DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Drone Shows in Jalandhar: ਮੰਤਰੀ ਵੱਲੋਂ ਡਰੋਨ ਸ਼ੋਅ ਦੀ ਤਿਆਰੀ ਦਾ ਜਾਇਜ਼ਾ

ਪ੍ਰਕਾਸ਼ ਪੁਰਬ ਮੌਕੇ ਜਲੰਧਰ ਜ਼ਿਲ੍ਹੇ ਵਿੱਚ ਛੇ ਸ਼ੋਅ ਕਰਵਾਏ ਜਾਣਗੇ

  • fb
  • twitter
  • whatsapp
  • whatsapp
featured-img featured-img
ਡਰੋਨ ਸ਼ੋਅ ਦੀ ਤਿਆਰੀ ਦਾ ਜਾਇਜ਼ਾ ਲੈਂਦੇ ਹੋਏ ਕੈਬਨਿਟ ਮੰਤਰੀ ਮੋਹਿੰਦਰ ਭਗਤ। -ਫੋਟੋ: ਸਰਬਜੀਤ ਸਿੰਘ
Advertisement

ਪੰਜਾਬ ਸਰਕਾਰ ਵੱਲੋਂ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬੇ ਭਰ ਵਿੱਚ ਡਰੋਨ ਸ਼ੋਅ ਕਰਵਾਏ ਜਾ ਰਹੇ ਹਨ। ਇਸ ਤਹਿਤ ਅਗਲੇ ਮਹੀਨੇ ਜਲੰਧਰ ਜ਼ਿਲ੍ਹੇ ’ਚ ਵੱਖ-ਵੱਖ ਸਥਾਨਾਂ ਉੱਤੇ ਅਜਿਹੇ ਛੇ ਸ਼ੋਅ ਕਰਵਾਏ ਜਾਣਗੇ। ਪੰਜਾਬ ਦੇ ਬਾਗ਼ਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਅਤੇ ਪੰਜਾਬ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਅਧਿਕਾਰੀਆਂ ਅਤੇ ਸੰਤ ਸਮਾਜ ਦੇ ਮੈਂਬਰਾਂ ਨਾਲ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਪ੍ਰੋਗਰਾਮ ਬਾਰੇ ਵਿਸਤਾਰਪੂਰਵਕ ਦੱਸਿਆ। ਉਨ੍ਹਾਂ ਕਿਹਾ ਕਿ ਡਰੋਨ ਸ਼ੋਅ ਵਿੱਚ ਸ਼ਾਨਦਾਰ ਦ੍ਰਿਸ਼ਾਂ ਦੇ ਜ਼ਰੀਏ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਫ਼ਲਸਫੇ ਅਤੇ ਸਿੱਖਿਆਵਾਂ ਨੂੰ ਪੇਸ਼ ਕੀਤਾ ਜਾਵੇਗਾ।

ਇਸ ਮੌਕੇ ਵਿਧਾਇਕ ਬਲਕਾਰ ਸਿੰਘ ਅਤੇ ਇੰਦਰਜੀਤ ਕੌਰ ਮਾਨ, ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਪਵਨ ਕੁਮਾਰ ਟੀਨੂੰ, ਪੰਜਾਬ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਡਾਇਰੈਕਟਰ ਸੰਜੀਵ ਤਿਵਾੜੀ, ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਅਤੇ ‘ਆਪ’ ਦੇ ਸੀਨੀਅਰ ਆਗੂ ਪਿੰਦਰ ਪੰਡੋਰੀ, ਸੱਜਣ ਸਿੰਘ ਚੀਮਾ, ਰਾਜਵਿੰਦਰ ਕੌਰ ਥਿਆੜਾ ਤੇ ਹਰਜੋਤ ਕੌਰ ਵੀ ਮੌਜੂਦ ਸਨ। ਜਲੰਧਰ ਜ਼ਿਲ੍ਹੇ ਵਿੱਚ ਹੋਣ ਵਾਲੇ ਛੇ ਸ਼ੋਅ ਜਲੰਧਰ ਸ਼ਹਿਰ, ਨਕੋਦਰ, ਸ਼ਾਹਕੋਟ, ਫਿਲੌਰ, ਆਦਮਪੁਰ ਅਤੇ ਕਰਤਾਰਪੁਰ ਖੇਤਰ ਨੂੰ ਕਵਰ ਕਰਨਗੇ। ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ’ਤੇ ਮਨਾਉਣ ਲਈ ਇਤਿਹਾਸਕ ਪਹਿਲਕਦਮੀ ਕੀਤੀ ਹੈ। ਇਸ ਤਹਿਤ ਦਸਤਾਵੇਜ਼ੀ ਫਿਲਮਾਂ ਦਾ ਪ੍ਰਦਰਸ਼ਨ, ਬੂਟੇ ਲਾਉਣ ਦੀਆਂ ਮੁਹਿੰਮਾਂ, ਕੀਰਤਨ ਦਰਬਾਰ, ਸੈਮੀਨਾਰ ਅਤੇ ਮੈਰਾਥਨ ਵਰਗੇ ਪ੍ਰੋਗਰਾਮ ਪਹਿਲਾਂ ਹੀ ਕਰਵਾਏ ਜਾ ਚੁੱਕੇ ਹਨ।

Advertisement

Advertisement
Advertisement
×