Minister Harbhajan Singh ETO: ਬਾਬਾ ਜੀਵਨ ਸਿੰਘ ਦੀ ਸੇਵਾ ਬੇਮਿਸਾਲ: ਈ ਟੀ ਓ
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਅੱਜ ਸ਼ਹੀਦ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਦੇ ਜਨਮ ਦਿਹਾੜੇ ਮੌਕੇ ਉਨ੍ਹਾਂ ਦੀ ਯਾਦ ਵਿੱਚ ਬਣਾਏ ਯਾਦਗਾਰੀ ਗੇਟ ਦਾ ਉਦਘਾਟਨ ਕੀਤਾ। ਇਸ ਮੌਕੇ ਮੰਤਰੀ ਨੇ ਬਾਬਾ ਜੀਵਨ ਸਿੰਘ ਦੇ ਜਨਮ...
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਅੱਜ ਸ਼ਹੀਦ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਦੇ ਜਨਮ ਦਿਹਾੜੇ ਮੌਕੇ ਉਨ੍ਹਾਂ ਦੀ ਯਾਦ ਵਿੱਚ ਬਣਾਏ ਯਾਦਗਾਰੀ ਗੇਟ ਦਾ ਉਦਘਾਟਨ ਕੀਤਾ। ਇਸ ਮੌਕੇ ਮੰਤਰੀ ਨੇ ਬਾਬਾ ਜੀਵਨ ਸਿੰਘ ਦੇ ਜਨਮ ਦਿਹਾੜੇ ਮੌਕੇ ਉਨ੍ਹਾਂ ਨੂੰ ਸਤਿਕਾਰ ਭੇਟ ਕਰਦਿਆਂ ਕਿਹਾ ਬਾਬਾ ਜੀਵਨ ਸਿੰਘ ਦਾ ਜੀਵਨ ਸਿੱਖ ਇਤਿਹਾਸ ਵਿੱਚ ਬਹਾਦਰੀ, ਸੇਵਾ, ਸਮਰਪਣ ਅਤੇ ਗੁਰੂ ਪ੍ਰਤੀ ਅਟੁੱਟ ਸ਼ਰਧਾ ਦੀ ਮਹਾਨ ਮਿਸਾਲ ਹੈ। ਉਨ੍ਹਾਂ ਕਿਹਾ ਸਿੱਖ ਕੌਮ ਦੇ ਸੂਰਬੀਰ ਯੋਧੇ ਬਾਬਾ ਜੀਵਨ ਸਿੰਘ ਨੇ ਗੁਰੂ ਤੇਗ ਬਹਾਦਰ ਦੀ ਸ਼ਹਾਦਤ ਤੋਂ ਬਾਅਦ ਉਨ੍ਹਾਂ ਦਾ ਪਾਵਨ ਸੀਸ ਸ੍ਰੀ ਆਨੰਦਪੁਰ ਸਾਹਿਬ ਪਹੁੰਚਾਇਆ। ਉਨ੍ਹਾਂ ਵੱਲੋਂ ਨਿਭਾਈ ਇਹ ਮਹਾਨ ਸੇਵਾ ਗੁਰੂ ਪ੍ਰਤੀ ਸੱਚੀ ਸ਼ਰਧਾ ਅਤੇ ਪ੍ਰੇਮ ਦੀ ਬੇਮਿਸਾਲ ਉਦਾਹਰਨ ਹੈ।
ਉਨ੍ਹਾਂ ਦੱਸਿਆ ਜੰਡਿਆਲਾ ਗੁਰੂ ਵਿੱਚ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਧਰਮਸ਼ਾਲਾ ਅਤੇ ਭਾਰਤ ਰਤਨ ਡਾ. ਅੰਬੇਡਕਰ ਦਾ ਬੁੱਤ ਵੀ ਸਥਾਪਿਤ ਕੀਤਾ ਗਿਆ ਹੈ। ਸ੍ਰੀ ਈ ਟੀ ਓ ਨੇ ਜੰਡਿਆਲਾ ਗੁਰੂ ਵਿੱਚ ਵਿਕਾਸ ਕਾਰਜਾਂ ਲਈ ਫੰਡ ਜਾਰੀ ਕਰਨ ਵਾਸਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਧੰਨਵਾਦ ਕੀਤਾ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਸਤਿੰਦਰ ਸਿੰਘ, ਮੀਤ ਪ੍ਰਧਾਨ ਅਮਨ ਵਿਰਕ, ਚੇਅਰਮੈਨ ਅਮਰੀਕ ਸੋਢੀ, ਚੇਅਰਮੈਨ ਹਰਪਾਲ ਸਿੰਘ ਚੌਹਾਨ, ਚੇਅਰਮੈਨ ਜੈ ਦੇਵ, ਵਿਪਨ, ਕੌਂਸਲਰ ਸੁਨੈਨਾ ਰੰਧਾਵਾ, ਅਵਤਾਰ ਸਿੰਘ ਕਾਲਾ, ਗੁਰਮੀਤ ਕੌਰ, ਵਿਜੇ ਮੱਟੀ, ਮਨਜਿੰਦਰ ਹੈਪੀ, ਬਾਬਾ ਹਰਪਾਲ ਸਿੰਘ ਆਦਿ ਮੌਜੂਦ ਸਨ।

