ਮੰਤਰੀ ਨੇ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲਿਆ
ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦਾਣਾ ਮੰਡੀ ਭੋਗਪੁਰ ਵਿੱਚ ਪਹੁੰਚ ਕੇ ਝੋਨੇ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਜਸਵੀਰ ਸਿੰਘ ਗਿੱਲ, ਹਲਕਾ ਆਦਮਪੁਰ ਦੇ ‘ਆਪ’ ਦੇ ਇੰਚਾਰਜ ਪਵਨ ਕੁਮਾਰ ਟੀਨੂੰ,...
ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦਾਣਾ ਮੰਡੀ ਭੋਗਪੁਰ ਵਿੱਚ ਪਹੁੰਚ ਕੇ ਝੋਨੇ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਜਸਵੀਰ ਸਿੰਘ ਗਿੱਲ, ਹਲਕਾ ਆਦਮਪੁਰ ਦੇ ‘ਆਪ’ ਦੇ ਇੰਚਾਰਜ ਪਵਨ ਕੁਮਾਰ ਟੀਨੂੰ, ਐਡਵੋਕੇਟ ਅਮਰੀਕ ਸਿੰਘ ਸੈਣੀ, ਚੇਅਰਮੈਨ ਪਰਮਜੀਤ ਪੰਮਾ, ਰਾਜ ਕੁਮਾਰ ਰਾਜਾ ਪ੍ਰਧਾਨ, ਜਸਦਿਆਲ ਸਿੰਘ ਜੱਸ ਵੀ ਹਾਜ਼ਰ ਹੋਏ। ਮੰਤਰੀ ਕਟਾਰੂਚੱਕ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਆਰ ਬੀ ਆਈ ਨੇ 42,786 ਕਰੋੜ ਰੁਪਏ ਪੰਜਾਬ ਸਰਕਾਰ ਨੂੰ ਝੋਨੇ ਦੀ ਖ਼ਰੀਦ ਲਈ ਜਾਰੀ ਕਰ ਦਿੱਤੇ ਹਨ ਅਤੇ ਸਰਕਾਰ ਨੇ ਪ੍ਰਤੀ ਕੁਇੰਟਲ ਝੋਨੇ ਦਾ ਮੁੱਲ 2461 ਰੁਪਏ ਨਿਰਧਾਰਿਤ ਕੀਤਾ ਹੈ। ਉਨ੍ਹਾਂ ਕਿਹਾ ਕਿਸਾਨ ਮੰਡੀ ਵਿੱਚ ਸੁਕਾ ਕੇ ਝੋਨਾ ਲਿਆਉਣ ਅਤੇ ਝੋਨੇ ਦੀ ਅਦਾਇਗੀ 24 ਘੰਟਿਆਂ ਦੇ ਅੰਦਰ ਕਿਸਾਨ ਨੂੰ ਕਰ ਦਿੱਤੀ ਜਾਵੇਗੀ। ਉਹਨਾਂ ਕਿਹਾ ਮੰਡੀ ਵਿੱਚ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਸਰਕਾਰੀ ਅਧਿਕਾਰੀ ਡੀ ਐੱਸ ਐਫ ਓ ਹਰਮੋਹਨਜੀਤ ਸਿੰਘ ਬਰਾੜ, ਨਾਇਬ ਤਹਿਸੀਲਦਾਰ ਮੱਖਣ ਸਿੰਘ, ਜੰਗਲਾਤ ਅਫਸਰ ਗੁਰਬਖਸ਼ ਸਿੰਘ ਸੂਬਾ, ਸਕੱਤਰ ਕਰਮਜੀਤ ਸਿੰਘ, ਐੱਸ ਡੀ ਓ ਅਵਤਾਰ ਸਿੰਘ ਹਾਜ਼ਰ ਸਨ।

