DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Goindwal Sahib 'ਚ 26 July ਨੂੰ ਪੁੱਜੇਗਾ Miri Piri Khalsa March; ਸਵਾਗਤ ਲਈ ਤਿਆਰੀਆਂ ਮੁਕੰਮਲ

ਭਲਕੇ ਗੁਰਦੁਆਰਾ ਬਾਉਲੀ ਸਾਹਿਬ ਵਿੱਚ ਰਾਤ ਦੇ ਠਹਿਰਾਅ ਦਾ ਪ੍ਰਬੰਧ; ਤਿਆਰੀਆਂ ਦਾ ਜਾਇਜ਼ਾ ਲਿਆ

  • fb
  • twitter
  • whatsapp
  • whatsapp
featured-img featured-img
ਮੀਰੀ ਪੀਰੀ ਖਾਲਸਾ ਮਾਰਚ ਦੇ ਸਵਾਗਤ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ।
Advertisement

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ ਪੀਰੀ ਖਾਲਸਾ ਮਾਰਚ ਆਪਣੇ ਨਿਰਧਾਰਤ ਰੂਟ ਮੁਤਾਬਕ 26 ਜੁਲਾਈ ਨੂੰ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ਵਿੱਚ ਪਹੁੰਚ ਰਿਹਾ ਹੈ। ਇੱਥੇ ਪਹੁੰਚਣ ’ਤੇ ਗੁਰਦੁਆਰਾ ਪ੍ਰਬੰਧਕਾਂ ਅਤੇ ਇਲਾਕੇ ਦੀਆਂ ਸੰਗਤਾਂ ਵੱਲੋਂ ਮਾਰਚ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ।

ਗੁਰਦੁਆਰੇ ਦੇ ਐਡੀਸ਼ਨਲ ਮੈਨੇਜਰ ਨਿਰਮਲ ਸਿੰਘ ਕਾਹਲਵਾਂ ਅਤੇ ਸਰਬਜੀਤ ਸਿੰਘ ਮੁੰਡਾਪਿੰਡ ਨੇ ਦੱਸਿਆ ਕਿ ਮਾਰਚ ਦੇ ਸਵਾਗਤ ਅਤੇ ਇਸ ਵਿੱਚ ਸ਼ਾਮਲ ਸੰਗਤ ਦੇ ਠਹਿਰਨ ਲਈ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿੱਚ ਸਾਰੇ ਲੋੜੀਂਦੇ ਪ੍ਰਬੰਧ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਾਰੀਆਂ ਤਿਆਰੀਆਂ ਜੰਗੀ ਪੱਧਰ ’ਤੇ ਚੱਲ ਰਹੀਆਂ ਹਨ। ਪ੍ਰਬੰਧਕਾਂ ਅਨੁਸਾਰ ਮਾਰਚ ਇੱਥੇ 26 ਜੁਲਾਈ ਦੀ ਰਾਤ ਨੂੰ ਵਿਸ਼ਰਾਮ ਕਰੇਗਾ ਅਤੇ ਅਗਲੇ ਦਿਨ 27 ਜੁਲਾਈ ਨੂੰ ਸਵੇਰੇ 9 ਵਜੇ ਆਪਣੇ ਅਗਲੇ ਰੂਟ ਲਈ ਰਵਾਨਾ ਹੋਵੇਗਾ। ਉਨ੍ਹਾਂ ਸਮੂਹ ਸੰਗਤ ਨੂੰ ਅਪੀਲ ਕੀਤੀ ਕਿ ਉਹ 26 ਜੁਲਾਈ ਦੀ ਸ਼ਾਮ ਨੂੰ ਗੁਰਦੁਆਰਾ ਬਾਉਲੀ ਸਾਹਿਬ ਵਿੱਚ ਪਹੁੰਚ ਕੇ ਮਾਰਚ ਦਾ ਭਰਵਾਂ ਸਵਾਗਤ ਕਰਨ। ਇਸ ਦੇ ਨਾਲ ਹੀ ਅਗਲੇ ਦਿਨ ਰਵਾਨਗੀ ਮੌਕੇ ਵੀ ਹਾਜ਼ਰੀ ਭਰਨ ਤਾਂ ਜੋ ਮੀਰੀ ਪੀਰੀ ਖਾਲਸਾ ਮਾਰਚ ਨੂੰ ਸੰਗਤ ਦੀ ਭਰਵੀਂ ਹਾਜ਼ਰੀ ਵਿੱਚ ਅਗਲੇ ਪੜਾਅ ਲਈ ਰਵਾਨਾ ਕੀਤਾ ਜਾ ਸਕੇ।

Advertisement

Advertisement
Advertisement
×