milk price hike: ਦੁੱਧ ਦੇ ਭਾਅ ਵਿੱਚ ਵਾਧਾ ਕਰਨ ਦਾ ਫ਼ੈਸਲਾ
ਵਧ ਰਹੀ ਮਹਿੰਗਾਈ ਅਤੇ ਦੁੱਧ ਉਤਪਾਦਨ ਨਾਲ ਸਬੰਧਤ ਵਸਤੂਆਂ ਜਿਵੇਂ ਪਸ਼ੂਆਂ ਦੀ ਖ਼ੁਰਾਕ, ਹਰਾ-ਸੁੱਕਾ ਚਾਰਾ, ਦਵਾਈਆਂ ਅਤੇ ਹੋਰ ਜ਼ਰੂਰੀ ਸਾਮਾਨ ਦੇ ਲਗਾਤਾਰ ਵਧ ਰਹੇ ਭਾਅ ਨੂੰ ਧਿਆਨ ਵਿੱਚ ਰੱਖਦਿਆਂ ਜਮਸ਼ੇਰ ਡੇਅਰੀ ਕੰਪਲੈਕਸ ਜਲੰਧਰ ਦੀ ਐਸੋਸੀਏਸ਼ਨ ਨੇ ਅਹਿਮ ਫ਼ੈਸਲਾ ਕੀਤਾ ਹੈ।...
Advertisement
ਵਧ ਰਹੀ ਮਹਿੰਗਾਈ ਅਤੇ ਦੁੱਧ ਉਤਪਾਦਨ ਨਾਲ ਸਬੰਧਤ ਵਸਤੂਆਂ ਜਿਵੇਂ ਪਸ਼ੂਆਂ ਦੀ ਖ਼ੁਰਾਕ, ਹਰਾ-ਸੁੱਕਾ ਚਾਰਾ, ਦਵਾਈਆਂ ਅਤੇ ਹੋਰ ਜ਼ਰੂਰੀ ਸਾਮਾਨ ਦੇ ਲਗਾਤਾਰ ਵਧ ਰਹੇ ਭਾਅ ਨੂੰ ਧਿਆਨ ਵਿੱਚ ਰੱਖਦਿਆਂ ਜਮਸ਼ੇਰ ਡੇਅਰੀ ਕੰਪਲੈਕਸ ਜਲੰਧਰ ਦੀ ਐਸੋਸੀਏਸ਼ਨ ਨੇ ਅਹਿਮ ਫ਼ੈਸਲਾ ਕੀਤਾ ਹੈ। ਡੇਅਰੀ ਐਸੋਸੀਏਸ਼ਨ ਦੀ ਮੀਟਿੰਗ ਦੌਰਾਨ ਵਿਚਾਰ-ਵਟਾਂਦਰੇ ਤੋਂ ਬਾਅਦ ਫ਼ੈਸਲਾ ਕੀਤਾ ਗਿਆ ਕਿ 11 ਸਤੰਬਰ ਤੋਂ ਦੁੱਧ ਦੇ ਮੌਜੂਦਾ ਭਾਅ ਵਿੱਚ 5 ਰੁਪਏ ਪ੍ਰਤੀ ਲਿਟਰ ਦਾ ਵਾਧਾ ਕੀਤਾ ਜਾਵੇਗਾ। ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਕਿਹਾ ਕਿ ਮਹਿੰਗਾਈ ਕਾਰਨ ਡੇਅਰੀ ਕਿਸਾਨਾਂ ਅਤੇ ਪਸ਼ੂ ਪਾਲਕਾਂ ਦੇ ਖ਼ਰਚਿਆਂ ਵਿੱਚ ਕਾਫ਼ੀ ਵਾਧਾ ਹੋਇਆ ਹੈ। ਇਸ ਲਈ ਦੁੱਧ ਦੇ ਭਾਅ ਵਿੱਚ ਕੀਤਾ ਗਿਆ ਇਹ ਵਾਧਾ ਡੇਅਰੀ ਕਾਰੋਬਾਰ ਨਾਲ ਜੁੜੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਕੀਤਾ ਗਿਆ ਹੈ। ਐਸੋਸੀਏਸ਼ਨ ਨੇ ਸਾਰੇ ਦੁੱਧ ਉਤਪਾਦਕਾਂ, ਡੇਅਰੀ ਮਾਲਕਾਂ ਅਤੇ ਖ਼ਰੀਦਦਾਰਾਂ ਨੂੰ ਇਸ ਫ਼ੈਸਲੇ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।
Advertisement
Advertisement
×

