DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Mid-Day Meal Workers ਨੇ ਲੋਕ ਸਭਾ ਮੈਂਬਰ ਨੂੰ ਮੰਗ ਪੱਤਰ ਦਿੱਤਾ

ਮਿੱਡ-ਡੇਅ ਮੀਲ ਵਰਕਰਾਂ ਵੱਲੋਂ ਮੰਗਾਂ ਮੰਨਣ ਦੀ ਅਪੀਲ

  • fb
  • twitter
  • whatsapp
  • whatsapp
featured-img featured-img
ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਨੂੰ ਮੰਗ ਪੱਤਰ ਦਿੰਦੀਆਂ ਹੋਈਆਂ ਵਰਕਰਾਂ।
Advertisement

ਮਿੱਡ-ਡੇਅ ਮੀਲ ਵਰਕਰਜ਼ ਯੂਨੀਅਨ ਵੱਲੋਂ ਮੰਗਾਂ ਸਬੰਧੀ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਅਤੇ ਹਲਕਾ ਚੱਬੇਵਾਲ ਦੇ ਵਿਧਾਇਕ ਡਾ. ਇਸ਼ਾਂਕ ਕੁਮਾਰ ਨੂੰ ਮੰਗ ਪੱਤਰ ਸੌਂਪਿਆ ਗਿਆ। ਜਥੇਬੰਦੀ ਦੀ ਜ਼ਿਲ੍ਹਾ ਪ੍ਰਧਾਨ ਆਸ਼ਾ ਰਾਣੀ ਭੁੱਲੇਵਾਲ ਰਾਠਾਂ ਦੀ ਅਗਵਾਈ ਹੇਠ ਮੁੱਖ ਮੰਤਰੀ ਪੰਜਾਬ ਨੂੰ ਭੇਜੇ ਗਏ ਮੰਗ ਪੱਤਰ ਰਾਹੀ ਮੰਗ ਕੀਤੀ ਗਈ ਕਿ ਮਿੱਡ-ਡੇਅ ਮੀਲ ਵਰਕਰਾਂ ਨੂੰ ਪੱਕਾ ਕੀਤਾ ਜਾਵੇ, ਜੀ ਪੀ ਐੱਫ, ਸੀ ਪੀ ਐੱਫ ਕੱਟਣਾ ਸ਼ੁਰੂ ਕੀਤਾ ਜਾਵੇ, ਹਰੇਕ ਸਕੂਲ ਵਿੱਚ 50 ਬੱਚਿਆਂ ’ਤੇ ਦੋ ਵਰਕਰਾਂ ਰੱਖੀਆਂ ਜਾਣ, ਮੌਤ ਹੋਣ ’ਤੇ ਉਸ ਦੇ ਪਰਿਵਾਰਿਕ ਮੈਂਬਰ ਨੂੰ ਨੌਕਰੀ ਦੇਣ ਦਾ ਪ੍ਰਬੰਧ ਕੀਤਾ ਜਾਵੇ ਅਤੇ ਜੇ ਵਰਕਰਾਂ ਨੂੰ ਸੇਵਾਮੁਕਤ ਕਰਨਾ ਹੈ ਤਾਂ ਉਨ੍ਹਾਂ ਨੂੰ 70 ਸਾਲ ਦੀ ਉਮਰ ਵਿੱਚ ਸੇਵਾਮੁਕਤ ਕਰਕੇ ਸਨਮਾਨਯੋਗ ਪੈਨਸ਼ਨ ਦਾ ਪ੍ਰਬੰਧ ਕੀਤਾ ਜਾਵੇ। ਸੂਬਾ ਜਨਰਲ ਸਕੱਤਰ ਕਮਲਜੀਤ ਕੌਰ ਖੜੌਦੀ ਨੇ ਕਿਹਾ ਕਿ ਮੁੱਖ ਮੰਤਰੀ ਨੇ ਕਦੇ ਉਨ੍ਹਾਂ ਨਾਲ ਮੀਟਿੰਗ ਨਹੀਂ ਕੀਤੀ। ਆਗੂਆਂ ਨੇ ਮੰਗਾਂ ਨਾ ਮੰਨਣ ’ਤੇ 9 ਮਈ ਨੂੰ ਸਿੱਖਿਆ ਮੰਤਰੀ ਦੇ ਹਲਕੇ ਆਨੰਦਪੁਰ ਸਾਹਿਬ ਵਿੱਚ ਸੂਬਾ ਪੱਧਰੀ ਰੈਲੀ ਕਰਨ ਦੀ ਚਿਤਾਵਨੀ ਦਿੱਤੀ।

ਜਲੰਧਰ (ਪੱਤਰ ਪ੍ਰੇਰਕ): ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਨਿਗੂਣੇ ਜਿਹੇ ਮਾਣ ਭੱਤੇ ‘ਤੇ ਕੰਮ ਕਰਦੀਆਂ ਮਿੱਡ-ਡੇਅ ਮੀਲ ਵਰਕਰਜ਼ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਬਿਮਲਾ ਦੇਵੀ ਫਾਜ਼ਿਲਕਾ ਦੀ ਪ੍ਰਧਾਨਗੀ ਹੇਠ ਆਨਲਾਈਨ ਕੀਤੀ ਗਈ‌। ਜਥੇਬੰਦੀ ਦੀ ਸੂਬਾ ਜਨਰਲ ਸਕੱਤਰ ਕਮਲਜੀਤ ਕੌਰ ਹੁਸ਼ਿਆਰਪੁਰ ਨੇ ਜਥੇਬੰਦੀ ਵਲੋਂ ਪਿਛਲੇ ਸਮੇਂ ਵਿੱਚ ਕੀਤੇ ਗਏ ਕੰਮਾਂ ਦੀ ਜਾਣਕਾਰੀ ਸਾਂਝੀ ਕੀਤੀ। ਮੀਟਿੰਗ ਵਿੱਚ ਸੀਨੀਅਰ ਮੀਤ ਪ੍ਰਧਾਨ ਪ੍ਰਵੀਨ ਬਾਲਾ ਫ਼ਤਿਹਗੜ੍ਹ ਸਾਹਿਬ, ਮੀਤ ਪ੍ਰਧਾਨ ਮਮਤਾ ਸੈਦਪੁਰ ਕਪੂਰਥਲਾ, ਕਰਮਜੀਤ ਕੌਰ ਬਰਨਾਲਾ ਹਾਜ਼ਰ ਸਨ। ਮੀਟਿੰਗ ਦੌਰਾਨ 5 ਮਈ ਤੱਕ ਜ਼ਿਲ੍ਹਾ ਪੱਧਰ ’ਤੇ ਰਹਿੰਦੇ ਐੱਮ ਐੱਲ ਏ ਨੂੰ ਮੰਗ ਪੱਤਰ ਦੇਣ ਦਾ ਫੈਸਲਾ ਕੀਤਾ ਗਿਆ। ਮਗਰੋਂ 9 ਮਈ ਨੂੰ ਸਿੱਖਿਆ ਮੰਤਰੀ ਦੇ ਹਲਕੇ ਸ੍ਰੀ ਆਨੰਦਪੁਰ ਸਾਹਿਬ ਵਿੱਚ ਸੂਬਾ ਪੱਧਰੀ ਰੈਲੀ ਕਰਨ ਦਾ ਫੈਸਲਾ ਕੀਤਾ ਗਿਆ।

Advertisement

Advertisement
Advertisement
×