ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਮੰਤਰੀ ਵੱਲੋਂ ਡੇਅ ਕੇਅਰ ਕੈਂਸਰ ਕੀਮੋਥੈਰੇਪੀ ਸੈਂਟਰ ਦੀ ਸ਼ੁਰੂਆਤ

ਚੰਡੀਗੜ੍ਹ ਤੇ ਅੰਮ੍ਰਿਤਸਰ ਜਾਣ ਵਾਲੇ ਮਰੀਜ਼ਾਂ ਨੂੰ ਮਿਲੇਗੀ ਸਹੂਲਤ: ਭਗਤ
ਹਸਪਤਾਲ ਵਿੱਚ ਮਰੀਜ਼ਾਂ ਦਾ ਹਾਲ-ਚਾਲ ਪੁੱਛਦੇ ਹੋਏ ਕੈਬਨਿਟ ਮੰਤਰੀ ਮੋਹਿੰਦਰ ਭਗਤ। -ਫੋਟੋ: ਸਰਬਜੀਤ ਸਿੰਘ
Advertisement

ਕੈਂਸਰ ਦੇ ਮਰੀਜ਼ਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਅਤੇ ਮੁਫ਼ਤ ਕੀਮੋਥੈਰੇਪੀ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਪੰਜਾਬ ਦੇ ਬਾਗ਼ਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਇਥੇ ਸ਼ਹੀਦ ਬਾਬੂ ਲਾਭ ਸਿੰਘ ਸਿਵਲ ਹਸਪਤਾਲ ਵਿੱਚ ਡੇਅ ਕੇਅਰ ਕੈਂਸਰ ਕੀਮੋਥੈਰੇਪੀ ਸੈਂਟਰ ਦੀ ਸ਼ੁਰੂਆਤ ਕੀਤੀ ਗਈ।

ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਸਿਵਲ ਹਸਪਤਾਲ ਵਿੱਚ ਇਸ ਸਹੂਲਤ ਦੇ ਸ਼ੁਰੂ ਹੋਣ ਨਾਲ ਕੈਂਸਰ ਦੇ ਮਰੀਜ਼ਾਂ ਨੂੰ ਬਹੁਤ ਫਾਇਦਾ ਹੋਵੇਗਾ, ਜਿਨ੍ਹਾਂ ਨੂੰ ਪਹਿਲਾਂ ਇਲਾਜ ਲਈ ਚੰਡੀਗੜ੍ਹ ਅਤੇ ਅੰਮ੍ਰਿਤਸਰ ਜਾਣਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਇਸ ਸੈਂਟਰ ਦੇ ਖੁੱਲ੍ਹਣ ਨਾਲ ਕੈਂਸਰ ਦੇ ਮਰੀਜ਼ਾਂ ਦੀਆਂ ਸਿਹਤ ਦੇ ਨਾਲ-ਨਾਲ ਵਿੱਤੀ ਮੁਸ਼ਕਲਾਂ ਵੀ ਘੱਟਣਗੀਆਂ। ਇਸ ਮੌਕੇ ਉਨ੍ਹਾਂ ਨਾਲ ਹਲਕਾ ਇੰਚਾਰਜ ਨਿਤਿਨ ਕੋਹਲੀ ਅਤੇ ਸਿਵਲ ਸਰਜਨ ਡਾ. ਗੁਰਮੀਤ ਲਾਲ ਵੀ ਮੌਜੂਦ ਸਨ। ਸ਼੍ਰੀ ਭਗਤ ਨੇ ਦੱਸਿਆ ਕਿ ਅੱਠ ਬਿਸਤਰਿਆਂ ਵਾਲੇ ਇਸ ਡੇਅ ਕੇਅਰ ਕੈਂਸਰ ਕੀਮੋਥੈਰੇਪੀ ਸੈਂਟਰ ਵਿੱਚ ਦਵਾਈਆਂ, ਆਕਸੀਜ਼ਨ ਸਮੇਤ ਸਮੁੱਚੀਆਂ ਲੋੜੀਂਦੀਆਂ ਸਹੂਲਤਾਂ ਮੌਜੂਦ ਹਨ ਅਤੇ ਕੈਂਸਰ ਦੇ ਮਰੀਜ਼ ਹੁਣ ਓਨਕੋਲੋਜੀ ਮਾਹਿਰ ਡਾਕਟਰ ਦੀ ਨਿਗਰਾਨੀ ਹੇਠ ਸਿਵਲ ਹਸਪਤਾਲ ਵਿਖੇ ਕੀਮੋਥੈਰੇਪੀ ਦੀ ਸਹੂਲਤ ਮੁਫ਼ਤ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਨੇ ਸੈਂਟਰ ਵਿੱਚ ਦਾਖ਼ਲ ਮਰੀਜ਼ਾਂ ਨਾਲ ਗੱਲਬਾਤ ਵੀ ਕੀਤੀ ਅਤੇ ਉਨ੍ਹਾਂ ਦਾ ਹਾਲ-ਚਾਲ ਜਾਣਿਆ। ਜ਼ਿਕਰਯੋਗ ਹੈ ਕਿ ਸਿਵਲ ਹਸਪਤਾਲ ਜਲੰਧਰ ਬਠਿੰਡਾ ਤੋਂ ਬਾਅਦ ਡੇਅ ਕੇਅਰ ਕੈਂਸਰ ਕੀਮੋਥੈਰੇਪੀ ਸੈਂਟਰ ਵਾਲਾ ਪੰਜਾਬ ਦਾ ਦੂਜਾ ਜ਼ਿਲ੍ਹਾ ਹਸਪਤਾਲ ਬਣ ਗਿਆ ਹੈ। ਇਸ ਤੋਂ ਪਹਿਲਾਂ ਸ੍ਰੀ ਭਗਤ ਨੇ ਸਿਵਲ ਹਸਪਤਾਲ ਵਿੱਚ ਰੋਗੀ ਕਲਿਆਣ ਸਮਿਤੀ ਦੀ ਤਿਮਾਹੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿਹਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ।

Advertisement

Advertisement