ਜਲੰਧਰ ਤੋਂ ਨਾਬਾਲਗ ਲਾਪਤਾ
ਸਿਧਾਰਥ ਨਾਮ ਦਾ ਇੱਕ 14 ਸਾਲਾ ਲੜਕਾ ਸ਼ੁੱਕਰਵਾਰ ਨੂੰ ਮਾਡਲ ਟਾਊਨ ਜਲੰਧਰ ਦੇ ਨੇੜੇ ਲਿੰਕ ਰੋਡ ਤੋਂ ਭੇਤ-ਭਰੀ ਹਾਲਤ ਵਿੱਚ ਲਾਪਤਾ ਹੋ ਗਿਆ। ਪਰਿਵਾਰ ਨੇ ਪੁਲੀਸ ਸਟੇਸ਼ਨ 6 ਵਿੱਚ ਸ਼ਿਕਾਇਤ ਦਰਜ ਕਰਵਾਈ। ਉਨ੍ਹਾਂ ਦੋਸ਼ ਲਾਇਆ ਕਿ ਸ਼ਿਕਾਇਤ ਦਰਜ ਕਰਨ ਵਿੱਚ...
Advertisement
ਸਿਧਾਰਥ ਨਾਮ ਦਾ ਇੱਕ 14 ਸਾਲਾ ਲੜਕਾ ਸ਼ੁੱਕਰਵਾਰ ਨੂੰ ਮਾਡਲ ਟਾਊਨ ਜਲੰਧਰ ਦੇ ਨੇੜੇ ਲਿੰਕ ਰੋਡ ਤੋਂ ਭੇਤ-ਭਰੀ ਹਾਲਤ ਵਿੱਚ ਲਾਪਤਾ ਹੋ ਗਿਆ। ਪਰਿਵਾਰ ਨੇ ਪੁਲੀਸ ਸਟੇਸ਼ਨ 6 ਵਿੱਚ ਸ਼ਿਕਾਇਤ ਦਰਜ ਕਰਵਾਈ। ਉਨ੍ਹਾਂ ਦੋਸ਼ ਲਾਇਆ ਕਿ ਸ਼ਿਕਾਇਤ ਦਰਜ ਕਰਨ ਵਿੱਚ 24 ਘੰਟੇ ਦੀ ਦੇਰੀ ਦੇ ਬਾਵਜੂਦ ਪੁਲੀਸ ਵੱਲੋਂ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਲਾਪਤਾ ਬੱਚੇ ਦੀ ਮਾਂ ਅਨੁਰਾਧਾ ਨੇ ਕਿਹਾ ਕਿ ਉਸ ਦਾ ਪੁੱਤਰ ਸਿਧਾਰਥ ਸ਼ੁੱਕਰਵਾਰ ਰਾਤ ਲਗਪਗ 7:30 ਵਜੇ ਬਾਜ਼ਾਰ ਜਾਣ ਲਈ ਘਰੋਂ ਨਿਕਲਿਆ ਸੀ। ਜਦੋਂ ਉਹ ਦੇਰ ਰਾਤ ਤੱਕ ਘਰ ਨਹੀਂ ਪਰਤਿਆ ਤਾਂ ਪੁਲੀਸ ਕੋਲ ਸ਼ਿਕਾਇਤ ਕੀਤੀ। ਹਾਲਾਂਕਿ, ਪੁਲੀਸ ਦੀ ਕਾਰਵਾਈ ਨਾ ਹੋਣ ਤੋਂ ਨਿਰਾਸ਼ ਹੋ ਕੇ ਰਿਸ਼ਤੇਦਾਰ ਅਤੇ ਇਲਾਕੇ ਦੇ ਵਸਨੀਕਾਂ ਨੇ ਸ਼ਨਿਚਰਵਾਰ ਦੇਰ ਰਾਤ ਮਸੰਦ ਚੌਕ ’ਤੇ ਪ੍ਰਦਰਸ਼ਨ ਵੀ ਕੀਤਾ। ਟਰੈਫਿਕ ਜਾਮ ਹੋਣ ਕਾਰਨ ਰਾਹਗੀਰਾਂ ਨੂੰ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਪੁਲੀਸ ਟੀਮ ਨੇ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤ ਕੀਤਾ।
Advertisement
Advertisement