ਵਿਸ਼ਵ ਕੈਂਸਰ ਦਿਵਸ ਮੌਕੇ ਮਿਨੀ ਮੈਰਾਥਨ : The Tribune India

ਵਿਸ਼ਵ ਕੈਂਸਰ ਦਿਵਸ ਮੌਕੇ ਮਿਨੀ ਮੈਰਾਥਨ

ਵਿਸ਼ਵ ਕੈਂਸਰ ਦਿਵਸ ਮੌਕੇ ਮਿਨੀ ਮੈਰਾਥਨ

ਜਲੰਧਰ ’ਚ ਕੈਂਸਰ ਦਿਵਸ ਸਬੰਧੀ ਜਾਗਰੂਕਤਾ ਰੈਲੀ ਕੱਢਦੇ ਹੋਏ ਸਿਹਤ ਵਿਭਾਗ ਦੇ ਕਾਮੇ। -ਫੋਟੋ: ਮਲਕੀਅਤ ਸਿੰਘ

ਪੱਤਰ ਪ੍ਰੇਰਕ

ਸ਼ਾਹਕੋਟ, 4 ਫਰਵਰੀ

ਵਿਸ਼ਵ ਕੈਂਸਰ ਦਿਵਸ ਮੌਕੇ ਮਦਰਜ਼ ਪ੍ਰਾਈਡ ਇੰਟਰਨੈਸ਼ਨਲ ਸਕੂਲ ਮਲਸੀਆਂ ਵੱਲੋਂ ਚੌਥੀ ਮਿਨੀ ਮੈਰਾਥਨ ਦੌੜ ਕਰਵਾਈ ਗਈ। ਕੌਮਾਂਤਰੀ ਅਥਲੀਟ ਗੁਰਿੰਦਰ ਸਿੰਘ, ਸਤਬੀਰ ਸਿੰਘ ਅਤੇ ਸ਼ਿਵ ਪ੍ਰਕਾਸ਼ ਨੇ ਹਰੀ ਝੰਡੀ ਦਿਖਾ ਕੇ ਦੌੜ ਸ਼ੁਰੂ ਕਰਵਾਈ। ਇਸ ਅੱਠ ਕਿਲੋਮੀਟਰ ਦੀ ਦੌੜ ਵਿਚ ਪੰਜਾਬ ਭਰ  ਦੇ ਸਕੂਲੀ ਵਿਦਿਆਰਥੀਆਂ ਨੇ ਭਾਗ ਲਿਆ। ਲੜਕਿਆਂ ਦੀ ਦੌੜ ’ਚ ਵਰਿੰਦਰ ਸਿੰਘ ਲੁਧਿਆਣਾ ਨੇ ਪਹਿਲਾ, ਮੁਨੀਸ਼ ਕੁਮਾਰ ਜਲੰਧਰ ਨੇ ਦੂਜਾ ਅਤੇ ਜਸ਼ਨ ਸੰਗਰੂਰ ਨੇ ਤੀਜਾ ਅਤੇ ਲੜਕੀਆਂ ’ਚ ਮਨਦੀਪ ਕੌਰ ਬਠਿੰਡਾ ਨੇ ਪਹਿਲਾ, ਮੀਤ ਤਰਨ ਤਾਰਨ ਨੇ ਦੂਜਾ ਅਤੇ ਅਰਸ਼ਦੀਪ ਕੌਰ ਤਰਨ ਤਾਰਨ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਤਾਰਾ ਚੰਦ, ਪ੍ਰੇਮ ਲਤਾ, ਪ੍ਰਿੰਸੀਪਲ ਰਜਨੀ ਅਨੇਜਾ ਅਤੇ ਅਰੁਣ ਜੱਸਲ ਨੇ ਜੇਤੂ ਖਿਡਾਰੀਆਂ ਨੂੰ ਨਕਦ ਇਨਾਮ ਤੇ ਟਰਾਫੀਆਂ ਇਨਾਮ ਵਜੋਂ ਦਿੱਤੀਆਂ। 

