ਨਾਬਾਲਗ ਲੜਕੀ ਨਾਲ ਜਬਰ-ਜਨਾਹ; ਮੁਲਜ਼ਮ ਗ੍ਰਿਫ਼ਤਾਰ
ਚੱਬੇਵਾਲ ਪੁਲੀਸ ਸਟੇਸ਼ਨ ਅਧੀਨ ਆਉਂਦੇ ਇਕ ਪਿੰਡ ਵਿੱਚ ਮੰਗਲਵਾਰ ਰਾਤ ਨੂੰ ਨਾਬਾਲਗ ਪਰਵਾਸੀ ਲੜਕੇ ਨੇ ਨੇੜੇ ਦੀ ਝੌਪੜੀ ’ਚ ਰਹਿੰਦੀ 13 ਸਾਲਾ ਲੜਕੀ ਨਾਲ ਕਥਿਤ ਤੌਰ ’ਤੇ ਬਲਾਤਕਾਰ ਕੀਤਾ। ਵਾਰਦਾਤ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ ਪਰ ਬੁੱਧਵਾਰ...
ਚੱਬੇਵਾਲ ਪੁਲੀਸ ਸਟੇਸ਼ਨ ਅਧੀਨ ਆਉਂਦੇ ਇਕ ਪਿੰਡ ਵਿੱਚ ਮੰਗਲਵਾਰ ਰਾਤ ਨੂੰ ਨਾਬਾਲਗ ਪਰਵਾਸੀ ਲੜਕੇ ਨੇ ਨੇੜੇ ਦੀ ਝੌਪੜੀ ’ਚ ਰਹਿੰਦੀ 13 ਸਾਲਾ ਲੜਕੀ ਨਾਲ ਕਥਿਤ ਤੌਰ ’ਤੇ ਬਲਾਤਕਾਰ ਕੀਤਾ। ਵਾਰਦਾਤ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ ਪਰ ਬੁੱਧਵਾਰ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ।
ਮਿਲੀ ਜਾਣਕਾਰੀ ਅਨੁਸਾਰ ਲੜਕੀ ਆਪਣੇ ਜੁੱਤੀ ਲੈਣ ਲਈ ਝੌਪੜੀ ਗਈ ਸੀ ਪਰ ਕਾਫ਼ੀ ਦੇਰ ਤੱਕ ਜਦੋਂ ਉਹ ਵਾਪਸ ਨਹੀਂ ਆਈ ਤਾਂ ਭੱਠੇ ’ਤੇ ਕੰਮ ਕਰਦੇ ਉਸ ਦੇ ਮਾਪੇ ਉਸ ਨੂੰ ਦੇਖਣ ਆਏ। ਜਦੋਂ ਉਹ ਝੁੱਗੀ ਵਿੱਚ ਨਹੀਂ ਮਿਲੀ ਤਾਂ ਉਨ੍ਹਾਂ ਆਲੇ ਦੁਆਲੇ ਉਸ ਨੂੰ ਲੱਭਣਾ ਸ਼ੁਰੂ ਕਰ ਦਿੱਤਾ। ਨਜ਼ਦੀਕੀ ਝਾੜੀਆਂ ਵਿੱਚ ਦੇਖਿਆ ਤਾਂ ਨੇੜੇ ਦੀ ਝੁੱਗੀ ਵਿੱਚ ਰਹਿੰਦਾ ਇਕ ਨਾਬਾਲਗ ਲੜਕਾ ਉਨ੍ਹਾਂ ਦੀ ਲੜਕੀ ਨਾਲ ਜਬਰਦਸਤੀ ਕਰ ਰਿਹਾ ਸੀ। ਉਨ੍ਹਾਂ ਨੂੰ ਦੇਖ ਕੇ ਮੁਲਜ਼ਮ ਉੱਥੋਂ ਫ਼ਰਾਰ ਹੋ ਗਿਆ।
ਸ਼ਿਕਾਇਤ ਮਿਲਣ ’ਤੇ ਪੁਲੀਸ ਨੇ ਭਾਰਤੀ ਨਿਆਂ ਸਹਿੰਤਾ ਅਤੇ ਪੋਕਸੋ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ। ਬੁੱਧਵਾਰ ਸਵੇਰੇ ਮੁਲਜ਼ਮ ਕਾਬੂ ਆ ਗਿਆ। ਉਸ ਨੂੰ ਅਦਾਲਤ ਵਿਚ ਪੇਸ਼ ਕਰਨ ਤੋਂ ਬਾਅਦ ਜੁਵੇਨਾਈਲ ਹੋਮ ਭੇਜ ਦਿੱਤਾ ਗਿਆ। ਪੀੜਤ ਲੜਕੀ ਨੂੰ ਮੈਡੀਕਲ ਜਾਂਚ ਲਈ ਸਿਵਲ ਹਸਪਤਾਲ ਲਿਜਾਇਆ ਗਿਆ। ਚੱਬੇਵਾਲ ਥਾਣੇ ਦੇ ਐੱਸ ਐੱਚ ਓ ਹਰਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਦਾ ਪਰਿਵਾਰ ਉੱਤਰ ਪ੍ਰਦੇਸ਼ ਦੇ ਬਦਾਉਂ ਜ਼ਿਲ੍ਹੇ ਨਾਲ ਸਬੰਧਤ ਹੈ।

