DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Cabinet Minister ਨੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਚੈੱਕ ਵੰਡੇ

‘ਆਪ’ ਕਾਰਜਕਾਲ ਦੌਰਾਨ 76 ਹਜ਼ਾਰ ਤੋਂ ਵੱਧ ਪਰਿਵਾਰਾਂ ਦੀ ਘਰਾਂ ਲਈ ਮਦਦ ਕੀਤੀ: ਰਵਜੋਤ ਸਿੰਘ

  • fb
  • twitter
  • whatsapp
  • whatsapp
featured-img featured-img
ਗਰਾਂਟਾਂ ਦੇ ਚੈੱਕ ਸੌਂਪਦੇ ਹੋਏ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ।
Advertisement

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਨਵੀਂ ਗਤੀ ਦੇਣ ਲਈ ਗਰਾਂਟਾਂ ਵਜੋਂ ਨੌਂ ਕਰੋੜ ਰੁਪਏ ਦੇ ਚੈੱਕ ਵੰਡੇ। ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ 76 ਹਜ਼ਾਰ ਤੋਂ ਵੱਧ ਪਰਿਵਾਰਾਂ ਨੂੰ ਘਰ ਬਣਾਉਣ ਲਈ ਮੱਦਦ ਕੀਤੀ ਗਈ ਜਿਨ੍ਹਾਂ ਵਿਚ 30 ਹਜ਼ਾਰ ਪਰਿਵਾਰ ਹੜ੍ਹ ਪ੍ਰਭਾਵਿਤ ਸਨ। ਉਨ੍ਹਾਂ ਦੱਸਿਆ ਕਿ ਪਿੰਡਾਂ ਦੀਆਂ 40 ਹਜ਼ਾਰ ਕਿਲੋਮੀਟਰ ਤੋਂ ਵੱਧ ਲਿੰਕ ਸੜਕਾਂ ਦਾ ਨਵੀਨੀਕਰਨ ਵੀ ਪੂਰੀ ਰਫ਼ਤਾਰ ’ਤੇ ਜਾਰੀ ਹੈ ਜਿਨ੍ਹਾਂ ਦੀ ਅਗਲੇ ਪੰਜ ਸਾਲ ਤੱਕ ਦੇਖਭਾਲ ਦੀ ਗਾਰੰਟੀ ਵੀ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਸਾਫ਼-ਸਫ਼ਾਈ ਅਤੇ ਮੁੱਢਲੀਆਂ ਸਹੂਲਤਾਂ ਉਪਲਬੱਧ ਕਰਵਾਉਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੱਡੇ ਪੱਧਰ ’ਤੇ ਕੰਮ ਕਰਵਾਏ ਹਨ ਜਿਸ ਦਾ ਪਿੰਡਾਂ ਦੇ ਵਸਨੀਕਾਂ ਨੂੰ ਲਾਭ ਹੋਇਆ ਹੈ।

ਕੈਬਨਿਟ ਮੰਤਰੀ ਨੇ ਪੰਚਾਇਤਾਂ ਦੇ ਨੁਮਾਇੰਦਿਆਂ ਨੂੰ ਤਾਕੀਦ ਕੀਤੀ ਕਿ ਪਿੰਡਾਂ ਵਿਚ ਚੱਲ ਰਹੇ ਕੰਮਾਂ ਦੀ ਰੈਗੂਲਰ ਸਮੀਖਿਆ ਵੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਸੂਬੇ ਦੇ 13,400 ਤੋਂ ਵੱਧ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਨੂੰ ਅਮਲੀਜਾਮਾ ਪਹਿਨਾਉਣ ਤੋਂ ਇਲਾਵਾ ਕਿਸਾਨਾਂ ਦੀ ਸਹੂਲਤ ਲਈ ਪਿੰਡਾਂ ਵਿਚ ਮੰਡੀਆਂ ਨੂੰ ਆਧੁਨਿਕ ਬਣਾਇਆ ਜਾ ਰਿਹਾ ਹੈ ਜਿੱਥੇ 664 ਕਵਰਸ਼ੈਡ ਅਤੇ 36 ਮੰਡੀਆਂ ਵਿਚ ਸੋਲਰ ਪੈਨਲ ਲਾਏ ਗਏ ਹਨ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਹੋਇਆ ਹੈ ਕਿ ਪੰਜਾਬ ਦੇ ਦੂਰ-ਦੁਰਾਡੇ ਦੇ ਪਿੰਡਾਂ ਵਿਚ ਵੀ ਨਹਿਰੀ ਪਾਣੀ ਰਾਹੀਂ ਸਿੰਜਾਈ ਜ਼ਰੂਰਤਾਂ ਪੂਰੀਆਂ ਕੀਤੀਆਂ ਗਈਆਂ ਹਨ ਜਿਸ ਨਾਲ ਕਿਸਾਨਾਂ ਨੂੰ ਵੱਡਾ ਫਾਇਦਾ ਹੋਇਆ ਹੈ।

Advertisement

Advertisement
Advertisement
×