ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਮੰਤਰੀ ਮੋਹਿੰਦਰ ਭਗਤ ਵੱਲੋਂ ਨਸ਼ਾ ਛੁਡਾਊ ਕੇਂਦਰ ਦਾ ਦੌਰਾ

ਮਰੀਜ਼ਾਂ ਦਾ ਹਾਲ-ਚਾਲ ਪੁੱਛਿਆ; ਸਿਵਲ ਹਸਪਤਾਲ ’ਚ ਸਿਹਤ ਸੇਵਾਵਾਂ ਦਾ ਜਾਇਜ਼ਾ
Advertisement

ਹਤਿੰਦਰ ਮਹਿਤਾ

ਜਲੰਧਰ, 22 ਮਈ

Advertisement

ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਸਥਾਨਕ ਸ਼ਹੀਦ ਬਾਬੂ ਲਾਭ ਸਿੰਘ ਸਿਵਲ ਹਸਪਤਾਲ ਸਥਿਤ ਨਸ਼ਾ ਛੁਡਾਊ ਕੇਂਦਰ ਦਾ ਦੌਰਾ ਕਰ ਕੇ ਇੱਥੇ ਦਾਖ਼ਲ ਮਰੀਜ਼ਾਂ ਦਾ ਹਾਲ-ਚਾਲ ਪੁੱਛਿਆ। ਉਨ੍ਹਾਂ ਕੇਂਦਰ ਵਿੱਚ ਨਸ਼ੱਈ ਵਿਅਕਤੀਆਂ ਦੇ ਇਲਾਜ ਲਈ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਜਾਇਜ਼ਾ ਲਿਆ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਪਾਸੋਂ ਅਜਿਹੇ ਮਰੀਜ਼ਾਂ ਦੇ ਇਲਾਜ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਉਨ੍ਹਾਂ ਨਾਲ ਸਿਵਲ ਸਰਜਨ ਡਾ. ਗੁਰਮੀਤ ਲਾਲ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਿੱਥੇ ਨਸ਼ਾ ਤਸਕਰਾਂ ’ਤੇ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ ਉੱਥੇ ਨਸ਼ੇ ਦੇ ਆਦੀ ਵਿਅਕਤੀਆਂ ਨੂੰ ਸਮਾਜ ਨਾਲ ਜੋੜਨ ਲਈ ਮੁੜ ਵਸੇਬੇ ਦੇ ਯਤਨ ਵੀ ਕੀਤੇ ਜਾ ਰਹੇ ਹਨ ਜਿਸ ਦੇ ਸਾਰਥਕ ਸਿੱਟੇ ਸਾਹਮਣੇ ਆ ਰਹੇ ਹਨ। ਭਗਤ ਨੇ ਕਿਹਾ ਕਿ ‘ਨਸ਼ਾ ਮੁਕਤੀ ਯਾਤਰਾ’ ਤਹਿਤ ਨਸ਼ਿਆਂ ਖਿਲਾਫ਼ ਵਿਆਪਕ ਪੱਧਰ ’ਤੇ ਜਨ-ਜਾਗਰੂਕਤਾ ਫੈਲਾਉਣ ਦੇ ਨਾਲ-ਨਾਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸੂਬਾ ਸਰਕਾਰ ਵੱਲੋਂ ਮਾਡਲ ਖੇਡ ਮੈਦਾਨ ਤੇ ਲਾਇਬ੍ਰੇਰੀਆਂ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਪਿੰਡਾਂ ਤੇ ਵਾਰਡਾਂ ਤੱਕ ਪਹੁੰਚ ਕੇ ਜ਼ਮੀਨੀ ਪੱਧਰ ’ਤੇ ਕੰਮ ਰਹੀ ਹੈ ਅਤੇ ਜਲਦ ਹੀ ਨਸ਼ਿਆਂ ਖਿਲਾਫ਼ ਇਹ ਲੜਾਈ ਜਿੱਤ ਕੇ ਸੂਬੇ ਨੂੰ ਰੰਗਲਾ ਪੰਜਾਬ ਬਣਾਇਆ ਜਾਵੇਗਾ। ਕੈਬਨਿਟ ਮੰਤਰੀ ਨੇ ਨਸ਼ਾ ਛੁਡਾਊ ਕੇਂਦਰ ਵਿੱਚ ਮਰੀਜ਼ਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਡਾਕਟਰਾਂ ਦੀ ਸਲਾਹ ਨਾਲ ਆਪਣਾ ਮੁਕੰਮਲ ਇਲਾਜ ਕਰਵਾਉਣ ਅਤੇ ਮੁੜ ਨਸ਼ੇ ਦੀ ਵਰਤੋਂ ਕਰਨ ਤੋਂ ਬਚਣ ਲਈ ਪ੍ਰੇਰਿਤ ਕੀਤਾ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਵੱਲੋਂ ਸਿਵਲ ਹਸਪਤਾਲ ਦਾ ਦੌਰਾ ਕੀਤਾ ਗਿਆ। ਉਨ੍ਹਾਂ ਐਮਰਜੈਂਸੀ, ਓ.ਪੀ.ਡੀ., ਰਜਿਸਟ੍ਰੇਸ਼ਨ, ਐਮ.ਆਰ.ਡੀ. ਸਮੇਤ ਵੱਖ-ਵੱਖ ਵਿਭਾਗਾਂ ਦੌਰਾ ਕਰਕੇ ਉਥੇ ਮਰੀਜ਼ਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ। ਉਨ੍ਹਾਂ ਸਿਵਲ ਸਰਜਨ ਪਾਸੋਂ ਹਸਪਤਾਲ ਵਿਖੇ ਦਿੱਤੀਆਂ ਜਾ ਰਹੀਆਂ ਇਲਾਜ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਪ੍ਰਬੰਧਾਂ ਦਾ ਨਿਰੀਖਣ ਕੀਤਾ। ਉਨ੍ਹਾਂ ਹਸਪਤਾਲ ਵਿੱਚ ਦਾਖ਼ਲ ਮਰੀਜ਼ਾਂ ਨਾਲ ਵੀ ਗੱਲਬਾਤ ਕੀਤੀ।

ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਸਪਤਾਲ ਵਿਖੇ ਆਉਣ ਵਾਲੇ ਮਰੀਜ਼ਾਂ ਲਈ ਪ੍ਰਭਾਵੀ ਸਿਹਤ ਸੇਵਾਵਾਂ ਯਕੀਨੀ ਬਣਾਉਣ ਦੀਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਸਿਵਲ ਹਸਪਤਾਲ ਵਿਖੇ ਇਲਾਜ ਸੇਵਾਵਾਂ ਪ੍ਰਾਪਤ ਕਰਨ ਵਿੱਚ ਕਿਸੇ ਵੀ ਮਰੀਜ਼ ਨੂੰ ਕੋਈ ਦਿੱਕਤ ਪੇਸ਼ ਨਾ ਆਵੇ ਅਤੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਿਹਤ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪੁੱਜਦਾ ਕੀਤਾ ਜਾਵੇ। ਇਸ ਦੌਰਾਨ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਸਿਵਲ ਹਸਪਤਾਲ ਵਿੱਚ ਮੌਜੂਦ ਸੁਵਿਧਾਵਾਂ ਅਤੇ ਲੋੜੀਂਦੀਆਂ ਸਹੂਲਤਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਜ਼ੋਨਲ ਲਾਇਸੈਂਸਿੰਗ ਅਥਾਰਟੀ ਨੂੰ ਪੂਰਨ ਨਜ਼ਰਸਾਨੀ ਰੱਖਣ ਦੀ ਹਦਾਇਤ ਕੀਤੀ ਤਾਂ ਜੋ ਕੋਈ ਵੀ ਕੈਮਿਸਟ ਨਸ਼ੀਲੀਆਂ ਦਵਾਈਆਂ ਦੀ ਵਿਕਰੀ ਨਾ ਕਰ ਸਕੇ।

Advertisement