਧਰ ਦੀਆਂ ਮੁਸ਼ਕਲਾਂ ਨੂੰ ਤੁਰੰਤ ਹੱਲ ਕੀਤਾ ਜਾਵੇਗਾ।

Advertisement

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਧਰਨਾ ਲਾਇਆ

ਤਰਨ ਤਾਰਨ (ਗੁਰਬਖਸ਼ਪੁਰੀ): ਪੰਜਾਬ ਮਿੱਡ-ਡੇਅ ਮੀਲ ਵਰਕਰ ਯੂਨੀਅਨ ਦੀ ਜ਼ਿਲ੍ਹਾ ਇਕਾਈ ਦੇ ਸੱਦੇ ’ਤੇ ਅੱਜ ਜ਼ਿਲ੍ਹੇ ਦੀਆਂ ਮਿੱਡ-ਡੇਅ ਮੀਲ ਵਰਕਰਾਂ ਵੱਲੋਂ ਕੰਮ ਬੰਦ ਕਰ ਕੇ ਹੜਤਾਲ ਕੀਤੀ ਗਈ। ਵਰਕਰਾਂ ਦੇ ਹੜਤਾਲ ’ਤੇ ਜਾਣ ਕਰ ਕੇ ਅੱਜ ਬੱਚਿਆਂ ਨੂੰ ਗਰਮੀ ਦੀਆਂ ਛੁੱਟੀਆਂ ਤੋਂ ਬਾਅਦ ਸਕੂਲਾਂ ਨੂੰ ਪਹਿਲੇ ਦਿਨ ਆਏ ਬੱਚਿਆਂ ਨੂੰ ਦੁਪਹਿਰ ਦਾ ਖਾਣਾ ਨਹੀਂ ਮਿਲ ਸਕਿਆ। ਜਥੇਬੰਦੀ ਦੇ ਜ਼ਿਲ੍ਹਾ ਆਗੂ ਰਣਜੀਤ ਕੌਰ ਪੱਟੀ ਦੀ ਪ੍ਰਧਾਨਗੀ ਹੇਠ ਹੜਤਾਲੀ ਵਰਕਰਾਂ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਡੀ ਏ ਸੀ) ਦੇ ਬਾਹਰ ਧਰਨਾ ਵੀ ਦਿੱਤਾ ਗਿਆ। ਬੁਲਾਰਿਆਂ ਮੰਗ ਕੀਤੀ ਕਿ ਉਨ੍ਹਾਂ ਨੂੰ ਉਜਰਤਾਂ ਦੇ ਘੇਰੇ ਵਿੱਚ ਲਿਆ ਕੇ 25,000 ਰੁਪਏ ਮਹੀਨਾ ਦਿੱਤਾ ਜਾਵੇ, ਕਿਉਂਕਿ ਵਰਤਮਾਨ ਵਿੱਚ ਉਨ੍ਹਾਂ ਨੂੰ ਦਿੱਤਾ ਜਾ ਰਿਹਾ 3000 ਰੁਪਏ ਦਾ ਮਿਹਨਤਾਨਾ ਨਿਗੂਣਾ ਹੈ। ਉਨ੍ਹਾਂ ਨੇ ਇੱਕ ਸਾਲ ਵਿੱਚ ਦੋ ਵਰਦੀਆਂ, 5 ਲੱਖ ਰੁਪਏ ਦਾ ਮੁਫਤ ਬੀਮਾ ਅਤੇ ਵਾਧੂ ਕੰਮ ਕਰਵਾਉਣ ਬਦਲੇ ਵਾਧੂ ਮਿਹਨਤਾਨੇ ਦੀ ਮੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਦੇ ਆਗੂ ਚੋਣਾਂ ਦੌਰਾਨ ਉਨ੍ਹਾਂ ਦਾ ਮਿਹਨਤਾਨਾ ਵਧਾਉਣ ਦਾ ਯਕੀਨ ਦਿੰਦੇ ਰਹੇ ਸਨ ਪਰ ਅੱਜ ਸਾਢੇ ਚਾਰ ਸਾਲ ਬਾਅਦ ਵੀ ਉਨ੍ਹਾਂ ਦਾ ਮਿਹਨਤਾਨਾ ਨਹੀਂ ਵਧਾਇਆ ਗਿਆ।

ਮੰਗਾਂ ਨੂੰ ਲੈ ਕੇ ਨਾਅਰੇਬਾਜੀ ਕਰਦੀਆਂ ਹੋਈਆਂ ਮਿਡ-ਡੇ-ਮੀਲ ਵਰਕਰਾਂ। ਫੋਟੋ: ਗੁਰਬਖਸ਼ਪੁਰੀ
ਮੰਗਾਂ ਨੂੰ ਲੈ ਕੇ ਨਾਅਰੇਬਾਜੀ ਕਰਦੀਆਂ ਹੋਈਆਂ ਮਿਡ-ਡੇ-ਮੀਲ ਵਰਕਰਾਂ। ਫੋਟੋ: ਗੁਰਬਖਸ਼ਪੁਰੀ

Advertisement
×