ਸਿਹਤ ਵਿਭਾਗ ਵੱਲੋਂ ਜਾਗਰੂਕਤਾ ਕੈਂਪ

ਸ਼ਾਹਕੋਟ: ਵਿਸ਼ਵ ਕੈਂਸਰ ਦਿਵਸ ਮੌਕੇ ਕਮਿਊਨਿਟੀ ਹੈਲਥ ਸੈਂਟਰ ਸ਼ਾਹਕੋਟ ਵੱਲੋਂ ਲੋਕਾਂ ਨੂੰ ਕੈਂਸਰ ਪ੍ਰਤੀ ਜਾਗਰੂਕ ਕਰਨ ਲਈ ਬਲਾਕ ਦੇ ਸਿਹਤ ਕੇਂਦਰਾਂ ਅਤੇ ਅਨੇਕਾਂ ਪਿੰਡਾਂ ਵਿਚ ਕੈਂਸਰ ਜਾਗਰੂਕਤਾ ਕੈਂਪ ਲਗਾਏ।  ਐੱਸ.ਐੱਮ.ਓ ਸ਼ਾਹਕੋਟ ਡਾ. ਦਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਕੈਂਪਾਂ ਵਿਚ ਲੋਕਾਂ ਨੂੰ ਕੈਂਸਰ ਦੀ ਬਿਮਾਰੀ ਦੀ ਗੰਭੀਰਤਾ, ਲੱਛਣਾਂ ਅਤੇ ਇਸ ਦੀ ਰੋਕਥਾਮ ਲਈ ਵਰਤੇ ਜਾਣ ਵਾਲੇ ਉਪਾਵਾਂ ਅਤੇ ਦਿੱਤੀ ਜਾਣ ਵਾਲੀ ਸਰਕਾਰੀ ਸਹਾਇਤਾ ਬਾਰੇ ਜਾਣਕਾਰੀ ਦਿੱਤੀ ਗਈ। ਬੀ.ਈ.ਈ ਚੰਦਨ ਮਿਸਰਾ ਨੇ ਦੱਸਿਆ ਕਿ ਤਿੰਨ ਤਰ੍ਹਾਂ ਦੇ ਕੈਂਸਰਾਂ ਦੇ ਲੱਛਣਾਂ ਨੂੰ ਵਿਅਕਤੀ ਆਪ ਮੁਹਾਰੇ ਹੀ ਪਛਾਣ ਸਕਦੇ ਹਨ। ਖੈਣੀ, ਗੁਟਖਾ ਅਤੇ ਪਾਨ ਮਸਾਲਾ ਖਾਣ ਵਾਲੇ ਮੂੰਹ ਦੇ ਕੈਂਸਰ ਨਾਲ ਪੀੜ੍ਹਤ ਹੋ ਸਕਦੇ ਹਨ। ਐੱਲਐੱਚਵੀ ਬਲਜਿੰਦਰ ਕੌਰ ਨੇ ਦੱਸਿਆ ਕਿ ਦੁਨੀਆਂ ਵਿਚ ਸਭ ਤੋਂ ਵੱਧ ਔਰਤਾਂ ਨੂੰ ਸਤਨ ਕੈਂਸਰ ਹੁੰਦਾ ਹੈ। ਅਜਿਹੀਆਂ ਪੀੜਤ ਔਰਤਾਂ ਨੂੰ ਤੁਰੰਤ ਜਾਂਚ ਕਰਵਾ ਕੇ ਉਸ ਦਾ ਇਲਾਜ ਕਰਵਾਉਣਾ ਚਾਹੀਦਾ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਰਕਾਰਾਂ, ਕਾਰਪੋਰੇਟ ਅਤੇ ਮਜ਼ਦੂਰ ਵਰਗ

