ਪਰਵਾਸੀ ਮਜ਼ਦੂਰ ਵੱਲੋਂ ਪਤਨੀ ਦਾ Murder
ਥਾਣਾ ਹਾਜੀਪੁਰ ਅਧੀਨ ਪੈਂਦੇ ਪਿੰਡ ਦਗਨ ਨੇੜੇ ਸਥਿਤ ਇੱਕ ਇੱਟਾਂ ਦੇ ਭੱਠੇ ’ਤੇ ਘਰੇਲੂ ਝਗੜੇ ਦੌਰਾਨ ਪਰਵਾਸੀ ਮਜ਼ਦੂਰ ਨੇ ਆਪਣੀ ਪਤਨੀ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕਾ ਦੀ ਪਛਾਣ ਜੋਤੀ (27) ਵਜੋਂ ਹੋਈ ਹੈ, ਜੋ ਆਪਣੇ ਪਤੀ ਲਕਸ਼ਮੀ...
Advertisement
ਥਾਣਾ ਹਾਜੀਪੁਰ ਅਧੀਨ ਪੈਂਦੇ ਪਿੰਡ ਦਗਨ ਨੇੜੇ ਸਥਿਤ ਇੱਕ ਇੱਟਾਂ ਦੇ ਭੱਠੇ ’ਤੇ ਘਰੇਲੂ ਝਗੜੇ ਦੌਰਾਨ ਪਰਵਾਸੀ ਮਜ਼ਦੂਰ ਨੇ ਆਪਣੀ ਪਤਨੀ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕਾ ਦੀ ਪਛਾਣ ਜੋਤੀ (27) ਵਜੋਂ ਹੋਈ ਹੈ, ਜੋ ਆਪਣੇ ਪਤੀ ਲਕਸ਼ਮੀ ਨਾਰਾਇਣ ਨਾਲ ਇੱਥੇ ਮਜ਼ਦੂਰੀ ਕਰਦੀ ਸੀ।
ਜਾਣਕਾਰੀ ਅਨੁਸਾਰ ਬੀਤੀ ਰਾਤ ਕਰੀਬ ਦੋ ਵਜੇ ਦੋਵਾਂ ਪਤੀ-ਪਤਨੀ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋ ਗਈ ਸੀ। ਇਹ ਝਗੜਾ ਇੰਨਾ ਵਧ ਗਿਆ ਕਿ ਗੁੱਸੇ ਵਿੱਚ ਆਏ ਲਕਸ਼ਮੀ ਨਾਰਾਇਣ ਨੇ ਆਪਣੀ ਪਤਨੀ ਦੇ ਪੇਟ ਵਿੱਚ ਚਾਕੂ ਮਾਰ ਦਿੱਤਾ। ਚਾਕੂ ਲੱਗਣ ਕਾਰਨ ਜੋਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਵਾਰਦਾਤ ਮਗਰੋਂ ਲਾਸ਼ ਬਿਸਤਰੇ ਹੇਠਾਂ ਲੁਕਾਉਣ ਵੇਲੇ ਪੱਖਾ ਡਿੱਗ ਪਿਆ। ਆਵਾਜ਼ ਸੁਣ ਕੇ ਗੁਆਂਢੀ ਮਜ਼ਦੂਰ ਇਕੱਠੇ ਹੋ ਗਏ ਅਤੇ ਪੁਲੀਸ ਨੂੰ ਸੂਚਨਾ ਦਿੱਤੀ। ਪੁਲੀਸ ਨੇ ਲਾਸ਼ ਪੋਸਟਮਾਰਟਮ ਲਈ ਭੇਜਣ ਮਗਰੋਂ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Advertisement
Advertisement
Advertisement
×