ਸਰਕਾਰਾਂ, ਕਾਰਪੋਰੇਟ ਅਤੇ ਮਜ਼ਦੂਰ ਵਰਗ

ਕਿਵੇਂ ਡੁੱਬਾ ਇਹ ਵੱਡਾ ਬੈਂਕ

ਕਿਵੇਂ ਡੁੱਬਾ ਇਹ ਵੱਡਾ ਬੈਂਕ

ਮੀਂਹ ਦੇ ਪਾਣੀ ਦੀ ਬੂੰਦ-ਬੂੰਦ ਸਾਂਭਣ ਦਾ ਵੇਲਾ

ਮੀਂਹ ਦੇ ਪਾਣੀ ਦੀ ਬੂੰਦ-ਬੂੰਦ ਸਾਂਭਣ ਦਾ ਵੇਲਾ

ਵਿਦੇਸ਼ ਨੀਤੀ: ਇਤਿਹਾਸ ਤੇ ਵਰਤਮਾਨ

ਵਿਦੇਸ਼ ਨੀਤੀ: ਇਤਿਹਾਸ ਤੇ ਵਰਤਮਾਨ

ਮੁੱਖ ਖ਼ਬਰਾਂ

ਸ਼ਹੀਦ ਪ੍ਰਧਾਨ ਮੰਤਰੀ ਦਾ ਪੁੱਤਰ ਦੇਸ਼ ਦਾ ਕਦੇ ਅਪਮਾਨ ਨਹੀਂ ਕਰ ਸਕਦਾ: ਪ੍ਰਿਯੰਕਾ

ਸ਼ਹੀਦ ਪ੍ਰਧਾਨ ਮੰਤਰੀ ਦਾ ਪੁੱਤਰ ਦੇਸ਼ ਦਾ ਕਦੇ ਅਪਮਾਨ ਨਹੀਂ ਕਰ ਸਕਦਾ: ਪ੍ਰਿਯੰਕਾ

ਰਾਹੁਲ ਨੂੰ ਅਯੋਗ ਠਹਿਰਾਏ ਜਾਣ ਖ਼ਿਲਾਫ਼ ਕਾਂਗਰਸ ਵੱਲੋਂ ਦੇਸ਼ ਭਰ ਿਵੱਚ ਸ...

ਗੜੇਮਾਰੀ: ਮੁਆਵਜ਼ੇ ’ਚ 25 ਫ਼ੀਸਦੀ ਵਾਧੇ ਦਾ ਐਲਾਨ

ਗੜੇਮਾਰੀ: ਮੁਆਵਜ਼ੇ ’ਚ 25 ਫ਼ੀਸਦੀ ਵਾਧੇ ਦਾ ਐਲਾਨ

ਮੁੱਖ ਮੰਤਰੀ ਵੱਲੋਂ ਮੋਗਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਪਟਿਆਲਾ ...

ਮੁੱਕੇਬਾਜ਼ੀ: ਨਿਖਤ ਤੇ ਲਵਲੀਨਾ ਬਣੀਆਂ ਵਿਸ਼ਵ ਚੈਂਪੀਅਨ

ਮੁੱਕੇਬਾਜ਼ੀ: ਨਿਖਤ ਤੇ ਲਵਲੀਨਾ ਬਣੀਆਂ ਵਿਸ਼ਵ ਚੈਂਪੀਅਨ

ਜ਼ਰੀਨ ਨੇ ਵੀਅਤਨਾਮ ਦੀ ਗੁਏਨ ਥੀ ਨੂੰ ਹਰਾਇਆ; ਲਵਲੀਨਾ ਨੇ ਪਹਿਲਾ ਵਿਸ਼ਵ ...

ਵਾਸ਼ਿੰਗਟਨ: ਖਾਲਿਸਤਾਨ ਪੱਖੀਆਂ ਵੱਲੋਂ ਭਾਰਤੀ ਦੂਤਾਵਾਸ ਅੱਗੇ ਪ੍ਰਦਰਸ਼ਨ

ਵਾਸ਼ਿੰਗਟਨ: ਖਾਲਿਸਤਾਨ ਪੱਖੀਆਂ ਵੱਲੋਂ ਭਾਰਤੀ ਦੂਤਾਵਾਸ ਅੱਗੇ ਪ੍ਰਦਰਸ਼ਨ

‘ਸੀਕ੍ਰੇਟ ਸਰਵਿਸ’ ਤੇ ਪੁਲੀਸ ਨੇ ਦਖ਼ਲ ਦੇ ਕੇ ਅਣਸੁਖਾਵੀਂ ਘਟਨਾ ਵਾਪਰਨ ...

ਸ਼ਹਿਰ

View All